ਐਸ.ਏ.ਐਸ. ਨਗਰ, 30 ਜੁਲਾਈ
ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਐਸ.ਏ.ਐਸ. ਨਗਰ ਸ੍ਰੀ ਗਿਰੀਸ਼ ਦਿਆਲਨ ਦੀ ਰਹਿਨੁਮਾਈ ਹੇਠ ਚਿਲਡਰਨ ਹੋਮ ਕੇਅਰ ਦੋਸਾਰਨਾ (ਕੁਰਾਲੀ) ਦੇ ਬੱਚਿਆਂ ਨੂੰ ਫਲ, ਦੁੱਧ, ਮਠਿਆਈਆਂ ਅਤੇ ਚੱਪਲਾਂ ਆਦਿ ਮੁਹੱਈਆ ਕਰਵਾਈਆਂ ਗਈਆਂ।
ਸਕੱਤਰ, ਜ਼ਿਲਾ ਰੈੱਡ ਕਰਾਸ ਕਮਲੇਸ਼ ਕੁਮਾਰ ਕੌਸ਼ਲ ਵੱਲੋਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੜ੍ਹਾਈ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਉਨ੍ਹਾਂ ਤੋਂ ਜਾਣਕਾਰੀ ਵੀ ਹਾਸਲ ਕੀਤੀ ਅਤੇ ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਜੇ ਕਿਸੇ ਵਿਦਿਆਰਥੀ ਨੂੰ ਗਿਆਰਵੀਂ ਅਤੇ ਬਾਰ੍ਹਵੀਂ ਸਬੰਧੀ ਟਿਊਸ਼ਨ ਆਦਿ ਦੀ ਜ਼ਰੂਰਤ ਹੋਵੇ ਤਾਂ ਉਸ ਦਾ ਵੀ ਉਪਰਾਲਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਇਸ ਮੌਕੇ ਰੈੱਡ ਕਰਾਸ ਦੇ ਸਕੱਤਰ ਕਮਲੇਸ਼ ਕੁਮਾਰ ਕੌਸ਼ਲ ਨੇ ਦੱਸਿਆ ਕਿ ਇਹ ਸੰਸਥਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਲਾਈ ਜਾ ਰਹੀ ਹੈ।ਇਨ੍ਹਾਂ ਬੱਚਿਆਂ ਨੂੰ ਚੰਗਾ ਰਹਿਣ-ਸਹਿਣ ਦਿੱਤਾ ਗਿਆ ਹੈ ਅਤੇ ਪੜ੍ਹਾਈ ਦਾ ਵੀ ਇੰਤਜ਼ਾਮ ਕਰਕੇ ਸਰਕਾਰੀ ਸਕੂਲ ਵਿੱਚ ਇਨ੍ਹਾਂ ਦੀ ਸਿੱਖਿਆ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਮਿਸ਼ਨ ਫਤਿਹ ਨੂੰ ਮੁੱਖ ਰੱਖਦੇ ਹੋਏ ਸੰਸਥਾ ਵੱਲੋਂ ਚਿਲਡਰਨ ਹੋਮ ਕੇਅਰ ਦੋਸਾਰਨਾ (ਕੁਰਾਲੀ) ਵਿਖੇ ਬੱਚਿਆਂ ਨੂੰ ਮਾਸਕ, ਸੈਨੀਟਾਈਜ਼ਰ ਤੇ ਸਾਬਣ ਵੰਡਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੋਵਿਡ-19 ਤੋਂ ਬਚਣ ਲਈ ਮਾਸਕ ਪਾਉਣ, ਸਾਬਣ ਨਾਲ ਚੰਗੀ ਤਰ੍ਹਾਂ ਹੱਥ ਧੋਣ, ਸਮਾਜਿਕ ਦੂਰੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅੰਤ ਵਿੱਚ ਸਕੱਤਰ ਨੇ ਦੱਸਿਆ ਕਿ ਰੈੱਡ ਕਰਾਸ ਇਕ ਰਾਹਤ ਸੰਸਥਾ ਹੈ, ਜੋ ਮੁਸਬੀਤ ਵਿੱਚ ਮਨੁੱਖਤਾ ਦੀ ਸੇਵਾ ਕਰਦੀ ਹੈ।ਰੈੱਡ ਕਰਾਸ ਦਾ ਮੁੱਖ ਉਦੇਸ਼ ਲੋੜਵੰਦਾਂ ਦੀ ਮਦਦ ਕਰਨਾ ਹੈ ਅਤੇ ਬਿਮਾਰੀਆਂ ਤੋਂ ਰੋਕਥਾਮ ਅਤੇ ਮਨੁੱਖੀ ਦੁੱਖ ਨੂੰ ਘੱਟ ਕਰਨਾ ਹੈ। ਉਨ੍ਹਾਂ ਵੱਲੋਂ ਜ਼ਿਲ੍ਹਾ ਮੁਹਾਲੀ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਸਕੀਮਾਂ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਤਾਂ ਜੋ ਵੱਧ ਤੋਂ ਵੱਧ ਗਰੀਬ/ਲੋੜਵੰਦ ਪਰਿਵਾਰਾਂ ਦੀ ਮਦਦ ਕੀਤੀ ਜਾ ਸਕੇ।
ਇਸ ਮੌਕੇ ਸੰਸਥਾ ਦੇ ਕਰਮਚਾਰੀ ਮੋਹਨ ਲਾਲ ਸਿੰਗਲਾ ਸੀਨੀਅਰ ਸਹਾਇਕ ਅਤੇ ਰੈੱਡ ਕਰਾਸ ਦੀ ਸਮੁੱਚੀ ਟੀਮ ਹਾਜ਼ਰ ਸੀ।
No comments:
Post a Comment