SBP GROUP

SBP GROUP

Search This Blog

Total Pageviews

ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਕੌਮੀ ਲੋਕ ਅਦਾਲਤ ਦੌਰਾਨ 2117 ਕੇਸਾਂ ਦਾ ਨਿਬੇੜਾ

 ਐਸ.ਏ.ਐਸ. ਨਗਰ, 11 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਅਜੇ ਤਿਵਾੜੀ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਆਰ.ਐਸ. ਰਾਏ ਦੀ ਯੋਗ ਅਗਵਾਈ ਵਿੱਚ ਅੱਜ ਕੌਮੀ ਲੋਕ ਅਦਾਲਤ ਲਾਈ ਗਈ।


ਇਸ ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਵਿੱਚ 15 ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜਸੰਦੀਪ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਵਤਾਰ ਸਿੰਘ ਬਾਰਦਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਿਖਾ ਗੋਇਲ, ਸਿਵਲ ਜੱਜ (ਸੀਨੀਅਰ ਡਿਵੀਜ਼ਨ) ਜੀ.ਐਸ. ਸੇਖੋਂ, ਚੀਫ ਜੁਡੀਸ਼ੀਅਲ ਮੈਜਿਸਟਰੇਟ ਪਮੇਲਪ੍ਰੀਤ ਗਰੇਵਾਲ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸ੍ਰੀਮਤੀ ਰੁਚੀ ਸਵਪਨ ਸ਼ਰਮਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਜਗਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਮੁਕੇਸ਼ ਕੁਮਾਰ ਸਿੰਗਲਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੇਵਨੂਰ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਰਵਤੇਸ਼ ਇੰਦਰਜੀਤ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਪਪਨੀਤ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਖਿਆਤੀ ਗੋਇਲ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਏ.ਐਸ. ਨਾਰੰਗ ਅਤੇ ਪ੍ਰੀਜ਼ਾਈਡਿੰਗ ਅਫਸਰ ਇੰਡਸਟਰੀਅਲ ਟ੍ਰਿਬਿਊਨਲ ਐਸ.ਏ.ਐਸ. ਨਗਰ ਕਰਮਜੀਤ ਸਿੰਘ ਸੁੱਲਰ ਨੇ ਕੀਤੀ। 
ਇਸ ਤੋਂ ਇਲਾਵਾ ਸਬ-ਡਿਵੀਜ਼ਨ, ਡੇਰਾਬੱਸੀ ਵਿਖੇ 3 ਬੈਂਚ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਪਵਲੀਨ ਸਿੰਘ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਗੌਰਵ ਦੱਤਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਜਗਮੀਤ ਸਿੰਘ, ਸਬ-ਡਿਵੀਜ਼ਨ ਖਰੜ ਵਿਖੇ 4 ਬੈਂਚ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਸਿ਼ਲਪੀ ਗੁਪਤਾ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਕ੍ਰਿਸ਼ਨਾ ਨੁਜਾ ਮਿੱਤਲ, ਸਿਵਲ ਜੱਜ (ਜੂਨੀਅਰ ਡਿਵੀਜ਼ਨ) ਅੰਕਿਤਾ ਗੁਪਤਾ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਸੁਦੀਪਾ ਕੌਰ ਦੀ ਅਗਵਾਈ ਵਿੱਚ ਬਣਾਏ ਗਏ। ਇਸ ਰਾਸ਼ਟਰੀ ਲੋਕ ਅਦਾਲਤ ਲਈ ਐਸ.ਏ.ਐਸ. ਨਗਰ, ਡੇਰਾਬੱਸੀ ਅਤੇ ਖਰੜ ਦੀਆਂ ਸਾਰੀਆਂ ਅਦਾਲਤਾਂ ਨੇ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਦੇ ਆਧਾਰ ਉਤੇ ਨਿਪਟਾਰੇ ਲਈ ਰੱਖੇ।
ਅੱਜ ਦੀ ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 5880 ਕੇਸ ਨਿਬੇੜੇ ਲਈ ਰੱਖੇ ਗਏ, ਜਿਨ੍ਹਾਂ ਵਿੱਚੋਂ 2117 ਕੇਸਾਂ ਦਾ ਨਿਬੇੜਾ ਕਰ ਕੇ ਕੁੱਲ 70,48,05,198 ਕੀਮਤ ਦੇ ਐਵਾਰਡ ਪਾਸ ਕੀਤੇ ਗਏ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਬਲਜਿੰਦਰ ਸਿੰਘ ਮਾਨ ਨੇ ਦੱਸਿਆ ਕਿ ਲੋਕ ਅਦਾਲਤਾਂ ਵਿੱਚ ਫੈਸਲਾ ਹੋਣ ਉਤੇ ਕੇਸਾਂ ਵਿੱਚ ਲੱਗੀ ਹੋਈ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ ਅਤੇ ਇਨ੍ਹਾਂ ਕੇਸਾਂ ਦੇ ਫੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ ਅਤੇ ਰਾਜ਼ੀਨਾਮਾ ਕਰਨ ਕਾਰਨ ਪਾਰਟੀਆਂ ਦੇ ਰਿਸ਼ਤੇ ਵਿੱਚ ਤਰੇੜ ਵੀ ਨਹੀਂ ਪੈਂਦੀ।

No comments:


Wikipedia

Search results

Powered By Blogger