ਖਰੜ,18 ਜੁਲਾਈ: ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਆਪਣੇ ਐਜੂਕੇਟਰਜ਼ ਫਾਰ ਸਮਾਜਿਕ ਜ਼ਿੰਮੇਵਾਰੀ ਪ੍ਰੋਗਰਾਮ ਤਹਿਤ ਖੇਤਰ ਦੇ ਲੋਕਾਂ ਦੀ ਭਲਾਈ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਯੂਨੀਵਰਸਿਟੀ ਉੱਤਰੀ ਭਾਰਤ ਵਿੱਚ ਪੇਸ਼ੇਵਰ ਸਿੱਖਿਆ ਦੀ ਪ੍ਰਮੁੱਖ ਮੰਜ਼ਿਲ ਵਜੋਂ ਉੱਭਰੀ ਹੈ।
ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਆਪਣੇ ਐਜੂਕੇਟਰਜ਼ ਫਾਰ ਸੋਸ਼ਲ ਰਿਸਪਾਂਸੀਬਿਲਟੀ ਪ੍ਰੋਗਰਾਮ ਤਹਿਤ ਕੀਤੀਆਂ ਪਹਿਲਕਦਮੀਆਂ ਦੀ ਸੂਚੀ ਦਿÇੰਦਆਂ ਸ. ਬਾਹਰਾ ਨੇ ਕਿਹਾ ਕਿ ਇਸ ਦੀ ‘ਗੋ ਗ੍ਰੀਨ ਪਹਿਲਕਦਮੀ’ ਤਹਿਤ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਅਤੇ ਉਹ ਆਮ ਲੋਕਾਂ ਨੂੰ ਪਾਣੀ ਦੇ ਸਰੋਤਾਂ ਦੀ ਰਾਖੀ ਅਤੇ ਉਤਪਾਦ ਦੀ ਰਿਸਾਈਕÇਲੰਗ ਸ਼ੁਰੂ ਕਰਨ ਲਈ ਪ੍ਰੇਰਿਤ ਕਰਦੇ ਹਨ।ਪ੍ਰੋਗਰਾਮ ਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਵਿੱਚ ਯੋਗਦਾਨ ਪਾਉਣਾ ਹੈ।
ਉਨ੍ਹਾਂ ਕਿਹਾ ਕਿ ਬਚਾਅ ਅਤੇ ਇਲਾਜ਼ ਸੰਬੰਧੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਔਰਤਾਂ ਦੀ ਸਿਹਤ ’ਤੇ ਵਿਸ਼ੇਸ਼ ਜ਼ੋਰ ਦੇ ਕੇ, ਦਮਾ, ਹਾਈਪਰਟੈਨਸ਼ਨ, ਸ਼ੂਗਰ ਅਤੇ ਦਿਲ ਦੀਆਂ ਸਮੱਸਿਆਵਾਂ ਜਿਹੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਦੀ ਜਾਂਚ ਅਤੇ ਸਲਾਹ-ਮਸ਼ਵਰਾ ਕੀਤਾ ਜਾਂਦਾ ਹੈ, ਜਿਸ ਦਾ ਮੰਤਵ ਲੋਕਾਂ ਦੀ ਸਿਹਤ ਵਿੱਚ ਸੁਧਾਰ ਲਿਆਣਾ ਹੈ। ਯੂਨੀਵਰਸਿਟੀ ਐਮਰਜੈਂਸੀ ਦਾ ਸਾਹਮਣਾ ਕਰਨ ਲਈ ਆਮ ਜਨਤਾ ਨੂੰ 24/7 ਐਂਬੂਲੈਂਸ ਸੇਵਾਵਾਂ ਪ੍ਰਦਾਨ ਕਰਦੀ ਹੈ।
ਉਨ੍ਹਾਂ ਦੱਸਿਆ
