Tuesday, August 10, 2021

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਹੋਵੇਗੀ ਪਾਬੰਦੀ

 ਐਸ.ਏ.ਐਸ. ਨਗਰ, 10 ਅਗਸਤ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਗਿਰੀਸ਼ ਦਿਆਲਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ 


ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।

ਇਹ ਹੁਕਮ ਮਿਤੀ 26 ਸਤੰਬਰ 2021 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।


No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger