ਐਸ.ਏ.ਐਸ. ਨਗਰ, 24 ਅਗਸਤ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਮੋਹਾਲੀ ਵਿਖੇ ਸਥਾਪਿਤ ਕੀਤਾ ਗਿਆ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਜ਼ਿਲ੍ਹੇ ਦੇ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਯੋਜਨਾ ਅਧੀਨ ਡੀ.ਬੀ.ਈ.ਈ., ਮੋਹਾਲੀ ਵੱਲੋੋਂ ਮੋਹਾਲੀ ਜ਼ਿਲ੍ਹੇੇ ਦੀ ਵਸਨੀਕ ਸਵਾਤੀ ਬਾਂਸਲ ਦੀ ਸਿਲੈਕਸ਼ਨ ਐਕਸਿਸ ਬੈਂਕ ਵਿੱਚ ਕਰਵਾਈ ਗਈ।
ਗਰੈਜੁਏਸ਼ਨ ਤੱਕ ਦੀ ਪੜ੍ਹਾਈ ਕਰ ਚੁੱਕੀ ਸਵਾਤੀ ਬਾਂਸਲ ਕਾਫ਼ੀ ਸਮੇਂ ਤੋਂ ਨੌਕਰੀ ਦੀ ਤਲਾਸ਼ ਕਰ ਰਹੀ ਸੀ, ਜਿਸ ਦੇ ਸਬੰਧ ਵਿੱਚ ਡੀ.ਬੀ.ਈ.ਈ., ਮੋਹਾਲੀ ਵਿਖੇ ਆਈ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਡਿਪਟੀ ਸੀ.ਈ.ਓ. ਮਨਜੇਸ਼ ਨਾਲ ਉਸ ਦੀ ਮੁਲਾਕਾਤ ਹੋਈ। ਡਿਪਟੀ ਸੀ.ਈ.ਓ. ਨੇ ਉਸ ਦੀ ਪੂਰੀ ਗੱਲ ਸੁਣਨ ਤੋੋਂ ਬਾਅਦ ਉਸ ਨੂੰ ਡੀ.ਬੀ.ਈ.ਈ., ਮੋਹਾਲੀ ਵਿਖੇ ਆਪਣਾ ਨਾਮ ਦਰਜ ਕਰਵਾਉਣ ਲਈ ਕਿਹਾ।
ਇਸ ਦੌਰਾਨ ਡੀ.ਬੀ.ਈ.ਈ. ਮੋਹਾਲੀ ਵਿਖੇ ਲੱਗੇ ਪਲੇਸਮੈੈਂਟ ਕੈਂਪ ਵਿੱਚ ਉਸ ਦੀ ਇੰਟਰਵਿਊ ਤੋਂ ਬਾਅਦ ਐਕਸਿਸ ਬੈਂਕ ਵਿੱਚ ਚੋਣ ਹੋ ਗਈ। ਚੋਣ ਤੋੋਂ ਬਾਅਦ ਸਵਾਤੀ ਬਾਂਸਲ ਨੇ ਡੀ.ਬੀ.ਈ.ਈ., ਮੋਹਾਲੀ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਦੇ ਰੋਜ਼ਗਾਰ ਪੈਦਾ ਕਰਨ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
No comments:
Post a Comment