Tuesday, November 2, 2021

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਲੋਕਾਂ ਨੂੰ ਤਿਉਹਾਰਾਂ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਮੋਹਾਲੀ, 1 ਨਵੰਬਰ : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਮੁਹਾਲੀ ਪੁਲਿਸ ਨੇ ਵੱਖ-ਵੱਖ ਨਾਜ਼ੁਕ ਥਾਵਾਂ 'ਤੇ ਸੁਰੱਖਿਆ ਵਧਾ ਦਿੱਤੀ ਹੈ ਤਾਂ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ।

 
ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਮੋਹਾਲੀ) ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੋਹਾਲੀ ਪੁਲਿਸ ਨੇ ਰੋਕਥਾਮ ਉਪਾਵਾਂ ਤਹਿਤ ਲੋਕਾਂ ਖਾਸ ਕਰਕੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਖੇਤਰਾਂ ਵਿੱਚ ਗਸ਼ਤ ਅਤੇ ਨਾਕੇਬੰਦੀ ਤੇਜ਼ ਕਰ ਦਿੱਤੀ ਹੈ। ਵਿਭਾਗ ਨੇ ਵਿਸ਼ੇਸ਼ ਤੌਰ 'ਤੇ ਧਾਰਮਿਕ ਸਥਾਨਾਂ ਅਤੇ ਬਾਜ਼ਾਰਾਂ ਨੂੰ ਜਾਣ ਵਾਲੇ ਰਸਤਿਆਂ 'ਤੇ ਗਸ਼ਤ ਤੇਜ਼ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਹਨ।


ਸ੍ਰੀ ਮਾਹਲ ਨੇ ਅੱਗੇ ਦੱਸਿਆ ਕਿ ਗਸ਼ਤ ਤੇਜ਼ ਕਰ ਦਿੱਤੀ ਗਈ ਹੈ, ਜਦੋਂ ਕਿ ਧਾਰਮਿਕ ਸਥਾਨਾਂ ਨੂੰ ਵਾਲੇ ਰਸਤਿਆਂ 'ਤੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲੀਸ ਨੇ ਵੱਡੀ ਤੈਨਾਤੀ ਤੋਂ ਇਲਾਵਾ ਸਾਦੇ ਕੱਪੜਿਆਂ ਵਿੱਚ ਵੀ ਮੁਲਾਜ਼ਮ ਤਾਇਨਾਤ ਕੀਤੇ ਹਨ ਤਾਂ ਜੋ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਸਕੇ।
ਐਸ.ਐਸ.ਪੀ ਨੇ ਖੁਲਾਸਾ ਕੀਤਾ ਕਿ ਨਾਕਿਆਂ ਅਤੇ ਹੋਰ ਤਾਇਨਾਤੀ ਵਾਲੀਆਂ ਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਆਰਮਡ ਰਿਜ਼ਰਵ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਲਈ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਵਾਧੂ ਪੁਲਿਸ ਮੁਲਾਜ਼ਮ ਸੁਰੱਖਿਆ ਪ੍ਰਬੰਧਾਂ ਲਈ ਲਾਏ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੈਟਰੋਲਿੰਗ ਵੈਨਾਂ ਤੋਂ ਇਲਾਵਾ ਪੈਦਲ ਗਸ਼ਤ ਵੀ ਤੇਜ਼ ਕਰ ਦਿੱਤੀ ਗਈ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਵੀ ਲੋਕਾਂ ਨੂੰ ਤਿਉਹਾਰਾਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger