ਖਰੜ, 02 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਸਿਰਫ ਕੰਮ ਦੇ ਅਧਾਰ ਤੇ ਹੀ ਵੋਟ ਪਾਉਣਗੇ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੀਆਂ ਰਿਵਾਇਤੀ ਸਰਕਾਰਾਂ ਨੇ ਅੱਜ ਤੱਕ ਲੋਕ ਭਲਾਈ ਕਾਰਜਾਂ ਦੇ ਨਾਂ 'ਤੇ ਕੇਵਲ ਫੋਕੇ ਵਾਅਦੇ ਹੀ ਕੀਤੇ ਹਨ।
ਪੰਜਾਬ
ਦੇ ਪੜ੍ਹੇ ਲਿਖੇ ਨੌਜਵਾਨ ਨੌਕਰੀਆਂ ਦੀ ਉਡੀਕ 'ਚ ਬੈਠਣ ਲਈ ਮਜਬੂਰ ਹਨ ਜਦਕਿ ਸਰਕਾਰ ਆਪਣੇ
ਫਰਜ਼ 'ਤੋਂ ਅੱਖ ਚੁਰਾਉਂਦੀ ਨਜ਼ਰ ਆ ਰਹੀ ਹੈ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ
ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਸਾਧਨ ਮੁੱਹਈਆ ਕਰਵਾਉਣ। ਆਮ ਆਦਮੀ ਪਾਰਟੀ ਪੰਜਾਬ ਦੇ
ਨੌਜਵਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਵਾਉਣ ਲਈ ਵਚਨਬੱਧ ਹੈ। ਸਿੱਖਿਆ ਅਤੇ ਸਿਹਤ ਦੇ
ਖੇਤਰ ਵਿਚ ਸਕਰਾਤਮ ਬਦਲਾਵ ਲਿਆਉਣਾ ਆਮ ਆਦਮੀ ਪਾਰਟੀ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ
ਹੋਵੇਗੀ। ਪੰਜਾਬ ਦੇ ਉੱਜਲ ਭਵਿੱਖ ਲਈ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਆਮ ਲੋਕਾਂ
ਨੂੰ ਕਿਫਾਇਤੀ ਸਿਹਤ ਸਹੂਲਤਾਂ ਮੁਹਈਆ ਕਰਵਾਉਣੀਆਂ ਅਤਿ ਜ਼ਰੂਰੀ ਹਨ। ਆਮ ਲੋਕਾਂ ਨੇ
ਪੰਜਾਬ ਦੇ ਸਰੋਤਾਂ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਵਰਤਣ ਵਾਲੀਆਂ ਸਿਆਸੀ ਧਿਰਾਂ ਨੂੰ
ਸ਼ੀਸ਼ਾ ਵਖਾਉਣ ਦਾ ਪੱਕਾ ਮਨ ਬਣਾ ਲਿਆ ਹੈ।
ਦਿੱਲੀ
ਦੀ ਕੇਜਰੀਵਾਲ ਸਰਕਾਰ ਵੱਲੋਂ ਲਿਆਂਦੇ ਗਏ ਇਤਿਹਾਸਿਕ ਬਦਲਾਵ ਤੋਂ ਸਾਰਾ ਦੇਸ਼ ਜਾਣੂ ਹੈ।
ਮਾਨ ਨੇ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਕੇ ਪੰਜਾਬ
ਦੇ ਲੋਕ ਇੱਕ ਬਿਹਤਰ ਭਵਿੱਖ ਦੇ ਹੱਕ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਉਣਗੇ। ਉਨ੍ਹਾਂ
ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ
ਸਰਕਾਰ ਆਉਣ 'ਤੇ 3 ਮਹੀਨਿਆਂ ਅੰਦਰ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿੱਤਾ
ਜਾਵੇਗਾ। ਆਮ ਆਦਮੀ ਪਾਰਟੀ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨ ਦਾ ਵਾਅਦਾ ਕਰਦੀ
ਹੈ।
No comments:
Post a Comment