SBP GROUP

SBP GROUP

Search This Blog

Total Pageviews

ਖ਼ੂਨਦਾਨ ਮਹਾਂਦਾਨ, ਵੱਧ ਤੋਂ ਵੱਧ ਲੋਕ ਇਸ ਮੁਹਿੰਮ ਦਾ ਹਿੱਸਾ ਬਣਨ: ਮਨੀਸ਼ ਤਿਵਾੜੀ

 ਮੋਹਾਲੀ, 15 ਸਤੰਬਰ : ਖ਼ੂਨਦਾਨ ਮਹਾਂਦਾਨ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਰਾਜੇਸ਼ ਪਾਇਲਟ ਮੈਮੋਰੀਅਲ ਗੁੱਜਰ ਭਵਨ ਕੰਪਲੈਕਸ ਵਿਖੇ ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਵੱਲੋਂ ਆਯੋਜਿਤ ਖੂਨਦਾਨ ਕੈਂਪ ਦੌਰਾਨ ਕੀਤਾ ਗਿਆ। ਇਹ ਕੈਂਪ ਸੰਸਥਾ ਵੱਲੋਂ ਆਪਣੇ ਸਾਬਕਾ ਪ੍ਰਧਾਨ ਸਵਰਗਵਾਸੀ ਅਮਰੀਕ ਸਿੰਘ ਦੀ ਯਾਦ ਵਿੱਚ ਲਗਾਇਆ ਜਾਂਦਾ ਹੈ।  


ਇਸ ਮੌਕੇ ਐਮ ਪੀ ਤਿਵਾੜੀ ਨੇ ਕਿਹਾ ਕਿ ਖ਼ੂਨਦਾਨ ਇਨਸਾਨੀਅਤ ਦੀਆਂ ਸਭ ਤੋਂ ਵੱਡੀਆਂ ਸੇਵਾਵਾਂ ਵਿੱਚੋਂ ਇੱਕ ਹੈ ਅਤੇ ਇਹ ਇੱਕ ਮਹਾਦਾਨ ਹੈ ਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਨੇ ਸੰਸਥਾ ਵਲੋਂ ਬੀਤੇ ਕਰੀਬ 21 ਸਾਲਾਂ ਤੋਂ ਲਗਾਤਾਰ ਕੀਤੇ ਜਾ ਰਹੇ ਇਸ ਆਯੋਜਨ ਦੀ ਸ਼ਲਾਘਾ ਕੀਤੀ। ਜਿਨ੍ਹਾਂ ਵੱਲੋਂ ਕੋਰੋਨਾ ਮਹਾਂਮਾਰੀ ਦੇ ਦੌਰ ਦੌਰਾਨ ਵੀ ਆਪਣਾ ਫ਼ਰਜ਼ ਨਿਭਾਇਆ ਜਾ ਰਿਹਾ ਹੈ।
ਇਸ ਕੈਂਪ ਦਾ ਆਯੋਜਨ ਪੀਜੀਆਈ ਦੇ ਡਾਕਟਰਾਂ ਦੀ ਟੀਮ ਦੇ ਸਹਿਯੋਗ ਨਾਲ ਕੀਤਾ ਗਿਆ। ਜਿੱਥੇ ਹੋਰਨਾਂ ਤੋਂ ਇਲਾਵਾ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਮਨਵੀਰ ਸਿੰਘ ਭਡਾਨਾ, ਗੁੱਜਰ ਸਮਾਜ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਸੰਤ ਰਾਮ ਮੀਲੂ, ਮੀਤ ਪ੍ਰਧਾਨ ਕੇਐਲ ਵਰਮਾ, ਹਰਿਕ੍ਰਿਸ਼ਨ ਚੇਚੀ, ਭਜਨ ਸਿੰਘ, ਸੁਰਜੀਤ ਮੀਲੂ, ਕਰਮ ਚੰਦ, ਹਿਤੇਂਦਰ ਚੇਚੀ, ਪੂਰਨ ਚੰਦ, ਲਾਲ ਚੰਦ, ਕਮਲਜੀਤ ਕੌਰ, ਬੀਆਰ ਚੌਹਾਨ ਅਤੇ ਜਨਰਲ ਸਕੱਤਰ ਨਰਿੰਦਰ ਮੀਲੂ ਵੀ ਮੌਜੂਦ ਰਹੇ।

No comments:


Wikipedia

Search results

Powered By Blogger