ਮੋਹਾਲੀ, 23 ਸਤੰਬਰ : ਕੋਵਿਡ-19 ਦੀ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਡਿਜ਼ਾਜਸਟਰ ਮੈਨੇਜਮੈਂਟ ਐਕਟ, 2005 ਅਤੇ ਫੌਜ਼ਦਾਰੀ ਜ਼ਾਬਤਾ ਦੀ ਧਾਰਾ 144 ਅਧੀਨ ਹੁਕਮਾਂ ਦੀ ਵਰਤੋਂ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਵਿੱਚ 0.2 ਫੀਸਦੀ ਤੋਂ ਵੱਧ ਪਾਜ਼ੇਟੀਵਿਟੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਪ੍ਰਾਇਮਰੀ ਸਕੂਲਾਂ ਦੀਆਂ ਚੌਥੀ ਜਮਾਤ ਤੱਕ ਦੀਆਂ ਕਲਾਸਾਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇ।
ਵਧੀਕ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਵਿੱਚ 0.2% ਤੋਂ ਵੱਧ
ਪਾਜ਼ੇਟੀਵਿਟੀ ਹੋਣ ਕਰ ਕੇ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ
ਪ੍ਰਿੰਸੀਪਲ ਚੌਥੀ ਕਲਾਸ ਤੱਕ ਦੀਆਂ ਜਮਾਤਾਂ ਨੂੰ ਬੰਦ ਰੱਖਣਗੇ। ਉਨ੍ਹਾਂ ਕਿਹਾ ਕਿ
ਪਾਜ਼ੇਟੀਵਿਟੀ ਸਬੰਧੀ ਦੁਬਾਰਾ ਸਮੀਖਿਆ ਕੀਤੀ ਗਈ ਹੈ, ਜਿਸ ਅਨੁਸਾਰ ਜ਼ਿਲ੍ਹੇ ਵਿੱਚ ਕੋਵਿਡ
ਕੇਸਾਂ ਦੀ ਪਾਜ਼ੇਟੀਵਿਟੀ ਦਰ 0.2 ਫੀਸਦੀ ਤੋਂ ਜ਼ਿਆਦਾ ਆਈ ਹੈ। ਇਸ ਪਾਜ਼ੇਟੀਵਿਟੀ ਨੂੰ ਮੁੱਖ
ਰੱਖਦੇ ਹੋਏ ਹੀ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇ ਹਫ਼ਤੇ
ਫਿਰ ਤੋਂ ਸਮੀਖਿਆ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਹੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਨੂੰ ਹਦਾਇਤ ਕੀਤੀ ਕਿ ਇਨ੍ਹਾਂ ਹੁਕਮਾਂ
ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਆਦੇਸ਼ ਵੀ ਦਿੱਤੇ।
No comments:
Post a Comment