SBP GROUP

SBP GROUP

Search This Blog

Total Pageviews

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਝੰਡੀ ਵਿਖਾ ਕੇ ਮੋਬਾਇਲ ਵੈਨ ਨੂੰ ਕੀਤਾ ਰਵਾਨਾ

ਐਸ.ਏ.ਐਸ ਨਗਰ 14 ਦਸੰਬਰ : ਜ਼ਿਲ੍ਹਾ ਚੋਣ ਅਫ਼ਸਰ –ਕਮ- ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਵੋਟਰਾਂ ਨੂੰ ਚੋਣ ਕਮਿਸ਼ਨ ਦੀਆਂ ਵੋਟਰ ਜਾਗਰੂਕਤਾ ਸਬੰਧੀ ਤਿਆਰ ਕੀਤੀਆਂ ਵੱਖ-ਵੱਖ ਐਪਸ ਦੇ ਪ੍ਰਚਾਰ ਲਈ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮੋਬਾਇਲ ਵੈਨ ਰਵਾਨਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਤਹਿਸੀਲਦਾਰ ਚੋਣਾਂ ਸ੍ਰੀ ਸੰਜੇ ਕੁਮਾਰ ਵੀ ਮੌਜ਼ੂਦ ਸਨ ।


                  ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ ਅਨੁਸਾਰ ਜ਼ਿਲ੍ਹੇ ਦੇ ਵੋਟਰਾਂ ਨੂੰ ਐਥੀਕਲ ਵੋਟਿੰਗ, ਸੀ-ਵੀਜ਼ਲ ਐਪ, ਵੋਟਰ ਹੈਲਪ ਲਾਈਨ ਤੇ ਹੋਰਨਾਂ ਐਪਸ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਮੋਬਾਇਲ ਵੈਨ ਤਿਆਰ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਪ੍ਰਚਾਰ ਕਰੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸੁਵਿਧਾ ਲਈ ਕੁਝ ਐਪਸ ਤਿਆਰ ਕੀਤੀਆਂ ਗਈਆਂ ਹਨ, ਜਿਨ੍ਹਾਂ ਬਾਰੇ ਵੋਟਰਾਂ ਨੂੰ ਜਾਣਕਾਰੀ ਦੇਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

                  ਉਨ੍ਹਾਂ ਦੱਸਿਆ ਕਿ ਇਨਫੌਰਮਡ ਤੇ ਐਥੀਕਲ ਐਪ ਦਾ ਮਕਸਦ ਚੋਣ ਪ੍ਰਣਾਲੀ ਨੂੰ ਸੁਚਾਰੂ ਰੂਪ 'ਚ ਚਲਾਉਣ ਲਈ ਵੋਟਰਾਂ ਨੂੰ ਚੇਤਨ ਕਰਨਾ ਹੈ। ਸੀ-ਵੀਜ਼ਲ ਐਪ ਦਾ ਮਨੋਰਥ ਮੱਤਦਾਨ ਤੋਂ ਪਹਿਲਾ ਜਾਂ ਮੌਕੇ ਕਿਸੇ ਵੀ ਤਰ੍ਹਾਂ ਦੇ ਗਲਤ ਢੰਗਾਂ ਦੀ ਵਰਤੋਂ ਕਰਨ ਵਾਲਿਆਂ ਦੀ ਚੋਣ ਕਮਿਸ਼ਨ ਨੂੰ ਜਾਣਕਾਰੀ ਦੇਣਾ ਹੈ, ਜਿਸ ਤਹਿਤ ਸੌ ਮਿੰਟ 'ਚ ਕਾਰਵਾਈ ਕੀਤੀ ਜਾਵੇਗੀ। ਵੋਟਰ ਹੈਲਪ ਲਾਈਨ ਦਾ ਮਕਸਦ ਵੋਟਰਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦੇਣਾ ਹੈ। ਜਿਸ ਦਾ ਵੋਟਰ ਲਾਭ ਉਠਾ ਸਕਣ। ਇਸ ਮੌਕੇ ਤਹਿਸੀਲਦਾਰ ਚੌਣਾ ਸ੍ਰੀ ਸੰਜੇ ਕੁਮਾਰ ਨੇ ਦੱਸਿਆ ਕਿ ਇਸ ਵੈਨ ਲਈ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਜਾਣ ਸਬੰਧੀ ਰੂਪ-ਰੇਖਾ ਤਿਆਰ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵੈਨ ਰਾਹੀਂ ਸੁਚਾਰੂ ਢੰਗ ਨਾਲ ਪ੍ਰਚਾਰ ਕਰਨ ਸਬੰਧੀ ਜ਼ਿਲ੍ਹੇ ਦੇ ਹਰੇਕ ਰਿਟਰਨਿੰਗ ਅਫ਼ਸਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।



 

No comments:


Wikipedia

Search results

Powered By Blogger