ਐਸ.ਏ.ਐਸ. ਨਗਰ, 08 ਸਤੰਬਰ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਲਾਏ ਜਾ ਰਹੇ 7ਵੇਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਿਆਂ ਦੀ ਲੜੀ ਦੇ ਡੇਰਾਬੱਸੀ ਸਰਕਾਰੀ ਕਾਲਜ ਵਿੱਚ 9 ਸਤੰਬਰ ਨੂੰ ਲੱਗ ਰਹੇ ਪਹਿਲੇ ਰੋਜ਼ਗਾਰ ਮੇਲੇ ਦੇ ਪ੍ਰਬੰਧਾਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਿਮਾਂਸ਼ੂ ਅਗਰਵਾਲ ਨੇ ਜਾਇਜ਼ਾ ਲਿਆ।
ਮੌਕੇ ਉਤੇ ਹਾਜ਼ਰ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਆਪਣੀ ਬਣਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਵਧੀਕ ਡਾ. ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਘਰ ਰੋਜ਼ਗਾਰ ਮਿਸ਼ਨ ਤਹਿਤ ਲਾਏ ਜਾ ਰਹੇ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਇਆ ਜਾਵੇਗਾ। ਉਨ੍ਹਾਂ ਮੌਕੇ ਉਤੇ ਹਾਜ਼ਰ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਰੋਜ਼ਗਾਰ ਮੇਲਿਆਂ ਸਬੰਧੀ ਕੰਮ ਅਲਾਟ ਕੀਤੇ ਤਾਂ ਜੋ ਰੋਜ਼ਗਾਰ ਮੇਲਿਆਂ ਦਾ ਸੰਚਾਲਨ ਸਹੀਂ ਢੰਗ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨ੍ਹਾਂ ਰੋਜ਼ਗਾਰ ਮੇਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਡਿਪਟੀ ਡਾਇਰੈਕਟਰ, ਰੋਜਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਮਿਨਾਕਸ਼ੀ ਗੋਇਲ, ਐਸ.ਡੀ.ਐਮ. ਕੁਲਦੀਪ ਬਾਵਾ, ਰੋਜਗਾਰ ਉਤਪਤੀ ਤੇ ਸਿਖਲਾਈ ਅਫ਼ਸਰ ਹਰਪ੍ਰੀਤ ਸਿੱਧੂ, ਡਿਪਟੀ ਸੀ.ਈ.ਓ. ਮਨਜੇਸ਼ ਅਤੇ ਪ੍ਰਿੰਸੀਪਲ ਸਰਕਾਰੀ ਕਾਲਜ ਡੇਰਾਬੱਸੀ ਵੀ ਹਾਜ਼ਰ ਸਨ।
No comments:
Post a Comment