SBP GROUP

SBP GROUP

Search This Blog

Total Pageviews

ਕੌਮੀ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਬੇੜਾ ਕਰਵਾਇਆ ਜਾਵੇ: ਆਰ.ਐਸ. ਰਾਏ

ਐਸ.ਏ.ਐਸ. ਨਗਰ, 08 ਸਤੰਬਰ : ਜ਼ਿਲ੍ਹੇ ਵਿੱਚ 11 ਸਤੰਬਰ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਬੜਾ ਕਰਵਾਉਣ ਲਈ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਆਰ.ਐਸ. ਰਾਏ ਨੇ ਸੈਸ਼ਨ ਡਿਵੀਜ਼ਨ, ਐਸ.ਏ.ਐਸ. ਨਗਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨਾਲ ਵਰਚੂਅਲ ਮੀਟਿੰਗ ਕੀਤੀ।



ਮੀਟਿੰਗ ਦੌਰਾਨ ਸ੍ਰੀ ਰਾਏ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਦਾਲਤਾਂ ਵਿੱਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖ਼ਤਮ ਕੀਤਾ ਜਾ ਸਕਦਾ ਹੈ, ਦਾ ਕੌਮੀ ਲੋਕ ਅਦਾਲਤ ਰਾਹੀਂ ਨਿਬੇੜਾ ਕਰਵਾਇਆ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇੰਸ਼ਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤਾਂ ਵਿੱਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿੱਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ। 
 ਇਸ ਮੌਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਬਲਜਿੰਦਰ ਸਿੰਘ ਨੇ ਦੱਸਿਆਸੀ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ ਰਾਹੀਂ ਨਿਪਟਾਉਣ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਾਈ ਜਾ ਰਹੀ ਹੈ, ਜਿਸ ਵਿੱਚ ਲੈਂਡ ਐਕੂਜੀਸ਼ਨ, ਪਰਿਵਾਰਿਕ ਮਸਲੇ, ਟਰੈਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸ਼ਿਕਾਇਤਾਂ, ਰਿਕਵਰੀ ਸੂਟ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ ਵੀ ਇਸ ਲੋਕ ਅਦਾਲਤ ਵਿੱਚ ਵਿਚਾਰੇ ਜਾਣਗੇ।

No comments:


Wikipedia

Search results

Powered By Blogger