SBP GROUP

SBP GROUP

Search This Blog

Total Pageviews

ਅਨਮੋਲ ਗਗਨ ਮਾਨ ਨੇ ਖਰੜ ਹਲਕੇ ਵਿੱਚ ਪੈਂਦੇ ਪਿੰਡ ਸੈਣੀਮਾਜਰਾ ਵਿਖੇ ਕੀਤਾ ਜਨਸਭਾ ਨੂੰ ਸੰਬੋਧਿਤ

 ਖਰੜ, 07 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਖਰੜ ਹਲਕੇ ਵਿੱਚ ਪੈਂਦੇ ਪਿੰਡ ਸੈਣੀਮਾਜਰਾ ਵਿਖੇ ਕਰਵਾਈ ਜਨ ਸਭਾ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪੰਜਾਬ ਨੂੰ ਆਪਣੇ ਨਿੱਜੀ ਫਾਇਦਿਆਂ ਲਈ ਵਰਤਣ ਵਾਲੇ ਕਾਂਗਰਸੀ ਅਤੇ ਅਕਾਲੀ ਨੇਤਾਵਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਦ ਤੋਂ ਬਦਤਰ ਬਣਾਉਣ 'ਚ ਕੋਈ ਕਸਰ ਨਹੀਂ ਛੱਡੀ। ਜਿੱਥੇ ਇਨ੍ਹਾਂ ਨੇਤਾਵਾਂ ਦੀ ਨਿੱਜੀ ਆਮਦਨ ਵਿੱਚ ਲਗਾਤਾਰ ਵਾਧਾ ਹੁੰਦਾ ਰਿਹਾ ਓਥੇ ਹੀ ਦੂਜੇ ਪਾਸੇ ਆਮ ਲੋਕਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋਇਆ ਹੈ। 



 ਸੋਮਵਾਰ ਨੂੰ ਮਾਨ ਨੇ ਸੈਣੀਮਾਜਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਹਰ ਵਾਰ ਨਵੇਂ ਵਾਅਦੇ ਲੈਕੇ ਚੋਣ ਮੈਦਾਨ 'ਚ ਉਤਰਨ ਵਾਲੀਆਂ ਰਿਵਾਇਤੀ ਪਾਰਟੀਆਂ ਨੇ ਅੱਜ ਤੱਕ ਆਪਣੇ ਵਾਅਦੇ ਨਹੀਂ ਪੁਗਾਏ। ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੱਲੋਂ ਦਸ ਸਾਲ ਪੰਜਾਬ ਦੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ। ਆਪਣਿਆਂ ਹੱਕਾਂ ਲਈ ਧਰਨੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲਸ ਦੀ ਮਦਦ ਨਾਲ ਹਿੰਸਕ ਤਰੀਕੇ ਵਰਤਕੇ ਚੁੱਪ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਪਿੱਛੋਂ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ 'ਤੇ ਸਸਤੀ ਬਿਜਲੀ ਅਤੇ ਪਾਣੀ ਦਾ ਵਾਅਦਾ ਕਰਕੇ ਰਾਜ ਵਿੱਚ ਆਈ ਕਾਂਗਰਸ ਨੇ ਅਕਾਲੀਆਂ ਦੀ ਹੀ ਨਕਲ ਕੀਤੀ ਅਤੇ ਅੱਜ ਤੱਕ ਕੱਚੇ ਸਰਕਾਰੀ ਕਰਮਚਾਰੀ ਧਰਨੇ ਕਰਨ ਅਤੇ ਟੈਂਕੀਆਂ ਉੱਤੇ ਚੜ੍ਹਨ ਲਈ ਮਜਬੂਰ ਹਨ। ਹਾਲ ਹੀ ਵਿੱਚ ਬਣੇ ਮੁੱਖਮੰਤਰੀ ਚਰਨਜੀਤ ਚੰਨੀ ਭੁੱਲ ਚੁੱਕੇ ਹਨ ਕਿ ਪੰਜਾਬ ਵਿੱਚ ਉਨ੍ਹਾਂ ਦੀ ਆਪਣੀ ਸਰਕਾਰ ਹੈ। ਉਨ੍ਹਾਂ ਦਾ ਆਮ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਰਵਈਆ ਵੇਖਦੇ ਹੋਏ ਲਗਦਾ ਹੈ ਕਿ ਉਹ ਕੇਵਲ ਸਿਆਸੀ ਰੋਟੀਆਂ ਸੇਕਣ ਦੀ ਖਾਤਿਰ ਹੀ ਬਿਆਨਬਾਜ਼ੀ ਕਰ ਰਹੇ ਹਨ। 

ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ 'ਆਮ ਆਦਮੀ' ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੁੰਦਿਆਂ ਪੰਜਾਬ ਵਿੱਚ ਵੀ 'ਆਪ' ਦੀ ਸਰਕਾਰ ਬਣਾਉਣ ਦਾ ਫੈਸਲਾ ਕਰ ਲਿਆ ਹੈ। ਲੋਕਾਂ ਵੱਲੋਂ ਪਿੰਡ ਵਿੱਚ ਆਉਣ ਉੱਤੇ ਰਿਵਾਇਤੀ ਪਾਰਟੀਆਂ ਨੂੰ ਕੀਤੇ ਜਾ ਰਹੇ ਗੰਭੀਰ ਸਵਾਲ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹਨ ਕਿ ਆਮ ਲੋਕ ਹੁਣ ਉਨ੍ਹਾਂ ਦੇ ਅਸਲੀ ਚਿਹਰੇ ਪਹਿਚਾਣ ਚੁੱਕੇ ਹਨ।
ਇਸ ਮੌਕੇ ਬਲਾਕ ਇੰਚਾਰਜ ਦਵਿੰਦਰ ਸਿੰਘ ਲੰਬੜਦਾਰ, ਸਰਪੰਚ ਲਾਭ ਸਿੰਘ, ਸਰਪੰਚ ਕਰਮ ਸਿੰਘ, ਸਰਪੰਚ ਲਖਵਿੰਦਰ ਸਿੰਘ, ਸੁਰਜੀਤ ਸਿੰਘ ਪ੍ਰਧਾਨ ਗੁਰੂਦਵਾਰਾ ਪਰਮੇਸ਼ਰ ਦ੍ਵਾਰ, ਰਣਜੀਤ ਸਿੰਘ, ਮਨਜੀਤ ਸਿੰਘ, ਅਵਤਾਰ ਸਿੰਘ, ਜਰਨੈਲ ਸਿੰਘ ਅਤੇ ਸੰਤੋਖ ਸਿੰਘ ਸਮੇਤ ਸਮੂਹ ਪਿੰਡ ਵਾਸੀ ਹਾਜ਼ਿਰ ਸਨl

No comments:


Wikipedia

Search results

Powered By Blogger