ਫਿਰੋਜ਼ਪੁਰ 20 ਜੁਲਾਈ---ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸ੍ ਕਰਨੈਲ ਸਿੰਘ ਪੀਰਮੁਹੰਮਦ ਅਤੇ ਫੈਡਰੇਸ਼ਨ ਪ੍ਰਧਾਨ ਸ੍ ਜਗਰੂਪ ਸਿੰਘ ਚੀਮਾ, ਹੋਦ ਨੇ ਕਿਹਾ ਹੈ ਕਿ ਸੰਗਤਾਂ ਦੁਆਰਾ ਕੀਤੀ ਗਈ ਅਣਥੱਕ ਕਾਰਸੇਵਾ ਦੀ ਅਦੁੱਤੀ ਮਿਸਾਲ
ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਨੇ 21 ਸਾਲ ਦਾ ਲੰਮਾ ਸਫ਼ਰ ਪੂਰਾ ਕਰ ਲਿਆ ਹੈ। ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਤੇ ਵਾਤਾਵਰਣ ਬਚਾਉ ਮੁਹਿੰਮ ਤਹਿਤ ਖੁੱਲਕੇ ਵਿਚਾਰਾ ਕੀਤੀਆ ਇਸ ਮੌਕੇ ਸ੍ ਦਰਸਨ ਸਿੰਘ ਘੋਲੀਆ ਹਾਜਰ ਸਨ। ਉਹਨਾਂ ਕਿਹਾ ਕਿ ਕਿਸੇ ਨਦੀਂ ਨੂੰ ਸੰਗਤਾਂ ਦੇ ਸਹਿਯੋਗ ਨਾਲ ਸਾਫ਼ ਕਰਕੇ ਉਸ ਦੀ ਨਿਰਮਲਧਾਰਾ ਨੂੰ ਮੁੜ ਵੱਗਣ ਲਾਉਣ ਦੀ ਇਹ ਪਹਿਲੀ ਮਿਸਾਲ ਹੈ।
ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਦੀ ਅਗਵਾਈ ਹੇਠ ਚੱਲ ਰਹੀ ਇਸ ਕਾਰ ਸੇਵਾ ਦੌਰਾਨ ਬਹੁਤ ਸਾਰੀਆਂ ਚਣੌਤੀਆਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਸੰਗਤਾਂ ਦੇ ਸਿਰਾਂ ‘ਤੇ ਰਹਿਬਰ ਗੁਰੂ ਨਾਨਕ ਦੇਵ ਜੀ ਦਾ ਹੱਥ ਸੀ। ਕਾਰ ਸੇਵਾ ਨਾਲ ਅਲੋਪ ਹੋ ਰਹੀ ਸਿੱਖੀ ਦੀ ਧ੍ਰੋਹਰ ਕਾਲੀ ਵੇਈਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਸਾਂਭ ਕੇ ਰੱਖਣ ਦਾ ਨਿਸ਼ਾਨਾ ਪੂਰਾ ਕੀਤਾ ਗਿਆ। ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਨਾਲ ਸੁਲਤਾਨਪੁਰ ਲੋਧੀ ਵਰਗੀ ਇਤਿਹਾਸਕ ਨਗਰੀ ਦਾ ਨਾਂਅ ਮੁੜ ਦੁਨੀਆਂ ਦੇ ਨਕਸ਼ੇ ‘ਤੇ ਸੁਨਹਿਰੀ ਹੋ ਕੇ ਚਮਕਿਆ ਹੈ। ਇਸ ਦਾ ਸਿਹਰਾ ਸਮੁੱਚੀ ਗੁਰਸੰਗਤ ਸਿਰ ਬੱਝਦਾ ਹੈ। ਪਵਿੱਤਰ ਵੇਈਂ ਦੀ 21ਵੀਂ ਵਰ੍ਹੇਗੰਢ ਮੌਕੇ ਪੰਜਾਬ ਨੂੰ ਵਾਤਾਵਰਣ ਪੱਖ ਤੋਂ ਕਿਵੇਂ ਹੋਰ ਬੇਹਤਰ ਬਣਾਇਆ ਜਾਵੇ.? ਇਸ ਬਾਰੇ ਵਿਚਾਰਾਂ ਕੀਤੀਆਂ ਜਾਣਗੀਆ। ਉਹਨਾ ਕਿਹਾ ਕਿ ਅਗਸਤ ਦੇ ਪਹਿਲੇ ਹਫਤੇ ਜਿਲਾ ਫਿਰੋਜ਼ਪੁਰ ਦੇ ਪਿੰਡ ਪੀਰ ਮੁਹੰਮਦ ਵਿਖੇ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ ਅਤੇ ਉਹਨਾ ਦੇ ਹੱਥੋ ਫੱਲਦਾਰ ਫੁੱਲਦਾਰ ਤੇ ਛਾਂਦਾਰ ਬੂਟੇ ਲਗਾਏ ਜਾਣਗੇ ।
No comments:
Post a Comment