ਐਸ.ਏ.ਐਸ. ਨਗਰ 27 ਅਗਸਤ : ਡਿਪਟੀ ਕਮਿਸਨਰ ਸ੍ਰੀ ਗਿਰੀਸ਼ ਦਿਆਲਨ ਦੇ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਐਸ.ਏ.ਐਸ.ਨਗਰ ਦੀ ਅਗਵਾਈ ਅਧੀਨ ਪਿੰਡ ਕੰਡਾਲਾ ਵਿਖੇ ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ ਅਧੀਨ ਕਿਸਾਨ ਬੀਬੀਆ ਦਾ ਪਿੰਡ ਪੱਧਰੀ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਮੋਹਾਲੀ ਨੇ ਕੈਂਪ ਵਿੱਚ ਭਾਗ ਲੈ ਰਹੀਆਂ ਕਿਸਾਨ ਬੀਬੀਆਂ ਨੂੰ ਖੇਤੀਬਾੜੀ ਵਿਭਾਗ ਦੁਆਰਾ ਚਲਾਈਆ ਜਾ ਰਹੀਆਂ ਸਕੀਮਾਂ ਅਧੀਨ ਬੀਜ, ਮਸ਼ੀਨਰੀ ਅਤੇ ਹੋਰ ਖੇਤੀ ਸਮੱਗਰੀ ਤੇ ਦਿੱਤੀ ਜਾ ਰਹੀ ਸਬਸਿਡੀ ਬਾਰੇ ਵਿਸਥਾਰ ਨਾਲ ਦੱਸਿਆ।
ਇਸ ਮੌਕੇ ਸ਼੍ਰੀਮਤੀ ਸਿਖਾ ਸਿੰਗਲਾ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਨੇ ਕਿਸਾਨ ਬੀਬੀਆਂ ਲਈ ਵਿਭਾਗ ਵੱਲੋਂ ਚਟਨੀ , ਆਚਾਰ, ਮੁਰੱਬੇ, ਮੋਮਬੱਤੀ, ਮਠਿਆਈ ਦੇ ਡੱਬੇ ਆਦਿ ਬਨਾਉਣ ਸਬੰਧੀ ਦਿੱਤੇ ਜਾ ਰਹੇ ਟ੍ਰੇਨਿੰਗ ਕੋਰਸਾਂ ਅਤੇ ਘਰੇਲੂ ਬਗੀਚੀ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਿੰਚਾਈ ਵਿਭਾਗ ਦੇ ਸੇਵਾ ਨਿਵਿਰਤ ਅਧਿਕਾਰੀ ਸ੍ਰੀ ਤੇਜਿੰਦਰ ਸਿੰਘ ਨੇ ਮਗਨਰੇਗਾ ਸਕੀਮ ਅਧੀਨ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਇਹ ਕੈਂਪ ਸਵਰਾਜ ਇੰਜਣ ਲਿਮਟਿਡ ਮੋਹਾਲੀ ਦੇ ਸਹਿਯੋਗ ਨਾਲ ਲਗਾਇਆ ਗਿਆ ਅਤੇ ਸਕਿੱਲ ਡਿਵੈਲਪਮੈਂਟ ਸੈਂਟਰ ਕੰਬਾਲਾ ਦੇ ਇੰਚਾਰਜ ਸ੍ਰੀ ਕਰਮ ਚੰਦ ਅਤੇ ਸੈਂਟਰ ਦੇ ਸਿਖਲਾਈ ਦੇਣ ਵਾਲੇ ਅਧਿਕਾਰੀਆਂ ਨੇ ਸੈਂਟਰ ਦੁਆਰਾ ਕਰਵਾਏ ਜਾ ਰਹੇ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ।
ਇਸ ਕੈਂਪ ਵਿੱਚ ਪਿੰਡ ਕੰਡਾਲਾ ਦੀ ਸਰਪੰਚ ਸ੍ਰੀਮਤੀ ਬਿਮਲਾ ਦੇਵੀ ਅਤੇ ਹੋਰ ਕਿਸਾਨ ਬੀਬੀਆਂ ਨੇ ਭਾਗ ਲਿਆ ।
No comments:
Post a Comment