SBP GROUP

SBP GROUP

Search This Blog

Total Pageviews

ਭਗਵੰਤ ਮਾਨ ਦੀ ਅਗਵਾਈ ਹੇਠ ਹਰਪਾਲ ਸਿੰਘ ਚੀਮਾ ਸਮੇਤ ਆਪ ਵਿਧਾਇਕਾਂ ਨਾਲ ਬੈਠਕ ਵਿਚ ਕੇਜਰੀਵਾਲ ਨੇ ਮਿਸ਼ਨ-2022 ਨੂੰ ਲੈ ਕੇ ਕੀਤੀ ਵਿਚਾਰ-ਚਰਚਾ

 ਚੰਡੀਗੜ੍ਹ,01ਅਗਸਤ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਖੁਸ਼ਹਾਲੀ ਅਤੇ ਦੇਸ਼-ਵਿਆਪੀ ਕਿਸਾਨ ਅੰਦੋਲਨ ਦੀ ਚੜ੍ਹਦੀ ਕਲ ਲਈ ਪਾਰਟੀ ਵੱਲੋਂ ਹੋਰ ਕੀ ਯੋਗਦਾਨ ਪਾਇਆ ਜਾ ਸਕਦਾ ਹੈਬਾਰੇ ਪੰਜਾਬ ਦੇ ਵਿਧਾਇਕਾਂ ਨਾਲ ਲੰਬੀ ਵਿਚਾਰ ਚਰਚਾ ਕੀਤੀ ਗਈ ।

ਐਤਵਾਰ ਨੂੰ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਆਪ ਵਿਧਾਇਕਾਂ ਨਾਲ ਮੁੱਖ ਮੰਤਰੀ ਰਿਹਾਇਸ਼ 'ਤੇ ਰੱਖੀ ਇਹ ਬੈਠਕ ਕਰੀਬ ਘੰਟੇ ਜਾਰੀ ਰਹੀ।

ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਇਸ ਮੈਰਾਥਨ ਬੈਠਕ ਵਿਚ ਅਰਵਿੰਦ ਕੇਜਰੀਵਾਲ ਨੇ ਜਿੱਥੇ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰੇ ਕੀਤੇ। ਉਥੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਵਿਸਥਾਰ ਸਹਿਤ ਸੁਝਾਅ ਮੰਗੇ।

ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਖਾਸ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ ਕਿਸਾਨਾਂ ਦੇ ਅੰਦੋਲਨ ਨੂੰ ਹਰ ਪੱਧਰ ਉੱਤੇ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਆਪਣੀ ਜ਼ਮੀਨ ਅਤੇ ਹੋਂਦ ਦੀ ਲੜਾਈ ਲੜਨ ਲਈ ਮਜ਼ਬੂਰ ਹੈ, ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਆਪਣੀ ਜ਼ਿਦ ਨਹੀਂ ਛੱਡ ਰਹੀ,  ਜੋ ਨਿੰਦਾਜਨਕ ਹੈ। ਉਨ੍ਹਾਂ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਅੜੀ ਤਿਆਗ ਕੇ ਖੇਤੀ ਵਿਰੋਧੀ ਇਹ ਕਾਲੇ ਕਨੂੰਨ ਨੂੰ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ ਬਿਜਲੀ ਸੋਧ ਬਿਲ-2021 ਸੰਸਦ ਵਿਚ ਪੇਸ਼ ਨਹੀਂ ਕਰਨਾ ਚਾਹੀਦਾ ਹੈ।


