SBP GROUP

SBP GROUP

Search This Blog

Total Pageviews

ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਨਸ਼ਾ ਸਮੱਗਲਰ ਹੁਣ ਹੋਏ ਨਵਜੋਤ ਸਿੱਧੂ ਨਾਲ

 ਚੰਡੀਗੜ੍ਹ, 4 ਅਗਸਤ : ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ੇ ਦਾ ਲੱਕ ਤੋੜਨ ਦਾ ਵਾਅਦਾ ਕਰਕੇ ਪੰਜਾਬ ਦੀਆਂ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਦੇ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਹੀ ਨਸਾ ਸਮੱਗਲਰਾਂ ਦੀ ਸਰਪ੍ਰਸਤੀ ਕਰ ਰਹੇ ਹਨ।' ਇਹ ਦੋਸ਼ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਨਾਕਾਮੀ ਅਧਿਕਾਰੀਆਂ ਦੇ ਸਿਰ 'ਤੇ ਮੜ੍ਹਨ ਦਾ ਯਤਨ ਕਰ ਰਹੇ ਹਨ।

ਬੁੱਧਵਾਰ ਨੂੰ ਪਾਰਟੀ ਦਫ਼ਤਰ 'ਚ ਪ੍ਰੈੱਸ ਮਿਲਣੀ ਦੌਰਾਨ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਨਸਾ ਮਾਫ਼ੀਆ ਬੇਲਗ਼ਾਮ ਹੋ ਗਿਆ ਹੈ ਕਿਉਂਕਿ ਨਸਾ ਸਮੱਗਲਰਾਂ ਨੂੰ ਕਾਂਗਰਸੀ ਆਗੂਆਂ ਦੀ ਸਹਿ ਮਿਲ ਰਹੀ ਹੈ। ਚੋਣਾਂ ਨੇੜੇ ਦੇਖ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਨਸਾ ਸਮੱਗਲਰ ਹੁਣ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਦੀ ਕਿਸ਼ਤੀ ਵਿੱਚ ਸਵਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਵੇਂ ਸੂਬੇ 'ਚ ਨਸਾ ਮਾਫ਼ੀਆ ਨੇ ਜਿਸ ਤਰ੍ਹਾਂ ਆਪਣੇ ਪੈਰ ਪਸਾਰੇ ਹਨ, ਉਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਸਾ ਦਾ ਲੱਕ ਤੋੜਨ ਦੇ ਦਾਅਵੇ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।


ਜਰਨੈਲ ਸਿੰਘ ਨੇ ਕਿਹਾ ਕਿ ਨਸਾ ਮਾਫ਼ੀਆ ਖ਼ਿਲਾਫ਼ ਬਣਾਈ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਦੱਬ ਕੇ ਬੈਠੇ ਹਨ ਕਿਉਂਕਿ ਇਸ ਰਿਪੋਰਟ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਦੇ ਨਾਂਅ ਵੱਡੇ ਨਸਾ ਸਮੱਗਲਰਾਂ ਵਜੋਂ ਦਰਜ ਹਨ। ਇਸੇ ਲਈ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀ ਨਸ਼ੇ ਦੇ ਵੱਡੇ ਸਮੱਗਲਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ, ਜਦੋਂ ਕਿ ਗ੍ਰਹਿ ਵਿਭਾਗ ਦੇ ਅਧਿਕਾਰੀ ਨਸਾ ਸਮੱਲਗਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਨਸਾ ਸਮੱਗਲਰਾਂ ਬਾਰੇ ਐਸ.ਟੀ.ਐਫ ਵੱਲੋਂ ਦਿੱਤੀ ਰਿਪੋਰਟ ਨੂੰ ਕੈਪਟਨ ਸਰਕਾਰ ਵੱਲੋਂ ਜਾਣਬੁੱਝ ਕੇ ਅਦਾਲਤੀ ਕਾਰਵਾਈ ਲਈ ਪੇਸ਼ ਨਹੀਂ ਕੀਤੀ ਜਾਂਦਾ ਤਾਂ ਜੋ ਅਦਾਲਤੀ ਕਾਰਵਾਈ ਦਾ ਬਹਾਨਾ ਬਣਾ ਕੇ ਵੱਡੇ ਸਮੱਗਲਰਾਂ ਨੂੰ ਬਚਾਇਆ ਜਾ ਸਕੇ। ਇਸੇ ਗੱਲ ਦਾ ਖ਼ੁਲਾਸਾ ਐਸ.ਟੀ.ਐਫ ਦੇ ਅਧਿਕਾਰੀ ਦੇ ਬਿਆਨਾਂ ਤੋਂ ਹੁੰਦਾ ਹੈ।
ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਕੈਪਟਨ ਅਮਰਿੰਦਰ ਸਿੰਘ ਨੇ ਖਾਧੀ ਸੀ ਨਾ ਕਿ ਅਧਿਕਾਰੀਆਂ ਨੇ, ਇਸ ਲਈ ਨਸਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਵੀ ਮੁੱਖ ਮੰਤਰੀ ਨੇ ਹੀ ਕਰਨੀ ਹੈ। ਰੋੜੀ ਨੇ ਪੁੱਛਿਆ ਕਿ ਸਰਕਾਰ ਐਸ.ਟੀ.ਐਫ ਦੀ ਰਿਪੋਰਟ ਵਿੱਚ ਸ਼ਾਮਲ ਸਮੱਗਲਰਾਂ ਦੇ ਨਾਵਾਂ ਦਾ ਖ਼ੁਲਾਸਾ ਲੋਕਾਂ ਅੱਗੇ ਕਿਉਂ ਨਹੀਂ ਕਰ ਰਹੀ? ਕੀ ਕਾਂਗਰਸ ਸਰਕਾਰ ਵਿੱਚ ਨਸਾ ਸਮੱਗਲਰਾਂ ਦੀ ਪੁਸਨਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਇਸ ਕਾਲੇ ਖੇਲ ਵਿੱਚ ਸ਼ਾਮਲ ਹਨ? ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਸ.ਟੀ.ਐਫ ਦੀ ਰਿਪੋਰਟ ਵਿੱਚ ਦਰਜ ਨਸਾ ਸਮੱਗਲਰਾਂ ਦੇ ਨਾਂਅ ਪੰਜਾਬ ਦੇ ਲੋਕਾਂ ਨੂੰ ਦੱਸੇ ਜਾਣ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

No comments:


Wikipedia

Search results

Powered By Blogger