ਖਰੜ, 25 ਅਗਸਤ : ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ 'ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਪੰਜਾਬ ਦੀ ਅਗਵਾਈ ਵਿਚ ਤਹਿਸੀਲ ਖਰੜ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਭਰਵੀਂ ਰੈਲੀ ਕੀਤੀ ਗਈ। ਰੈਲੀ ਕਰਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁਤਲਾ ਫੂਕਿਆ ਗਿਆ |
ਪੈਨਸ਼ਨਰਜ਼ ਅਤੇ ਮੁਲਾਜਮਾਂ ਪ੍ਰਤੀ ਪੰਜਾਬ ਸਰਕਾਰ ਦੇ ਪੇ ਕਮਿਸਨ ਸਬੰਧੀ, ਪੁਰਾਣੀ ਪੈਨਸਨ ਬਹਾਲ ਕਰਨ, ਕੱਚੇ ਮੁਲਾਜਮਾ ਨੂੰ ਪੱਕੇ ਕਰਨ, ਪੈਨਸਨਰਜ ਲੲੀ 6ਵੇ ਪੇ ਕਮਿਸਨ ਦੀਆ ਸਿਫਾਰਸਾ ਸਬੰਧੀ ਸਰਕੁਲਰ ਜਾਰੀ ਕਰਨਾ, ਪਟਵਾਰੀਆ ਦੀਆ ਜਾਇਜ ਮੰਗਾ, ਸਫਾਈ ਕਰਮਚਾਰੀਆ ਅਤੇ ਕਨਟਰੈਕਟ ਦਿਹੜੀਦਾਰ ਕਾਮਿਆ ਨੂੰ ਪੱਕੇ ਕਰਨਾ, ਡੀ ਏ ਦੀਆ ਕਿਸ਼ਤਾਂ ਅਤੇ ਕਿਸ਼ਤਾਂ ਦਾ ਬਕਾਇਆ ਏਰੀਅਰ ਰਲੀਜ ਕਰਨਾ ਆਦਿ ਮੰਗਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਮੌਕੇ ਕਨਵੀਨਰਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੁਆਰਾ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਨਾਲ ਤਿੰਨ ਮੀਟਿੰਗਾਂ ਕੀਤੀਆਂ ਸਨ ਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰ ਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾਂ ਦੇ ਸੰਘਰਸ਼ਾਂ ਨੂੰ ਠੰਢਾ ਕਰਨ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ
No comments:
Post a Comment