ਐਸ ਏ ਐਸ ਨਗਰ, 11 ਦਸੰਬਰ : ਅੱਜ ਘੜੂੰਆਂ ਵਾਸੀਆਂ ਤੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਅਮਰਜੀਤ ਕੌਰ, ਜਸਵੀਰ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਹਰਜੀਤ ਕੌਰ ਦੀ ਅਗਵਾਈ ਵਿੱਚ ਕਿਸਾਨ ਅੰਦੋਲਨ ਦੀ ਜਿੱਤ ਦੀ ਖੁਸ਼ੀ ਵਿੱਚ ਗੁਰੂਦੁਆਰਾ ਸ਼੍ਰੀ ਮਲਕਸਰ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾਂ ਕੀਤਾ ਗਿਆ ਤੇ ਪਿੰਡ ਵਿੱਚ ਫਤਿਹੇ ਮਾਰਚ ਕੱਢ ਕੇ ਲੱਡੂ ਵੰਡੇ ਗਏ।ਇਸ ਸਮਾਗਮ ਵਿੱਚ ਹਾਜ਼ਰੀ ਭਰਦਿਆਂ ਨੋਜਵਾਨ ਕਿਸਾਨ ਆਗੂ ਜਗਤਾਰ ਸਿੰਘ ਘੜੂੰਆਂ,ਗੁਰਮੀਤ ਸਿੰਘ ਟੋਨੀ,ਹਰਦੇਵ ਸਿੰਘ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ, ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿਸਾਨ ਜੱਥੇਬੰਦੀਆਂ ਦੀ ਆਪਸੀ ਏਕੇ ਨਾਲ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਦੀ ਜਿੱਤ ਸੰਸਾਰ ਦੇ ਲੋਕ ਨੂੰ ਸਦੀਆਂ ਤੱਕ ਯਾਦ ਰਹੇਗੀ।
ਜਗਤਾਰ ਸਿੰਘ ਘੜੂੰਆਂ ਨੇ ਕਿਹਾ ਕਿ ਪੰਜਾਬੀਆਂ ਦੀ ਅਗਵਾਈ ਵਿਚ ਲੜੇ ਗਏ ਕਿਸਾਨੀ ਸੰਘਰਸ਼ ਵਿੱਚ ਹਰੇਕ ਧਰਮ ਦੇ ਲੋਕਾਂ, ਅਤੇ ਹਰੇਕ ਵਰਗ ਨੇ ਵੱਧ ਚੜ੍ਹ ਕੇ ਯੋਗਦਾਨ ਪਾਇਆ ਹੈ ਜੋ ਕਿ ਦੁਨੀਆਂ ਵਿੱਚ ਇੱਕ ਮਿਸਾਲ ਹੈ। ਉਹਨਾਂ ਕਿਸਾਨੀ ਸੰਘਰਸ਼ ਨੂੰ ਫ਼ਤਿਹ ਕਰਨ ਲਈ ਨੋਜਵਾਨਾ, ਬੀਬੀਆਂ, ਬਜ਼ੁਰਗਾਂ ਦਾ ਧੰਨਵਾਦ ਕੀਤਾ ।ਇਸ ਮੌਕੇ ਕੁਲਵੰਤ ਸਿੰਘ, ਗੁਰਪਾਲ ਸਿੰਘ, ਸੁਪਿੰਦਰ ਸਿੰਘ, ਗੁਰਦਿਆਲ ਸਿੰਘ,ਤੇਜਬੀਰ ਸਿੰਘ ਧਨੋਆ,ਸੱਜਣ ਸਿੰਘ,ਬੰਤ ਸਿੰਘ, ਕੁਲਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਬੀਬੀ ਸੁਰਿੰਦਰ ਕੌਰ, ਕੁਲਵਿੰਦਰ ਕੌਰ,ਹਰਦੀਪ ਕੌਰ, ਸੁਰਜੀਤ ਕੌਰ, ਰਜਿੰਦਰ ਕੌਰ, ਬਲਜੀਤ ਕੌਰ,ਭਿੰਦਰ ਕੌਰ, ਪਰਮਜੀਤ ਕੌਰ, ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।
ਫੋਟੋ ਕੈਪਸਨ- ਅੰਦੋਲਨ ਦੀ ਜਿੱਤ ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਕੇ ਫ਼ਤਿਹ ਮਾਰਚ ਕੱਢਦੇ ਹੋਏ ਘੜੂੰਆਂ ਵਾਸੀ ਨਾਲ ਨਜ਼ਰ ਆ ਰਹੇ ਹਨ ਜਗਤਾਰ ਸਿੰਘ ਘੜੂੰਆਂ ।
No comments:
Post a Comment