SBP GROUP

SBP GROUP

Search This Blog

Total Pageviews

Friday, July 16, 2021

ਕਰੋਨਾ ਕਾਰਨ ਮਾਤਾ-ਪਿਤਾ ਜਾਂ ਪਰਿਵਾਰ ਦੇ ਕਮਾਊ ਮੈਂਬਰ ਨੂੰ ਗਵਾਉਣ ਵਾਲੇ ਬੱਚਿਆਂ ਦੀ ਗਰੈਜੂਏਸ਼ਨ ਤੱਕ ਪੜ੍ਹਾਈ ਮੁਫ਼ਤ

 ਐਸ.ਏ.ਐਸ. ਨਗਰ, 16 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਕਾਰਨ ਜਾਨ ਗਵਾਉਣ ਵਾਲੇ ਪਤੀ ਪਤਨੀ ਜਾਂ ਕਮਾਊ ਮੈਂਬਰ ਦੇ ਬੱਚਿਆਂ ਨੂੰ ਗਰੈਜੂਏਸ਼ਨ ਤੱਕ ਮੁਫ਼ਤ ਪੜ੍ਹਾਈ ਅਤੇ ਪਰਿਵਾਰ ਨੂੰ ਪੈਨਸ਼ਨ ਦੀ ਸਹੂਲਤ ਬਿਨਾਂ ਆਮਦਨ ਦੀ ਸ਼ਰਤ ਤੋਂ ਦਿੱਤੀ ਜਾ ਰਹੀ ਹੈ।

ਸ਼੍ਰੀ ਦਿਆਲਨ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਪੀੜਤ ਪਰਿਵਾਰ ਨੂੰ ਆਸ਼ੀਰਵਾਦ ਸਕੀਮ, ਸਮਾਰਟ ਰਾਸ਼ਨ ਕਾਰਡ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸਰਕਾਰ ਦੇ ਇਸ ਉਪਰਾਲੇ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕਰੋਨਾ ਕਾਰਨ ਪੈਦਾ ਹੋਏ ਔਖੇ ਹਾਲਾਤ ਵਿੱਚ ਪੀੜਤ ਪਰਿਵਾਰਾਂ ਨੂੰ ਰਾਹਤ ਮਿਲ ਸਕੇ।




ਇਸ ਮੌਕੇ ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 35 ਆਸ਼ਰਿਤ ਬੱਚਿਆਂ ਅਤੇ 23 ਵਿਧਵਾਵਾਂ ਲਈ ਇਸ ਉਪਰਾਲੇ ਤਹਿਤ ਪੈਨਸ਼ਨ ਮਨਜ਼ੂਰ ਕੀਤੀ ਜਾ ਚੁੱਕੀ ਹੈ ਤੇ ਬਾਕੀ ਸਕੀਮਾਂ ਸਬੰਧੀ ਵੀ ਸਬੰਧਤ ਵਿਭਾਗਾਂ ਵੱਲੋਂ ਫੌਰੀ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਉਪਰਾਲੇ ਤਹਿਤ ਲਾਭ ਲੈਣ ਲਈ ਉਪਰਕੋਤ ਯੋਜਨਾਵਾਂ ਨਾਲ ਸਬੰਧਤ ਵਿਭਾਗਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੋਹਾਲੀ ਜਗਦੀਪ ਸਹਿਗਲ, ਐਸ.ਡੀ.ਐਮ. ਡੇਰਾਬਸੀ ਕੁਲਦੀਪ ਬਾਵਾ, ਐਸ.ਡੀ.ਐਮ. ਖਰੜ ਹਰਬੰਸ ਸਿੰਘ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger