ਐਸ.ਏ.ਐਸ. ਨਗਰ, 26 ਅਗਸਤ : ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਪ੍ਰਧਾਨਗੀ ਹੇਠ ਵਣ ਭਵਨ, ਸੈਕਟਰ-68 ਵਿਖੇ ਹੋਈ। ਇਸ ਮੀਟਿੰਗ ਵਿੱਚ ਰਾਜ ਦੇ ਨੌਜਵਾਨਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਬੋਰਡ ਨੌਜਵਾਨਾਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਨੌਜਵਾਨਾਂ ਸਬੰਧੀ ਯੋਜਨਾਵਾਂ ਅਤੇ ਸਕੀਮਾਂ/ਪ੍ਰੋਗਰਾਮਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਅਤੇ ਇਸ ਸਬੰਧੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਨਾ ਹੀ ਬੋਰਡ ਦਾ ਮੁੱਖ ਉਦੇਸ਼ ਹੈ ਅਤੇ ਇਸ ਸਬੰਧੀ ਰੁਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਪੰਜਾਬ ਨੂੰ ਬੋਰਡ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ
ਕਿ ਵੱਧ ਤੋਂ ਵੱਧ ਰੋਜ਼ਗਾਰ ਮੇਲੇ ਲਾਏ ਜਾਣ ਤਾਂ ਜੋ ਵਧੇਰੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਜਾਣ। ਚੇਅਰਮੈਨ ਬਿੰਦਰਾ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਹੀ ਇਹੀ ਹੈ ਕਿ ਪੰਜਾਬ ਯੁਵਕ ਵਿਕਾਸ ਬੋਰਡ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣਾ ਰੋਜ਼ਗਾਰ ਜਾਂ ਸਵੈ-ਰੋਜ਼ਗਾਰ ਕਰਨ ਤੇ ਨਸ਼ਿਆਂ ਤੋਂ ਦੂਰ ਰਹਿਣ।
ਇਸ ਬੋਰਡ ਮੀਟਿੰਗ ਵਿੱਚ ਪ੍ਰਿੰਸ ਪਾਲ ਖੁੱਲਰ ਸੀਨੀਅਰ ਵਾਈਸ ਚੇਅਰਮੈਨ, ਵਿਕਰਮ ਕੰਬੋਜ ਵਾਈਸ ਚੇਅਰਮੈਨ, ਪੂਨਮ ਠਾਕੁਰ ਮੈਂਬਰ, ਜਸਵਿੰਦਰ ਸਿੰਘ ਧੁੰਨਾ ਮੈਂਬਰ, ਲਖਵੀਰ ਸਿੰਘ ਮੈਂਬਰ, ਨਿਰਮਲ ਸਿੰਘ ਦੁੱਲਟ ਮੈਂਬਰ, ਆਕਾਸ਼ਦੀਪ ਸਿੰਘ ਲਾਲੀ ਮੈਂਬਰ ਅਤੇ ਡਾ. ਅਮਿਤ ਸ਼ਰਮਾ ਮੈਂਬਰ ਤੋਂ ਇਲਾਵਾ ਦਵਿੰਦਰ ਪਾਲ ਸਿੰਘ ਖਰਬੰਦਾ ਡਾਇਰੈਕਟਰ, ਖੇਡਾਂ ਅਤੇ ਯੁਵਕ ਸੇਵਾਵਾਂ, ਪੰਜਾਬ, ਡਾ. ਕਮਲਜੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ, ਯੁਵਕ ਸੇਵਾਵਾਂ, ਮੁੱਖ ਦਫਤਰ, ਪੰਜਾਬ, ਰੁਪਿੰਦਰ ਕੌਰ, ਸਹਾਇਕ ਡਾਇਰੈਕਟਰ, ਮੁੱਖ ਦਫਤਰ, ਪੰਜਾਬ ਅਤੇ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਸੀਨੀਅਰ ਨੁਮਾਇੰਦੇ ਸ਼ਾਮਿਲ ਹੋਏ।
No comments:
Post a Comment