ਯੂਨੀਵਰਸਿਟੀ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵੀਕੈਂਡ ’ਤੇ ਮਹੀਨੇ ਵਿੱਚ ਇਕ ਵਾਰ ਮੁਫਤ ਮੈਡੀਕਲ ਕੈਂਪ ਲਗਾਉਂਦੀ ਹੈ। ਇਹ ਕੈਂਪ ਸੀਨੀਅਰ ਡਾਕਟਰ ਦੀ ਦੇਖਰੇਖ ਅਤੇ ਨਰਸਾਂ ਦੁਆਰਾ ਲਗਾਇਆ ਜਾਂਦਾ ਹੈ। ਇਸ ਦੇ ਨਾਲ ਨੇੜਲੇ ਹਸਪਤਾਲਾਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਏ ਜਾਂਦੇ ਹਨ, ਜੋ ਲੋਕ ਸਵੈ-ਇੱਛਾ ਨਾਲ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹਨ ਉਨ੍ਹਾਂ ਦਾ ਯੂਨੀਵਰਸਿਟੀ ਵੱਲੋਂ ਸਨਮਾਨ ਵੀ ਕੀਤਾ ਜਾਂਦਾ ਹੈ।
ਸ. ਬਾਹਰਾ ਨੇ ਕਿਹਾ ਕਿ ਯੂਨੀਵਰਸਿਟੀ ਨੇ ਬੱਚਿਆਂ ਅਤੇ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਵਿਜੂਅਲ ਅਤੇ ਪ੍ਰਸਤੂਤੀਆਂ ਦੀ ਵਰਤੋਂ ਕਰਕੇ ਵਿਗਿਆਨ ਅਤੇ ਟੈਕਨਾਲੋਜੀ ਦੇ ਵਿਸ਼ਿਆਂ ਵਿੱਚ ਵਿਸ਼ਵਾਸ, ਸਿਰਜਣਾਤਮਕਤਾ ਅਤੇ ਰੁਚੀ ਪੈਦਾ ਕਰਨ ਲਈ ਐਜੂਕੇਸ਼ਨ ਆਫ ਵਹੀਲਜ਼ ਸਕੀਮ ਨੂੰ ਅਪਣਾਇਆ ਹੈ, ਜਿਸ ਨਾਲ ਸਿੱਖਣ ਨੂੰ ਮਜ਼ੇਦਾਰ ਅਤੇ ਮਨੋਰੰਜਕ ਬਣਾਇਆ ਜਾਂਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਬੁਨਿਆਦੀ ਢਾਂਚੇ ਅਤੇ ਅਕਾਦਮਿਕ ਕਾਰਗੁਜ਼ਾਰੀ ਦੇ ਮੱਦੇਨਜ਼ਰ ਪੱਛੜੇ ਅਤੇ ਪੇਂਡੂ ਸਰਕਾਰੀ ਸਕੂਲਾਂ ਨੂੰ ਸ਼ਹਿਰ ਦੇ ਸਕੂਲਾਂ ਦੇ ਬਰਾਬਰ ਲਿਆਉਣ ਲਈ ਯੂਨੀਵਰਸਿਟੀ ਨੇ ਨੇੜਲੇ ਪਿੰਡਾਂ ਦੇ ਸਕੂਲਾਂ ਨੂੰ ਅਪਣਾਇਆ ਹੈ, ਤਾਂ ਜੋ ਵੱਖ ਵੱਖ ਪਹਿਲਕਦਮੀਆਂ ਅਪਣਾਕੇ ਇਨ੍ਹਾਂ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨੂੰ ਪੂਰਾ ਕੀਤਾ ਜਾ ਸਕੇ।
ਫੋਟੋ ਕੈਪਸ਼ਨ:ਐਜੂਕੇਟਰਜ਼ ਫਾਰ ਸਮਾਜਿਕ ਜ਼ਿੰਮੇਵਾਰੀ ਪ੍ਰੋਗਰਾਮ ਤਹਿਤ ਕੀਤੀਆਂ ਜਾ ਰਹੀਆਂ ਵੱਖ ਵੱਖ ਪਹਿਲਕਦਮੀਆਂ।
No comments:
Post a Comment