ਐਸ.ਏ.ਐਸ ਨਗਰ, 09 ਦਸੰਬਰ : ਮਿਤੀ 11 ਦਸੰਬਰ 2021 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਸਫਲ ਆਯੋਜਨ ਅਤੇ ਲੋਕ ਅਦਾਲਤ ਰਾਹੀਂ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀ ਆਰ.ਐਸ.ਰਾਏ ਵਲੋਂ ਸੈਸ਼ਨਜ਼ ਡਵੀਜ਼ਨ, ਐਸ.ਏ.ਐਸ. ਨਗਰ ਦੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਅਤੇ ਪੁਲਿਸ ਵਿਭਾਗ ਵਲੋਂ ਲਗਾਏ ਗਏ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਅਦਾਲਤਾਂ ਵਿਚ ਲੰਬਤ ਛੋਟੇ ਮੁਕੱਦਮੇ ਜਿਨ੍ਹਾਂ ਨੂੰ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਸਮਝੌਤੇ ਰਾਹੀਂ ਖਤਮ ਕੀਤਾ ਜਾ ਸਕਦਾ ਹੈ, ਨੂੰ ਕੌਮੀ ਲੋਕ ਅਦਾਲਤ ਰਾਹੀਂ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਬਿਜਲੀ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਟੈਲੀਫੋਨ, ਇਨਸ਼ੋਰੈਂਸ ਅਤੇ ਬੈਂਕਾਂ ਆਦਿ ਦੇ ਕੇਸ ਜਿਹੜੇ ਕਿ ਵੱਖ ਵੱਖ ਅਦਾਲਤਾਂ ਵਿਚ ਚੱਲ ਰਹੇ ਹਨ, ਨੂੰ ਵੀ ਕੌਮੀ ਲੋਕ ਅਦਾਲਤ ਰਾਹੀਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਹੱਲ ਕਰਵਾਉਣ ਲਈ ਯਤਨ ਕੀਤੇ ਜਾਣ ਤਾਂ ਜੋ ਸਬੰਧਤ ਵਿਭਾਗਾਂ ਵਿਚ ਚੱਲ ਰਹੀ ਲਿਟੀਗੇਸ਼ਨ ਨੂੰ ਘੱਟ ਕੀਤਾ ਜਾ ਸਕੇ।
Menu Footer Widget
SBP GROUP
Search This Blog
Total Pageviews
Thursday, December 9, 2021
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ
ਇਸ
ਮੌਕੇ ਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀ
ਬਲਜਿੰਦਰ ਸਿੰਘ, ਵਲੋਂ ਦੱਸਿਆ ਗਿਆ ਕਿ ਵੱਖ ਵੱਖ ਕਿਸਮ ਦੇ ਕੇਸਾਂ ਨੂੰ ਆਪਸੀ ਸਮਝੌਤੇ
ਰਾਹੀਂ ਨਿਪਟਾਉਣ ਲਈ ਮਿਤੀ 11.12.2021 ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਮੋਹਾਲੀ,ਖਰੜ ਅਤੇ
ਡੇਰਾਬਸੀ ਵਿਖੇ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ ਜਿਸ ਵਿਚ ਲੈਂਡ ਐਕੁਈਜ਼ੀਸ਼ਨ,
ਪਰਿਵਾਰਿਕ ਮਸਲੇ, ਟੈ੍ਰਫਿਕ ਚਲਾਨ, ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਜ਼, ਨੈਗੋਸ਼ੀਏਬਲ
ਇੰਸਟਰੂਮੈਂਟ ਐਕਟ ਦੀ ਧਾਰਾ 138 ਤਹਿਤ ਦਾਇਰ ਸਿ਼ਕਾਇਤਾਂ, ਰਿਕਵਰੀ ਸੂਟ ਅਤੇ ਸੇਵਾ
ਮਾਮਲਿਆਂ ਨਾਲ ਸਬੰਧਤ ਕੇਸ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਵਾਲੇ ਕੇਸ
ਵੀ ਇਸ ਲੋਕ ਅਦਾਲਤ ਵਿਚ ਵਿਚਾਰੇ ਜਾਣਗੇ।
Subscribe to:
Post Comments (Atom)
Wikipedia
Search results
No comments:
Post a Comment