ਖਰੜ, 22 ਦਸੰਬਰ : ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਅੱਜ ਖਰੜ ਵਿਖੇ ਭੂਰੁ ਚੌਕ, ਗਾਂਧੀ ਬਜ਼ਾਰ ਅਤੇ ਕਪੂਰ ਚੌਂਕ ਬਜ਼ਾਰ ਦਾ ਦੌਰਾ ਕੀਤਾ। ਇਸ ਮੌਕੇ ਖਰੜ ਦੇ ਦੁਕਾਨਦਾਰਾਂ ਨੇ ਰਾਣਾ ਰਣਜੀਤ ਸਿੰਘ ਗਿੱਲ ਦਾ ਭਰਵਾ ਸੁਆਗਤ ਕੀਤਾ ਅਤੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।
ਰਾਣਾ ਰਣਜੀਤ ਸਿੰਘ ਗਿੱਲ ਨੇ ਸਾਰੇ ਦੁਕਾਨਦਾਰ ਭਰਾਵਾਂ ਦੀ ਮੁਸ਼ਕਿਲਾਂ ਸੁਣਿਆ। ਉਹਨਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਪਾਰਟੀ ਦੇ ਲੀਡਰ ਨੇ ਦੁਕਾਨਦਾਰ ਤੇ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਨਹੀਂ ਸੁਣਿਆ। ਰਾਣਾ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਦੇ ਹੀ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।
ਸਾਰੇ ਦੁਕਾਨਦਾਰਾਂ ਨੇ ਰਾਣਾ ਰਣਜੀਤ ਸਿੰਘ ਗਿੱਲ ਨੂੰ ਆਗਾਮੀ ਵਿਧਾਨ ਸਭਾ ਚੌਣਾਂ ਵਿੱਚ ਆਪਣਾ ਸਮਰਥਨ ਦੇਣ ਦਾ ਵਾਅਦਾ ਵੀ ਕੀਤਾ। ਰਾਣਾ ਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਬਸਪਾ ਗੱਠਜੋਡ਼ ਦੀ ਸਰਕਾਰ ਬਣਦੇ ਹੀ ਖਰੜ ਦਾ ਬਿਨਾਂ ਕਿਸੇ ਭੇਦਭਾਵ ਤੋਂ ਸਰਵਪੱਖੀ ਵਿਕਾਸ ਕੀਤਾ ਜਾਵੇਗਾ। ਇਸ ਮੌਕੇ ਖਰੜ ਨਗਰ ਕੌਂਸਲ ਦੇ ਪ੍ਰਧਾਨ ਵੱਲੋਂ ਪਰਮਿੰਦਰ ਲੌਂਗੀਆ, ਯੂਥ ਅਕਾਲੀ ਆਗੂ ਅਮਨ ਸ਼ਰਮਾ, ਮਨੀ ਖੰਨਾ, ਅਵਿਨਾਸ਼ ਗੁਪਤਾ ਅਤੇ ਗੁਪਤਾ ਹੈਂਡਲੂਮ ਹਾਊਸ ਦੇ ਮਾਲਿਕ ਡਾ ਰਾਜਨ ਗੁਪਤਾ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੌਜ਼ੂਦ ਰਹੀ।
No comments:
Post a Comment