ਖਰੜ, 18 ਦਸੰਬਰ : ਆਮ ਆਦਮੀ ਪਾਰਟੀ ਵੱਲੋਂ ਖਰੜ ਵਿਖੇ ਉਦਯੋਪਤੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ ਲਈ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਿੱਲੀ ਦੀ 'ਆਪ' ਸਰਕਾਰ ਵਿੱਚ ਸਿਹਤ, ਪੀਡਬਲਿਊਡੀ ਅਤੇ ਪਾਵਰ 'ਤੇ ਹੋਰ ਕਈ ਮਹਿਕਮਿਆਂ ਦੇ ਮੰਤਰੀ ਸਤੇਂਦਰ ਜੈਨ ਅੱਜ ਖਰੜ ਵਿਖੇ ਪਹੁੰਚੇ। ਇਸ ਮੌਕੇ ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਉਮੀਵਾਰ ਅਨਮੋਲ ਗਗਨ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਲਕੇ ਦੇ ਵਪਾਰੀਆਂ, ਉਦਯੋਗੀਆਂ, ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੇ ਇਸ ਦੌਰਾਨ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਵਪਾਰ ਦੇ ਦਾਇਰਿਆਂ ਅਤੇ ਸਮੱਸਿਆਵਾਂ ਬਾਰੇ ਚਰਚਾ ਕੀਤੀ।
ਇਸ ਮੌਕੇ ਮਾਨ ਨੇ ਕੈਬਨਿਟ ਮੰਤਰੀ ਸਤੇਂਦਰ ਜੈਨ ਦਾ ਸੁਆਗਤ ਕਰਦਿਆਂ ਉਨ੍ਹਾਂ ਨੂੰ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਮੁਢਲੀਆਂ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਧੱਕੇ ਖਾ ਰਹੇ ਹਨ। ਜਿੱਥੇ ਹਲਕੇ ਦੇ ਨੌਜਵਾਨ ਰੁਜ਼ਗਾਰ ਲਈ ਤਰਸ ਰਹੇ ਹਨ ਓਥੇ ਹੀ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਆਮ ਲੋਕ ਬੁਨਿਆਦੀ ਸਹੂਲਤਾਂ ਤੋਂ ਬਿਨਾ ਦਿਨ ਕੱਟਣ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਵਿਚ ਉਦਯੋਗਿਕ ਇਕਾਈਆਂ ਦੀ ਘਾਟ ਕਾਰਨ ਰੁਜ਼ਗਾਰ ਦੇ ਮੌਕੇ ਬਹੁਤ ਘੱਟ ਹਨ। ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਹਰ ਵਪਾਰੀ ਹਲਕੇ ਵਿੱਚ ਵਪਾਰ ਕਰਨ ਦਾ ਖਰਤਾ ਮੋਲ਼ ਲੈਣ 'ਤੋਂ ਝਿਜਕਦਾ ਹੈ।
ਪ੍ਰੋਗਰਾਮ ਦੌਰਾਨ ਦਿੱਲੀ ਦੇ ਕੈਬਿਨੇਟ ਮੰਤਰੀ ਸਤੇਂਦਰ ਜੈਨ ਨੇ ਪਹੁੰਚੇ ਹੋਏ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਹਲਕੇ ਵਿੱਚ ਕਾਰੋਬਾਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੀ ਅਰਥਵਿਵਸਥਾ ਵਿੱਚ ਸੁਧਾਰ ਲਿਆਂਦਾ ਜਾ ਸਕੇ। ਕਾਰੋਬਾਰੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਕਿਵੇਂ ਪੰਜਾਬ ਵਿੱਚ ਸਰਕਾਰੀ ਦਫ਼ਤਰਾਂ 'ਚ ਕੁਝ ਅਫਸਰਾਂ ਵੱਲੋਂ ਆਪਣਿਆਂ ਅਹੁਦਿਆਂ ਦਾ ਗ਼ਲਤ ਇਸਤੇਮਾਲ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਵੱਖ-ਵੱਖ ਤਰੀਕੇ ਲੱਭੇ ਜਾਂਦੇ ਹਨ ਜਿਸ ਕਾਰਨ ਵਪਾਰ ਨੂੰ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਨਾ ਤਾਂ ਉਨ੍ਹਾਂ ਨੂੰ ਕਿਸੇ ਤਰਾਂ ਦੀ ਰਾਹਤ ਦਿੱਤੀ ਗਈ ਅਤੇ ਨਾ ਹੀ ਅਫਸਰਾਂ ਵੱਲੋਂ ਕੀਤੇ ਜਾਂਦੇ ਸ਼ੋਸ਼ਣ ਦਾ ਕੋਈ ਪੁਖ਼ਤਾ ਹੱਲ ਕੱਢਿਆ ਹੈ। ਜੈਨ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਵਪਾਰੀਆਂ ਨੂੰ ਸਰਕਾਰ ਜਾਂ ਅਫਸਰਾਂ ਵੱਲੋਂ ਕੋਈ ਦਖ਼ਲਅੰਦਾਜ਼ੀ ਨਹੀਂ ਝੱਲਣੀ ਪਵੇਗੀ। ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਾਰਾ ਸਮਾਂ ਸਰਕਾਰੀ ਨੁਮਾਇੰਦਿਆਂ ਨਾਲ ਸੈਟਿੰਗ ਕਰਨ ਵਿਚ ਲੰਘ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਵਪਾਰ ਕਰਨ ਲਈ ਸਮਾਂ ਹੀ ਨਹੀਂ ਬਚਦਾ। ਉਨ੍ਹਾਂ ਵਾਅਦਾ ਕੀਤਾ ਕੀ 2022 ਵਿੱਚ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਵਪਾਰ ਦੇ ਪਸਾਰੇ ਲਈ ਹਰ ਲੋੜੀਂਦੇ ਕਦਮ ਚੁੱਕੇ ਜਾਣਗੇ।
No comments:
Post a Comment