SBP GROUP

SBP GROUP

Search This Blog

Total Pageviews

ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਤੇ ਦਿਵਿਆਂਗ ਲਾਭਪਾਤਰੀਆਂ ਦੀ ਪੈਨਸ਼ਨ ਹੋਈ ਦੁੱਗਣੀ 750 ਦੀ ਥਾਂ 1500 ਰੁਪਏ ਮਿਲੇਗੀ ਮਹੀਨਾਵਾਰ ਪੈਨਸ਼ਨ

 ਐਸ.ਏ.ਐਸ. ਨਗਰ, 31 ਅਗਸਤ : ਸੂਬਾ ਸਰਕਾਰ ਗ਼ਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਵੱਧ ਹੈ। ਸਰਕਾਰ ਵਲੋਂ ਸ਼ੁਰੂ ਕੀਤੀ ਗਈਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲੋੜਵੰਦਾਂ ਦੀ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਤੇ ਦਿਵਿਆਂਗ ਲਾਭਪਾਤਰੀਆਂ ਨੂੰ ਹੁਣ 750 ਰੁਪਏ ਦੀ ਥਾਂ ਉਤੇ 1500 ਰੁਪਏ ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦੁੱਗਣੀ ਹੋਈ ਪੈਨਸ਼ਨ ਵੰਡ ਸਮਾਰੋਹ ਸਬੰਧੀ ਹੋਈ ਵਰਚੂਅਲ ਮੀਟਿੰਗ ਉਪਰੰਤ ਸਾਂਝੀ ਕੀਤੀ।


        ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਬਜ਼ੁਰਗ, ਵਿਧਵਾ, ਬੇਸਹਾਰਾ ਬੱਚਿਆਂ ਤੇ ਦਿਵਿਆਂਗ 54,705 ਲਾਭਪਾਤਰੀਆਂ ਨੂੰ 750 ਰੁਪਏ ਦੀ ਥਾਂ ਤੇ 1500 ਰੁਪਏ ਮਹੀਨਾਵਾਰ ਪੈਨਸ਼ਨ ਮਿਲੇਗਾ, ਜਿਸ ਨਾਲ ਯੋਗ ਲਾਭਪਾਤਰੀਆਂ ਨੂੰ ਹਰੇਕ ਮਹੀਨੇ 8 ਕਰੋੜ 20 ਲੱਖ 57 ਹਜ਼ਾਰ 500 ਰੁਪਏ ਦਾ ਲਾਭ ਮਿਲੇਗਾ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲਾ ਐਸ.ਏ.ਐਸ. ਨਗਰ ਦੇ ਲਾਭਪਾਤਰੀਆਂ ਦੇ ਖਾਤਿਆ ਵਿੱਚ ਹੁਣ ਅੱਗੇ ਤੋਂ ਦੁੱਗਣੀ, ਪੈਨਸ਼ਨ ਪਾਈ ਜਾਵੇਗੀ, ਜਿਸ ਦੀ ਅੱਜ ਚੰਡੀਗੜ੍ਹ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂਆਤ ਕੀਤੀ।
   ਪ੍ਰੋਗਰਾਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਕੋਮਲ ਮਿੱਤਲ ਦੀ ਹਾਜ਼ਰੀ ਵਿੱਚ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਅੱਜ ਮੁਹਾਲੀ ਵਿਖੇ ਪੰਜ ਲਾਭਪਾਤਰੀਆਂ ਦਿਲਬਾਗ ਸਿੰਘ, ਰਣਜੀਤ ਕੌਰ, ਨਿਰਮਲ ਕੌਰ, ਈਸ਼ਰ ਕੌਰ ਅਤੇ ਉਜਾਗਰ ਸਿੰਘ ਨੂੰ ਵਧੀ ਪੈਨਸ਼ਨ ਦੇ ਸਰਟੀਫਿਕੇਟ ਦਿੱਤੇ।

No comments:


Wikipedia

Search results

Powered By Blogger