SBP GROUP

SBP GROUP

Search This Blog

Total Pageviews

ਕਿਸਾਨੀ ਅਤੇ ਬਾਕੀ ਗੰਭੀਰ ਮੁੱਦਿਆਂ ਦੀ ਚਿੱਠੀ- ਪੱਤਰ ਨਾਲ ਖਿੱਲੀ ਨਾ ਉਡਾਵੇ ਕਾਂਗਰਸ

 ਚੰਡੀਗੜ੍ਹ, 13 ਸਤੰਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦੇ ਮਸਲਿਆਂ ਬਾਰੇ ਲਿਖੀ ਚਿੱਠੀ ਨੂੰ ਇੱਕ ‘ਖ਼ਬਰੀ ਸਟੰਟ’ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸੀ ਆਗੂ ਖਾਸ ਕਰਕੇ ਨਵਜੋਤ ਸਿੰਘ ਸਿੱਧੂ ਇੰਝ ਕਰ ਰਹੇ ਹਨ, ਜਿਵੇਂ ਵਿਰੋਧੀ ਧਿਰ ’ਚ ਹੋਣ। 

ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਬਾਰੇ ਨਵਜੋਤ ਸਿੱਧੂ ਨੂੰ ਹੁਣ ਚਿੱਠੀ- ਚਿੱਠੀ ਦੀ ਖੇਡ ਬੰਦ ਕਰਨੀ ਚਾਹੀਦੀ ਹੈ ਅਤੇ ਪੰਜਾਬ ਦੇ ਮੁੱਦਿਆਂ ਨੂੰ ਆਪਣੀ ਸਰਕਾਰ ਕੋਲੋਂ ਗੰਭੀਰਤਾ ਨਾਲ ਹੱਲ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸੂਬਾ ਪ੍ਰਧਾਨ ਨੂੰ ਖੇਤੀ ਖੇਤਰ ਵਿੱਚ ਸੁਧਾਰਾਂ, ਫ਼ਸਲੀ ਚੱਕਰ ਤੋਂ ਕਿਸਾਨਾਂ ਨੂੰ ਬਾਹਰ ਲਿਆਉਣ ਸਮੇਤ ਸਾਰੇ ਮਸਲੇ ਚੋਣਾ ਨੇੜੇ ਆਉਣ ’ਤੇ ਹੀ ਚੇਤੇ ਆਏ ਹਨ। ਚੀਮਾ ਨੇ ਸਵਾਲ ਪੁੱਛਿਆ, ‘ਜੇ ਨਵਜੋਤ ਸਿੰਘ ਸਿੱਧੂ ਕਿਸਾਨ ਆਗੂਆਂ ਨਾਲ ਕੀਤੀ ਬੈਠਕ ਵਿੱਚ ਸੱਤਾਧਾਰੀ ਕਾਂਗਰਸ ਵੱਲੋਂ ਕੋਈ ਠੋਸ ਵਾਅਦਾ ਜਾਂ ਨੀਤੀ ਨਿਰਧਾਰਣ ਹੀ ਨਹੀਂ ਕਰ ਸਕਦੇ ਸਨ ਤਾਂ ਉਥੇ ਕੀ ਕਰਨ ਗਏ ਸਨ?’ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਬੈਠਕ ਦੌਰਾਨ ਕਿਸਾਨਾਂ ਦੀਆਂ ਗੱਲਾਂ ਸੁਣ ਕੇ ਮੌਕੇ ’ਤੇ ਹੀ ਪਾਰਟੀ ਦੇ ਸਮਰਥਨ ਦੇਣ ਦਾ ਫ਼ੈਸਲਾ ਕਰ ਸਕਦੇ ਹਨ ਤਾਂ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਅਜਿਹਾ ਕਿਉਂ ਨਹੀਂ ਕਰ ਸਕਦੇ? 



ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਖ਼ਤ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, ‘‘ਮੁੱਖ ਮੰਤਰੀ ਨੇ ਕਿਸਾਨਾਂ ਨਾਲ ਕੋਈ ਵਾਅਦਾ ਪੂਰਾ ਨਹੀਂ ਕੀਤਾ, ਨਤੀਜੇ ਵਜੋਂ ਕਿਸਾਨਾਂ ਨੂੰ ਆਪਣੀਆਂ ਮੰਗਾਂ ਮਨਾਉਣ ਲਈ ਪੰਜਾਬ ਸਰਕਾਰ ਵਿਰੁੱਧ ਵੀ ਕੇਂਦਰ ਸਰਕਾਰ ਵਰਗਾ ਸੰਘਰਸ਼ ਹੀ ਕਰਨਾ ਪਿਆ ਹੈ। ਫਿਰ ਚਾਹੇ ਗੰਨੇ ਦੇ ਮੁੱਲ ਦਾ ਮਾਮਲਾ ਹੋਵੇ ਜਾਂ ਮੰਡੀਆਂ ਵਿੱਚੋਂ ਫ਼ਸਲਾਂ ਦੀ ਖ਼ਰੀਦ ਦਾ ਮਾਮਲਾ ਹੋਵੇ।’’ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਖ਼ਬਰਾਂ ਰਾਹੀਂ ਮਸ਼ਹੂਰੀ ਤਾਂ ਜ਼ਰੂਰ ਪ੍ਰਾਪਤ ਕਰ ਲੈਂਦੇ ਹਨ, ਪਰ ਕਿਸਾਨਾਂ ਮਸਲੇ ਦਾ ਪਰਨਾਲਾ ਉਥੇ ਦਾ ਉਥੇ ਹੀ ਰਹਿੰਦਾ ਹੈ। ਚੀਮਾ ਨੇ ਸਿੱਧੂ ਨੂੰ ਨਸੀਅਤ ਦਿੱਤੀ ਕਿ ਉਹ ਡਰਾਮੇਬਾਜੀ ਛੱਡ ਕੇ ਸੱਤਾਧਾਰੀ ਧਿਰ ਦੇ ਆਗੂ ਵਾਲੀ ਜ਼ਿੰਮੇਵਾਰੀ ਨਿਭਾਉਣ, ਨਹੀਂ ਤਾਂ ਪੰਜਾਬ ਦੀ ਜਨਤਾ ਨੇ ਕਦੇ ਵੀ ਮੁਆਫ਼ ਨਹੀਂ ਕਰਨਾ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦਾ ਵਿਸ਼ਵਾਸ਼ ਖੋ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦੇ ਅੰਦਰ ਕੈਪਟਨ ਦੇ ਖ਼ਿਲਾਫ਼ ਬਗਾਵਤੀ ਮਸ਼ਕਾਂ ਹੋ ਰਹੀਆਂ ਹਨ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਸਮੇਤ ਮਾਝੇ ਦੇ ਨੌਜਵਾਨ ਵਿਧਾਇਕ ਵੀ ਮੁੱਖ ਮੰਤਰੀ ਦੀ ਕਾਰਜਸ਼ੈਲੀ ਦਾ ਵਿਰੋਧ ਕਰ ਰਹੇ ਹਨ। ਇਸ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

No comments:


Wikipedia

Search results

Powered By Blogger