ਐਸ.ਏ.ਐਸ. ਨਗਰ, 09 ਸਤੰਬਰ : ਪਿੰਡ ਗੀਗੇਮਾਜਰਾ ਵਿੱਚ ਬਾਬਾ ਗੋਸਾਈਆਂ ਵਾਲਾ ਦੀ ਯਾਦ ਵਿੱਚ ਹਰੇਕ ਸਾਲ ਦੀ ਤਰ੍ਹਾਂ ਇਸ ਸਾਲ ਵੀ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਛਿੰਝ ਕਰਵਾਈ ਗਈ, ਜਿਸ ਵਿੱਚ 200 ਦੇ ਕਰੀਬ ਪਹਿਲਵਾਨਾਂ ਨੇ ਹਿੱਸਾ ਲਿਆ।
ਇਸ ਮੌਕੇ ਇਕ-ਇਕ ਲੱਖ ਰੁਪਏ ਦੀ ਝੰਡੀ ਦੀਆਂ ਦੋ ਕੁਸ਼ਤੀਆਂ ਕਰਵਾਈਆਂ ਗਈਆਂ, ਜਿਸ ਵਿੱਚ ਪਹਿਲੀ ਕੁਸ਼ਤੀ ਪਰਮਿੰਦਰ ਡੂਮਛੇੜੀ ਤੇ ਕਰਮਾ ਪਟਿਆਲਾ ਵਿਚਕਾਰ ਹੋਈ। ਇਸ ਗਹਿਗੱਚ ਮੁਕਾਬਲੇ ਵਿੱਚ ਪਰਮਿੰਦਰ ਡੂਮਛੇੜੀ ਨੇ ਜਿੱਤ ਹਾਸਲ ਕੀਤੀ, ਜਦੋਂ ਕਿ ਝੰਡੀ ਦੀ ਦੂਜੀ ਕੁਸ਼ਤੀ ਪਰਦੀਪ ਜ਼ੀਰਕਪੁਰ ਤੇ ਸਮਸ਼ੇਰ ਦੀਨਾਨਗਰ ਵਿਚਕਾਰ ਹੋਈ। ਇਸ ਵਿੱਚ ਪਰਦੀਪ ਜ਼ੀਰਕਪੁਰ ਜੇਤੂ ਰਿਹਾ। ਇੱਕੀ ਹਜ਼ਾਰ ਦੀ ਤੀਜੀ ਝੰਡੀ ਦੀ ਕੁਸ਼ਤੀ ਅਮਨ ਬਠਿੰਡਾ ਤੇ ਰਾਜੂ ਖੰਨਾ ਵਿਚਕਾਰ ਹੋਈ, ਜਿਸ ਵਿੱਚ ਅਮਨ ਬਠਿੰਡਾ ਨੇ ਜਿੱਤ ਹਾਸਲ ਕੀਤੀ।
ਛਿੰਝ ਦੌਰਾਨ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪੁੱਜੇ। ਉਨ੍ਹਾਂ ਜਿੱਥੇ ਆਪਣੇ ਵੱਲੋਂ 21 ਹਜ਼ਾਰ ਦੀ ਰਾਸ਼ੀ ਛਿੰਝ ਕਮੇਟੀ ਨੂੰ ਦੇਣ ਦਾ ਐਲਾਨ ਕੀਤਾ, ਉਥੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਬਣਦਾ ਮਾਣ-ਸਨਮਾਨ ਤੇ ਹੋਰ ਸਹੂਲਤਾਂ ਦੇ ਰਹੀ ਹੈ ਤਾਂ ਕਿ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਹਾਲ ਵਿੱਚ ਉਲੰਪਿਕ ਤਮਗਾ ਜੇਤੂਆਂ ਨੂੰ ਕਰੋੜਾਂ ਰੁਪਏ ਦੇ ਇਨਾਮਾਂ ਨਾਲ ਨਿਵਾਜ਼ਿਆ ਗਿਆ। ਛਿੰਝ ਦੌਰਾਨ ਕੈਬਨਿਟ ਮੰਤਰੀ ਸ. ਸਿੱਧੂ ਨੇ ਰਿੰਪਾ ਪਹਿਲਵਾਨ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪੰਚਾਇਤ ਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਸ. ਸਿੱਧੂ ਤੇ ਹੋਰ ਪਤਵੰਤਿਆਂ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ
ਛਿੰਝ ਦੌਰਾਨ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ ਠੇਕੇਦਾਰ ਮੋਹਨ ਸਿੰਘ ਬਠਲਾਣਾ, ਗੁਰਵਿੰਦਰ ਸਿੰਘ ਬੜੀ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ, ਗੁਰਿੰਦਰ ਸਿੰਘ ਦੈੜੀ ਡਾਇਰੈਕਟਰ ਮਿਲਕ ਪਲਾਂਟ ਮੁਹਾਲੀ, ਸਰਪੰਚ ਤਰਸੇਮ ਸਿੰਘ, ਬਾਬਾ ਦਲਵਿੰਦਰ ਸਿੰਘ, ਨੰਬਰਦਾਰ ਗੁਰਚਰਨ ਸਿੰਘ, ਹਰਵਿੰਦਰ ਸਿੰਘ ਪੰਚ, ਯੁੱਧਵੀਰ ਸਿੰਘ ਪ੍ਰਧਾਨ ਛਿੰਝ ਕਮੇਟੀ, ਅਵਤਾਰ ਸਿੰਘ, ਨਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਧਰਮ ਸਿੰਘ, ਜਰਨੈਲ ਸਿੰਘ, ਭਗਵੰਤ ਸਿੰਘ ਗੀਗੇਮਾਜਰਾ, ਟਹਿਲ ਸਿੰਘ ਮਾਣਕਪੁਰ ਕੱਲ੍ਹਰ, ਗੁਰਧਿਆਨ ਸਿੰਘ ਦੁਰਾਲੀ, ਪੰਡਤ ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਦਰਬਾਰਾ ਸਿੰਘ, ਸਰਪੰਚ ਸੁਖਵਿੰਦਰ ਸਿੰਘ ਗੀਗੇਮਾਜਰਾ, ਗੁਰਦੀਪ ਸਿੰਘ ਸਰਪੰਚ ਦੈੜੀ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਬਹਾਦਰ ਸਿੰਘ ਸਾਬਕਾ ਸਰਪੰਚ ਗੀਗੇਮਾਜਰਾ, ਰਣਧੀਰ ਸਿੰਘ ਚਾਓਮਾਜਰਾ ਅਤੇ ਚੌਧਰੀ ਰਾਮ ਈਸ਼ਵਰ ਸਰਪੰਚ ਗੋਬਿੰਦਗੜ੍ਹ ਹਾਜ਼ਰ ਸਨ।
No comments:
Post a Comment