ਐਸ.ਏ.ਐਸ ਨਗਰ 23 ਦਸੰਬਰ : ਸਿਵਲ
ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪਰਦੇਸੀ ਵਲੋਂ
ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪ੍ਰਚਾਰ ਵੈਨ ਨੂੰ ਅੱਜ ਹਰੀ ਝੰਡੀ
ਦਿਖਾ ਕੇ ਰਵਾਨਾ ਕੀਤਾ ਗਿਆ ।
ਇਸ ਸਬੰਧੀ ਵਿਸਤ੍ਰਿਤ
ਜਾਣਕਾਰੀ ਦਿੰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ
ਦੇ ਫਾਇਦਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੋਬਾਇਲ ਜਾਗਰੂਕਤਾ ਵੈਨ ਦੀ ਸ਼ੁਰੂਆਤ
ਕੀਤੀ ਗਈ ਹੈ । ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ
ਕਰੇਗੀ । ਉਨ੍ਹਾਂ ਦੱਸਿਆ ਕਿ ਇਸ ਵੈਨ ਵਿੱਚ ਲੱਗੀ ਐਲ.ਈ.ਡੀ. ਸਕਰੀਨ ‘ਤੇ ਜਾਗਰੂਕਤਾ
ਸੰਦੇਸ਼ ਪ੍ਰਦਰਸ਼ਿਤ ਕੀਤੇ ਗਏ ਹਨ।
ਡਾ. ਆਦਰਸ਼ਪਾਲ ਕੌਰ ਨੇ
ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀ ਦੇ ਪੂਰੇ ਪਰਿਵਾਰ ਦਾ 5 ਲੱਖ ਰੁਪਏ ਤੱਕ ਦਾ ਮੁਫਤ
ਇਲਾਜ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਕੀਤਾ ਜਾਂਦਾ ਹੈ । ਉਨ੍ਹਾਂ
ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਵਿਚ ਸਾਲ 2011 ਵਿਚ ਕੀਤੇ ਗਏ
ਸਮਾਜਿਕ-ਆਰਥਿਕ ਜਾਤੀ ਗਣਨਾ ਸਰਵੇ ਵਿਚ ਆਉਣ ਵਾਲੇ ਸਾਰੇ ਲਾਭਪਾਤਰੀ, ਨੀਲਾ ਕਾਰਡਧਾਰਕ,
ਕਿਰਤ ਵਿਭਾਗ ਦੇ ਰਜਿਸਟਰਡ ਉਸਾਰੀ ਮਜ਼ਦੂਰ, ਪੰਜਾਬ ਮੰਡੀ ਬੋਰਡ ਨਾਲ ਰਜਿਸਟਰਡ ਕਿਸਾਨ,
ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰ ਆਦਿ ਸ਼ਾਮਲ ਕੀਤੇ ਗਏ ਹਨ, ਜਿਨ੍ਹਾਂ ਨੂੰ ਸਾਲਾਨਾ
5 ਲੱਖ ਰੁਪਏ ਦਾ ਮੁਫਤ ਇਲਾਜ ਦਿੱਤਾ ਜਾ ਰਿਹਾ ਹੈ।
ਉਨ੍ਹਾਂ
ਦੱਸਿਆ ਕਿ ਕੰਪਨੀ ਵੱਲੋਂ ਈ-ਕਾਰਡ ਬਣਾਉਣ ਲਈ ਮਾਮੂਲੀ ਫੀਸ ਲਈ ਜਾਂਦੀ ਹੈ। ਇਹ ਕਾਰਡ
ਵੱਖ ਵੱਖ ਥਾਈਂ ਬਣਾਏ ਜਾਂਦੇ ਹਨ ਅਤੇ ਕਾਰਡ ਬਣਾਉਣ ਲਈ ਯੋਗ ਲਾਭਪਾਤਰੀ ਨੂੰ ਆਪਣਾ ਕੋਈ
ਸ਼ਨਾਖਤੀ ਕਾਰਡ ਲੈ ਕੇ ਜਾਣਾ ਪਵੇਗਾ।
ਇਸ ਮੌਕੇ ਸਹਾਇਕ
ਸਿਵਲ ਸਰਜਨ ਡਾ. ਰੇਨੂੰ ਸਿੰਘ, ਪੀ. ਏ. ਦਵਿੰਦਰ ਸਿੰਘ, ਸੀਨੀਅਰ ਸਹਾਇਕ ਅਲੋਕ ਗੁਪਤਾ,
ਸੁਖਬੀਰ ਸਿੰਘ, ਮਨਦੀਪ ਸਿੰਘ, ਅਜੇ ਵਰਮਾ, ਪਰਮਜੀਤ ਸਿੰਘ,ਮਨਜੀਤ ਸਿੰਘ ਆਦਿ ਮੌਜੂਦ ਸਨ।
No comments:
Post a Comment