ਬੈਠਕ ਦੌਰਾਨ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਦਬਾਅ ਦੀ ਪ੍ਰਵਾਹ ਨਾ ਕਰਦਿਆਂ ਕਿਸਾਨ ਅੰਦੋਲਨ ਨੂੰ ਦਿੱਤੇ ਗਏ ਸਹਿਯੋਗ ਅਤੇ ਪਾਰਲੀਮੈਂਟ ਦੇ ਅੰਦਰ ਅਤੇ ਬਾਹਰ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਲਗਾਤਾਰ ਬੁਲੰਦ ਕੀਤੀ ਜਾ ਰਹੀ ਆਵਾਜ਼ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਬੈਠਕ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਪੰਜਾਬ ਨੂੰ ਮਾਫੀਆ ਰਾਜ ਤੋਂ ਹਮੇਸ਼ਾ ਲਈ ਮੁਕਤ ਕਰਾਉਣ ਲਈ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਕਾਰਾਤਮਕ ਲਕੀਰ ਲੰਬੀ ਖਿਚਣ ਉੱਪਰ ਧਿਆਨ ਕੇਂਦਰਿਤ ਕਰਨ। ਘਰ-ਘਰ ਪਹੁੰਚ ਕਰ ਕੇ ਲੋਕਾਂ ਨੂੰ ਦੱਸਣ ਕਿ ਆਮ ਆਦਮੀ ਪਾਰਟੀ ਕਿਹੜੀਆਂ ਵਿਕਾਸ ਮੁਖੀ ਨੀਤੀਆਂ ਨਾਲ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਪੰਜਾਬੀਆਂ ਨੂੰ ਸੰਕਟ ਵਿਚੋਂ ਬਾਹਰ ਕੱਢ ਸਕਦੀ ਹੈ ਅਤੇ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਪੰਜਾਬ ਕਿਵੇਂ ਬਣਾ ਸਕਦੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਦਿੱਲੀ ਦੇ ਵਿਕਾਸ ਮਾਡਲ ਦੀਆਂ ਕਈ ਮਿਸਾਲਾਂ ਪੰਜਾਬ ਲੀਡਰਸ਼ਿਪ ਅੱਗੇ ਰੱਖੀਆਂ।

ਕੇਜਰੀਵਾਲ ਨੇ ਕਿਹਾ ਕਿ ਬਾਦਲਾਂ-ਭਾਜਪਾ ਅਤੇ ਕਾਂਗਰਸੀਆਂ ਦੇ ਮਾਫੀਆ ਰਾਜ ਬਾਰੇ ਪੰਜਾਬ ਦਾ ਬੱਚਾ-ਬੱਚਾ ਭਲੀ-ਭਾਂਤ ਵਾਕਿਫ਼ ਅਤੇ ਜਾਗਰੂਕ ਹੈ। ਲੋਕ ਇਨ੍ਹਾਂ ਦਾ ਬੋਰੀਆ ਬਿਸਤਰਾ ਗੋਲ ਕਰਨ ਲਈ ਉਤਾਵਲੇ ਹਨ। ਇਸ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਸਾਰੂ ਪ੍ਰੋਗਰਾਮਾਂ ਨਾਲ ਜੋੜਿਆ ਜਾਵੇ ਅਤੇ ਜਾਗਰੂਕ ਕੀਤਾ ਜਾਵੇ।

ਬੈਠਕ ਦੌਰਾਨ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਕੋਲੋਂ ਉਨ੍ਹਾਂ ਦੇ ਹਲਕਿਆਂ ਦੀ ਬੂਥ ਪੱਧਰ ਤੱਕ ਦੀ ਜਾਣਕਾਰੀ ਲਈ। ਇਸ ਦੌਰਾਨ ਭਗਵੰਤ ਮਾਨ ਨੇ ਪੰਜਾਬ ਦੇ ਸਿਆਸੀ ਆਰਥਿਕ ਅਤੇ ਸਮਾਜਿਕ ਹਲਾਤਾਂ ਬਾਰੇ ਵਿਸਥਾਰ ਸਹਿਤ ਚਾਨਣਾ ਪਾਇਆ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਉਪ ਨੇਤਾ ਸਰਬਜੀਤ ਕੌਰ ਮਾਣੂੰਕੇਕੁਲਤਾਰ ਸਿੰਘ ਸੰਧਵਾਂ, ਗੁਰਮੀਤ ਸਿੰਘ ਮੀਤ ਹੇਅਰ, ਪ੍ਰਿੰਸੀਪਲ ਬੁੱਧਰਾਮ, ਅਮਨ ਅਰੋੜਾ, ਪ੍ਰੋ.ਬਲਜਿੰਦਰ ਕੌਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਾਸਟਰ ਬਲਦੇਵ ਸਿੰਘ ਜੈਤੋ, ਅਮਰਜੀਤ ਸਿੰਘ ਸੰਦੋਆ (ਸਾਰੇ ਵਿਧਾਇਕ) ਮੌਜੂਦ ਸਨ।

No comments:


Wikipedia

Search results

Powered By Blogger