SBP GROUP

SBP GROUP

Search This Blog

Total Pageviews

ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 26 ਤੇ 27 ਨੂੰ

 ਮੋਹਾਲੀ, 25 ਅਕਤੂਬਰ : ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਉਦਯੋਗ ਅਤੇ ਕਾਮਰਸ ਵਿਭਾਗ ਪੰਜਾਬ ਅਤੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਵੱਲੋਂ 26 ਤੇ 27 ਅਕਤੂਬਰ 2021 ਨੂੰ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ-2021 ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 26 ਅਕਤੂਬਰ ਨੂੰ ਆਈ.ਐਸ.ਬੀ. ਮੋਹਾਲੀ ਵਿਖੇ ਸੰਮੇਲਨ ਵਰਚੂਅਲ ਹੋਵੇਗਾ, ਜਦੋਂ ਕਿ 27 ਅਕਤੂਬਰ ਨੂੰ ਲੁਧਿਆਣਾ ਦੇ ਕਿੰਗਜ਼ ਵਿਲਾ ਰਿਜ਼ੋਰਟ ਵਿੱਚ ਸੰਮੇਲਨ ਵਿਹਾਰਕ ਤੌਰ ਉਤੇ ਕਰਵਾਇਆ ਜਾਵੇਗਾ। ਇਸ ਵਿਚ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਨਿਵੇਸ਼ਕਾਂ ਨੂੰ ਉਤਸ਼ਾਹਤ ਕਰ ਕੇ ਪੰਜਾਬ ਵਿੱਚ ਉਦਯੋਗਿਕ ਇਕਾਈਆਂ ਲਾਉਣ ਲਈ ਪ੍ਰੇਰਿਆ ਜਾਵੇਗਾ।


ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕੋਵਿਡ-19 ਦੀਆਂ ਐਸ.ਓ.ਪੀ. ਨੂੰ ਮੱਦੇਨਜ਼ਰ ਰੱਖਦੇ ਹੋਏ 26 ਅਕਤੂਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਪ੍ਰੋਗਰਾਮ ਦਾ ਵਰਚੂਅਲ ਪ੍ਰਸਾਰਨ ਕੀਤਾ ਜਾਵੇਗਾ। ਮੋਹਾਲੀ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਐਸ.ਟੀ.ਪੀ.ਆਈ. ਫ਼ੇਜ਼-8ਏ ਨੇੜੇ ਗੋਦਰੇਜ ਵਿਖੇ ਇਸ ਸੰਮੇਲਨ ਦਾ ਸਿੱਧਾ ਪ੍ਰਸਾਰਨ ਕਰਵਾਇਆ ਜਾਵੇਗਾ, ਜਿਸ ਦੌਰਾਨ ਡੇਰਾਬੱਸੀ, ਮੋਹਾਲੀ, ਚਨਾਲੋਂ, ਫ਼ੇਜ਼-9 ਅਤੇ ਸੈਕਟਰ-82 ਦੇ ਉਦਯੋਗਪਤੀ ਹਾਜ਼ਰ ਹੋਣਗੇ। ਸੰਮੇਲਨ ਦੌਰਾਨ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ ਬਿਜ਼ਨਸ ਲਈ ਤਰਜੀਹੀ ਥਾਂ ਬਣਾਉਣ ਸਬੰਧੀ ਆਪਣਾ ਵਿਜ਼ਨ ਤੇ ਪ੍ਰਾਪਤੀਆਂ ਉਦਯੋਗਪਤੀਆਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਜ਼ਿਲ੍ਹੇ ਦੇ ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਸੱਦਾ ਪੱਤਰ ਭੇਜੇ ਗਏ ਹਨ।

No comments:


Wikipedia

Search results

Powered By Blogger