SBP GROUP

SBP GROUP

Search This Blog

Total Pageviews

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਐਨ.ਆਰ.ਆਈ. ਲਾੜਿਆਂ ਵਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖਾਧੜੀ ਦੇ ਮਾਮਲਿਆਂ ਨਾਲ ਨਜਿੱਠਣ ਡੀ.ਜੀ.ਪੀ. ਪੰਜਾਬ ਨਾਲ ਕੀਤੀ ਜਾਵੇਗੀ ਬੈਠਕ

 ਐਸ.ਏ.ਐਸ. ਨਗਰ, 04 ਅਗਸਤ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜਲਦ ਹੀ ਸੂਬੇ ਵਿੱਚ ਦਿਨੋਂ ਦਿਨ ਵੱਧ ਰਹੇ ਐਨ.ਆਰ.ਆਈ. ਲਾੜਿਆਂ ਵਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖਾਧੜੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਘੜਨ ਹਿੱਤ ਡੀ.ਜੀ.ਪੀ. ਪੰਜਾਬ ਨਾਲ ਇੱਕ ਬੈਠਕ ਕੀਤੀ ਜਾਵੇਗੀ। 


ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਏ.ਡੀ.ਜੀ.ਪੀ. (ਐਨ ਆਰ.ਆਈ ਮਾਮਲੇ) ਸ੍ਰੀ ਏ.ਐਸ. ਰਾਏ ਨਾਲ ਪੰਜਾਬ ਰਾਜ ਵਿੱਚ ਦਿਨੋਂ ਦਿਨ ਸਾਹਮਣੇ ਆ ਰਹੇ ਐਨ.ਆਰ.ਆਈ ਲਾੜਿਆਂ ਵੱਲੋਂ ਲੜਕੀਆਂ ਨਾਲ ਕੀਤੇ ਗਏ ਧੋਖਾ ਧੜੀ ਦੇ ਮਾਮਲਿਆਂ ਨਾਲ ਸਖਤੀ ਨਜਿੱਠਣ ਲਈ ਵਿਚਾਂਰ ਵਟਾਂਦਰਾ ਕਰਨ ਲਈ ਰੱਖੀ ਗਈ ਮੀਟਿੰਗ ਉਪਰੰਤ ਦਿੱਤੀ । 


ਮੀਟਿੰਗ ਦੌਰਾਨ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਦੌਰਾਨ ਕਮਿਸ਼ਨ ਕੋਲ ਬਹੁਤ ਜ਼ਿਆਦਾ ਗਿਣਤੀ ਵਿੱਚ ਐਨ.ਆਰ.ਆਈ ਲੜਕਿਆਂ ਵਲੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਐਨ.ਆਰ.ਆਈ. ਲੜਕਿਆਂ ਵਲੋ ਸੂਬੇ ਦੀਆਂ ਲੜਕੀਆਂ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। 
 ਸ੍ਰੀਮਤੀ ਗੁਲਾਟੀ ਨੇ ਕਿਹਾ ਇਸ ਮੀਟਿੰਗ ਵਿੱਚ ਪੰਜਾਬ ਰਾਜ ਦੇ ਐਨ.ਆਰ.ਆਈ ਵਿੰਗ ਦੇ ਬਾਕੀ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਅਤੇ ਐਨ.ਆਰ.ਆਈ. ਲਾੜਿਆਂ ਵਲੋਂ ਕੀਤੀ ਜਾ ਰਹੀ ਧੋਖਾਧੜੀ ਦੇ ਮਾਮਲਿਆਂ ਨੂੰ ਤੇਜ਼ੀ ਨਾਲ ਨਜਿੱਠਣ ਲਈ ਖਾਕਾ ਤਿਆਰ ਕੀਤਾ ਜਾਵੇਗਾ।

No comments:


Wikipedia

Search results

Powered By Blogger