ਮੋਹਾਲੀ, 28 ਸਤੰਬਰ () : ਸ਼ਹੀਦ ਭਗਤ ਸਿੰਘ ਦੇ 113ਵੇਂ ਜਨਮ ਦਿਹਾੜੇ ਮੌਕੇ ਆਪਣੀ ਲਾਇਬਰੇਰੀਆਂ ਖੋਲ੍ਹਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸੋਨੀਆ ਮਾਨ ਵੱਲੋਂ ਇਕ ਲਾਇਬਰੇਰੀ ਮੋਹਾਲੀ ਪ੍ਰੈਸ ਕਲੱਬ ਨੂੰ ਭੇਟ ਕੀਤੀ ਗਈ। ਇਸ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸ਼ਹੀਦ ਭਗਤ ਸਿੰਘ ਦਾ ਸਭ ਤੋਂ ਵੱਧ ਰਿਸਤਾ ਗਿਆਨ ਅਤੇ ਕਿਤਾਬਾਂ ਦੇ ਨਾਲ ਰਿਹਾ ਹੈ। ਅੱਜ ਜਦੋਂ ਪੰਜਾਬ ਦਾ ਨੌਜਵਾਨ ਕਿਸਾਨੀ ਅੰਦੋਲਨ ਵਿੱਚ ਉਤਰਕੇ ਸੰਘਰਸ਼ ਨੂੰ ਅੱਗੇ ਵਧਾ ਰਿਹਾ ਹੈ ਤਾਂ ਲੋੜ ਹੈ ਕਿ ਉਸਦੀ ਬੌਧਿਕ ਭੁੱਖ ਕਿਤਾਬਾਂ ਦੇ ਨਾਲ ਪੂਰੀ ਹੋਵੇ, ਇਸੇ ਲਈ ‘ਲੈਟਸ ਐਜੂਕੇਟ ਪੰਜਾਬ’ ਵੱਲੋਂ ਪਿੰਡ-ਪਿੰਡ ਲਾਇਬਰੇਰੀਆਂ ਸਥਾਪਤ ਦੀ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਪਿੰਡਾਂ ਵਿੱਚ ਨਸ਼ਿਆਂ ਅਤੇ ਹੋਰ ਬੁਰਾਈਆਂ ਦਾ ਮੁਕਾਬਲਾ ਕਰਨ ਲਈ ਪੁਸਤਕ ਸੱਭਿਆਚਾਰ ਪੈਦਾ ਕਰਨ ਦੀ ਲੋੜ ਹੈ। ਇਸੇ ਸੰਦਰਭ ਵਿੱਚ ਸਾਡੇ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕੰਵਲਜੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੋੜਨ ਲਈ ਪਿੰਡ-ਪਿੰਡ, ਸ਼ਹਿਰ ਸ਼ਹਿਰ ਵਿੱਚ ਲਾਇਬਰੇਰੀਆਂ ਸਥਾਪਤ ਕਰਕੇ ਨੌਜਵਾਨਾਂ ਪੀੜੀ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਤਾਈ ਸੁਦੇਸ਼ ਖੰਡੇਲਾ ਅਤੇ ਮਨੀ ਵੀ ਹਾਜ਼ਰ ਸਨ।
ਇਸ ਮੌਕੇ ਮੋਹਾਲੀ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ, ਖਜ਼ਾਨਚੀ ਰਾਜ ਕੁਮਾਰ ਅਰੋੜਾ, ਜੁਆਇੰਟ ਸਕੱਤਰ ਵਿਜੈ ਕੁਮਾਰ, ਸੈਮੀਨਾਰ ਕਮੇਟੀ ਦੇ ਸੁਖਵਿੰਦਰ ਸਿੰਘ ਸ਼ਾਨ, ਕੁਲਵੰਤ ਕੋਟਲੀ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾੜੀ, ਗੁਰਦੀਪ ਬੈਨੀਪਾਲ, ਗੁਰਨਾਮ ਸਾਗਰ ਤੋਂ ਇਲਾਵਾ ਹੋਰ ਪੱਤਰਕਾਰ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸੋਨੀਆ ਮਾਨ ਅਤੇ ਉਨ੍ਹਾਂ ਨਾਲ ਆਏ ਸਾਥੀਆਂ ਨੂੰ ਸਨਮਾਨਤ ਕੀਤਾ ਗਿਆ।
No comments:
Post a Comment