ਮੋਹਾਲੀ 24 ਅਗਸਤ : ਮੋਦੀ ਗੋਦੀ ਸਰਕਾਰ ਦਾ ਨਸ਼ਾ ਕਿਸਾਨ ਅੰਦੋਲਨ ਦੇ ਸੰਘਰਸ਼ ਅੱਗੇ ਚਕਨਾਚੂਰ ਹੋ ਜਾਵੇਗਾ ਅਤੇ ਇਹ ਗੱਲ ਮੋਦੀ ਸਰਕਾਰ ਨੂੰ ਸਮਝ ਲੈਣੀ ਚਾਹੀਦੀ ਹੈ ਅਤੇ ਬਿਨਾਂ ਦੇਰੀ ਕੀਤਿਆਂ ਤਿੰਨ ਕਾਲੇ ਕਾਨੂੰਨ ਰੱਦ ਕਰ ਦੇਣ ਚਾਹੀਦੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਜ਼ਾਦ ਗਰੁੱਪ ਦੇ ਮੁਖੀ ਅਤੇ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਸਿੰਘ ਸਹੀਦਾਂ ਸੋਹਾਣਾ ਵਿਖੇ ਕਿਸਾਨੀ ਸੰਘਰਸ਼ ਦੀ ਹਮਾਇੰਤ ਵਿੱਚ ਚਲ ਰਹੀ ਭੁੱਖ ਹੜਤਾਲ ਮੋਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਅਜ ਕੁਲਵੰਤ ਸਿੰਘ ਆਜ਼ਾਦ ਗਰੁੱਪ ਦੇ ਹੋਰਨਾਂ ਅਹੁਦੇਦਾਰਾਂ ਦੇ ਨਾਲ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਸੁਰੂ ਕੀਤੀ ਗਈ ਭੁੱਖ ਹੜਤਾਲ ਦੀ ਹਮਾਇਤ ਵਿਚ ਪੁੱਜੇ ਸਨ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਅਤੇ ਮਜਦੂਰਾਂ ਦੀ ਏਕਤਾ ਨੇ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਹੁਣ ਦਿੱਲੀ ਦੂਰ ਨਹੀਂ ਹੈ । ਜਿਸ ਏਕਤਾ ਅਤੇ ਉਤਸਾਹ ਨਾਲ ਇੰਨਾ ਲੰਬਾ ਸੰਘਰਸ਼ ਚੱਲ ਰਿਹਾ ਹੈ, ਇਸ ਤੋਂ ਇਹ ਗੱਲ ਸਪਸ਼ਟ ਹੋ ਗਈ ਹੈ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੇ ਜ਼ਿਹਨ ਵਿੱਚ ਇਹ ਗੱਲ ਘਰ ਕਰ ਚੁੱਕੀ ਹੈ ਕਿ ਉਨ੍ਹਾਂ ਨੇ ਇਸ ਅੰਦੋਲਨ ਨੂੰ ਕਿੰਜ ਕਾਮਯਾਬ ਕਰਨਾ ਹੈ ਅਤੇ ਜੇਕਰ ਸਮੇਂ ਦੀ ਸਰਕਾਰ ਸਮਾਂ ਰਹਿੰਦਿਆਂ ਇਹ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਇਸ ਸੰਘਰਸ਼ ਨੂੰ ਕਿੰਜ ਲਗਾਤਾਰ ਚਲਾਉਂਦੇ ਰਹਿਣਾ ਹੈ ਅਤੇ ਅਗਲੇਰੇ ਸਮੁੱਚੇ ਸੰਘਰਸ਼ ਦੀ ਤਿਆਰੀ ਵਿਉਂਤਬੰਦ ਢੰਗ ਨਾਲ ਕਿਸਾਨ ਅਤੇ ਮਜ਼ਦੂਰ ਕਰੀ ਬੈਠੇ ਹਨ । ਕੁਲਵੰਤ ਸਿੰਘ ਨੇ ਕਿਹਾ ਕਿ ਬੇਸ਼ੱਕ ਸਮੇਂ ਦੀ ਹਕੂਮਤ ਨੇ ਕਿਸਾਨ ਅੰਦੋਲਨ ਨੂੰ ਕਦੀ ਧਰਮ ਦੇ ਨਾਂ ਤੇ ਅਤੇ ਕਦੀ ਹੋਰ ਇਲਜ਼ਾਮ ਲਗਾ ਕੇ ਬਦਨਾਮ ਕਰਨ ਦੀ ਕੋਸਸਿ ਕੀਤੀ, ਪਰੰਤੂ ਕਿਸਾਨਾਂ ਅਤੇ ਮਜਦੂਰਾਂ ਨੇ ਇਸ ਗੱਲ ਦਾ ਮੂੰਹ ਤੋੜਵਾਂ ਜਵਾਬ ਸਰਕਾਰੀ- ਤੰਤਰ ਨੂੰ ਦੇ ਦਿੱਤਾ ਹੈ । ਇਸ ਮੌਕੇ ਤੇ ਸਾਬਕਾ ਕੌਂਸਲਰ ਆਰ.ਪੀ ਸ਼ਰਮਾ, ਪਰਮਜੀਤ ਸਿੰਘ ਕਾਹਲੋਂ,ਪਰਵਿੰਦਰ ਸਿੰਘ ਸੋਹਾਣਾ , ਹਰਪਾਲ ਸਿੰਘ ਚੰਨਾ , ਹਰਵਿੰਦਰ ਸਿੰਘ ਸੈਣੀ, ਸੁਰਿੰਦਰ ਸਿੰਘ ਰੋਡਾ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ, ਰਾਜੀਵ ਵਸ਼ਿਸ਼ਟ, ਫੂਲਰਾਜ ਸਿੰਘ, ਕੁਲਦੀਪ ਸਿੰਘ ਧੂੰਮੀ, ਅਕਵਿੰਦਰ ਸਿੰਘ ਗੋਸਲ,ਨੰਬਰਦਾਰ ਹਰਵਿੰਦਰ ਸਿੰਘ ਸੁਹਾਣਾ, ਤਰਨਜੀਤ ਸਿੰਘ, ਬਚਨ ਸਿੰਘ ਬੋਪਾਰਾਏ, ਸੁਖਮਿੰਦਰ ਸਿੰਘ ਬਰਨਾਲਾ ਵੀ ਹਾਜ਼ਰ ਸਨ ।
No comments:
Post a Comment