Thursday, August 26, 2021

ਟਰੇਡ ਲਾਇਸੈਂਸ ਬਣਾਉਣ ਦੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ `ਚ ਉਪਲਬਧ

ਐਸ.ਏ.ਐਸ. ਨਗਰ, 25 ਅਗਸਤ : ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਮਾਮਲੇ ਵਿਭਾਗ ਅਤੇ ਈ-ਗਵਰਨੈਂਸ ਸੁਸਾਇਟੀ ਵੱਲੋਂ ਸੇਵਾ ਕੇਂਦਰਾਂ `ਚ ਵਪਾਰੀਆਂ ਦੀ ਸਹੂਲਤ ਲਈ ਦੋ ਹੋਰ ਸੇਵਾਵਾਂ ਦਾ ਵਾਧਾ ਕੀਤਾ ਗਿਆ ਹੈ।



ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਹੁਣ ਨਵੇਂ ਅਤੇ ਨਵਿਆਉਣਯੋਗ (ਰੀਨਿਊ) ਟਰੇਡ ਲਾਇਸੈਂਸ ਦੀਆਂ ਸੇਵਾਵਾਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਦਿੱਤੇ ਜਾਂਦੇ ਟਰੇਡ ਲਾਇਸੈਂਸ ਦੀ ਸੇਵਾ ਵੀ ਹੁਣ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਵਿੱਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਵਪਾਰੀ ਆਪਣਾ ਨਵਾਂ ਟਰੇਡ ਲਾਇਸੈਂਸ ਜਾਂ ਫੇਰ ਰੀਨਿਊ ਕਰਵਾਉਣ ਲਈ ਆਪਣੇ ਨੇੜਲੇ ਸੇਵਾ ਕੇਂਦਰ ਨਾਲ ਸੰਪਰਕ ਕਰ ਸਕਦੇ ਹਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger