ਖਰੜ, 10 ਦਸੰਬਰ : ਪੰਜਾਬ
ਵਿੱਚ ਹੋਣ ਵਾਲਿਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਮੁੱਖ
ਦਫ਼ਤਰ ਵੱਲੋਂ ਬੀਤੇ ਸ਼ੁੱਕਰਵਾਰ ਨੂੰ 30 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਜਿਸ
ਵਿੱਚ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਮੌਕੇ ਮਾਨ
ਨੇ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਸਮਰਥਨ ਦਾ ਤਹਿ
ਦਿਲੋਂ ਸ਼ੁਕਰੀਆ ਅਦਾ ਕੀਤਾ। ਉਨ੍ਹਾਂ ਯਕੀਨ ਦਵਾਇਆ ਕਿ ਉਹ ਆਮ ਲੋਕਾਂ ਦਾ ਜੀਵਨ ਪੱਧਰ
ਊਚਾ ਚੁੱਕਣ ਲਈ ਕੰਮ ਕਰਦੇ ਹੋਏ ਕੋਈ ਕਸਰ ਨਹੀਂ ਛੱਡਣਗੇ।
ਪੰਜਾਬ
ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਪ ਵੱਲੋਂ ਉਮੀਦਵਾਰ ਐਲਾਨੇ ਜਾਣ 'ਤੇ
ਪੱਤਰਕਾਰਾਂ ਨਾਲ ਹੋਈ ਗੱਲਬਾਤ ਦੌਰਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਉਹ ਪਾਰਟੀ ਵੱਲੋਂ
ਦਿੱਤੇ ਗਏ ਇਸ ਮੌਕੇ ਦੀ ਵਰਤੋਂ ਹਲਕਾ ਨਿਵਾਸੀਆਂ ਦੀ ਆਵਾਜ਼ ਬਣਕੇ ਕਰਨਗੇ ਤਾਂ ਜੋ ਆਮ
ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਖਰੜ ਹਲਕੇ ਵਿੱਚ
ਪੈਂਦੇ ਪਿੰਡਾਂ ਦੇ ਲੋਕ ਮੁਢਲੀਆਂ ਸਹੂਲਤਾਂ ਲਈ ਵੀ ਤਰਸ ਰਹੇ ਹਨ। ਪਿਛਲੀਆਂ ਸਰਕਾਰਾਂ
ਵੱਲੋਂ ਕੰਮ ਦੇ ਨਾਂ 'ਤੇ ਵੋਟਾਂ ਲੈਕੇ ਸਰਕਾਰ ਬਣਾਉਣ ਪਿੱਛੋਂ ਲੋਕਾਂ ਦੀਆਂ ਸਮੱਸਿਆਵਾਂ
ਨੂੰ ਪੂਰੀ ਤਰਾਂ ਅੱਖੋਂ ਪਰੋਖੇ ਕਰ ਦਿੱਤਾ ਗਿਆ। ਜਿੱਥੇ ਇੱਕ ਪਾਸੇ ਸਿਹਤ ਅਤੇ ਸਿੱਖਿਆ
ਦੇ ਪ੍ਰਬੰਧਾਂ ਦੀ ਫੂਕ ਨਿਕਲ ਚੁੱਕੀ ਹੈ ਉੱਥੇ ਹੀ ਇਲਾਕੇ ਦੇ ਲੋਕਾਂ ਦੀ ਜ਼ਿੰਦਗੀ ਸਰਕਾਰ
ਦੀਆਂ ਨਕਾਮੀਆਂ ਖ਼ਿਲਾਫ਼ ਲੱਗਣ ਵਾਲੇ ਧਰਨਿਆਂ ਕਰਕੇ ਪ੍ਰਭਾਵਿਤ ਹੋ ਰਹੀ ਹੈ। ਵੱਖ ਵੱਖ
ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣਿਆਂ ਹੱਕਾਂ ਲਈ ਲਾਏ ਜਾਂਦੇ ਧਰਨਿਆਂ ਦਾ
ਸਰਕਾਰ ਉੱਤੇ ਕੋਈ ਅਸਰ ਨਹੀਂ ਹੋ ਰਿਹਾ। ਇਹੋ ਜਿਹੇ ਹਲਾਤਾਂ ਵਿੱਚ ਆਮ ਆਦਮੀ ਪਾਰਟੀ ਦੀ
ਸਰਕਾਰ ਆਉਣ 'ਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਾ ਸਾਹ ਨਸੀਬ ਹੋਵੇਗਾ।
ਮਾਨ
ਨੇ ਇਲਾਕਾ ਨਿਵਾਸੀਆਂ ਦੀ ਹਰ ਮੁਸ਼ਕਿਲ ਦਾ ਹੱਲ ਕੱਢਣ ਦਾ ਪ੍ਰਣ ਲੈਂਦਿਆਂ ਕਿਹਾ ਕੇ
ਉਨ੍ਹਾਂ ਨੇ ਆਪਣੀ ਸੁੱਖ ਸਹੂਲਤਾਂ ਵਾਲੀ ਜ਼ਿੰਦਗੀ ਛੱਡਕੇ ਆਮ ਲੋਕਾਂ ਦੀ ਭਲਾਈ ਹਿਤ ਕੰਮ
ਕਰਨ ਲਈ ਰਾਜਨੀਤੀ ਦਾ ਪੱਲਾ ਫੜਿਆ ਹੈ। ਉਨ੍ਹਾਂ ਦੱਸਿਆ ਕਿ ਖਰੜ ਹਲਕੇ ਦੇ ਲੋਕਾਂ ਨੂੰ ਹਰ
ਸੁੱਖ ਸੁਵਿਧਾ ਦਵਾਉਣੀ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਹੋਵੇਗੀ। ਜ਼ਿਕਰਯੋਗ ਹੈ ਕਿ
ਮਾਨ ਵੱਲੋਂ ਬੀਤੇ ਕੁਝ ਸਮੇਂ ਤੋਂ ਲਗਾਤਾਰ ਹਲਕੇ 'ਚ ਪੈਂਦੇ ਪਿੰਡਾਂ ਦੇ ਦੌਰੇ ਕਰਕੇ
ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ
ਦਵਾਇਆ ਹੈ ਕਿ ਉਹ ਜਿੱਤਣ ਮਗਰੋਂ ਹਲਕੇ ਦੀ ਹਰ ਮੁਸ਼ਕਿਲ ਦਾ ਹੱਲ ਕੱਢਕੇ ਲੋਕਾਂ ਦੀ
ਜ਼ਿੰਦਗੀ ਨੂੰ ਸੁਖੀ ਬਣਾਉਣ ਲਈ ਆਪਣਾ ਪੂਰਾ ਜ਼ੋਰ ਲਾਉਣਗੇ।
No comments:
Post a Comment