ਖਰੜ, 09 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੀ ਨੇਤਾ ਅਤੇ ਖਰੜ ਤੋਂ ਹਲਕਾ ਇੰਚਾਰਜ ਅਨਮੋਲ ਗਗਨ ਮਾਨ ਨੇ ਬੀਤੇ ਖਰੜ ਵਿਖੇ ਤਕਰੀਬਨ ਲੰਮੇ ਸਮੇਂ ਤੋਂ ਧਰਨੇ 'ਤੇ ਬੈਠੇ ਕੰਪਿਊਟਰ ਅਧਿਆਪਕਾਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਵੱਲੋਂ ਦਿੱਤੇ ਗਏ ਫੋਕੇ ਦਲਾਸਿਆਂ ਨੂੰ ਸੜਕਾਂ 'ਤੇ ਬੈਠੇ ਮੁਲਾਜ਼ਮਾਂ ਨੂੰ ਕੋਝਾ ਮਜ਼ਾਕ ਦੱਸਿਆ। ਉਨ੍ਹਾਂ ਦੱਸਿਆ ਕਿ ਰੈਗੂਲਰ ਕੀਤੇ ਜਾਣ ਦੇ ਬਾਵਜੂਦ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਰੈਗੂਲਰ ਕਰਮੀਆਂ ਨੂੰ ਦਿੱਤਾ ਜਾਣ ਵਾਲਾ ਕੋਈ ਵੀ ਲਾਭ ਨਹੀਂ ਦਿੱਤਾ ਗਿਆ।
ਪੱਤਰਕਾਰਾਂ
ਨਾਲ ਗੱਲਬਾਤ ਦੌਰਾਨ ਮਾਨ ਨੇ ਦੱਸਿਆ ਕਿ ਪਿਛਲੇ 14 ਸਾਲਾਂ ਤੋਂ ਪੰਜਾਬ ਦੇ ਸਰਕਾਰੀ
ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਸਮੂਹ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਪੰਜਾਬ
ਸਰਕਾਰ ਵੱਲੋਂ ਕੈਬਨਿਟ ਦੀ ਮਨਜ਼ੂਰੀ ਅਤੇ ਮਾਣਯੋਗ ਰਾਜਪਾਲ ਦੀ ਮਨਜ਼ੂਰੀ ਪਿੱਛੋਂ ਰੈਗੂਲਰ
ਕੀਤੀਆਂ ਗਈਆਂ ਸਨ। ਪਰ ਸਮੇਂ ਦੇ ਬੀਤਣ ਨਾਲ ਪੰਜਾਬ ਸਰਕਾਰ ਦੇ ਹੁਕਮਾਂ ਦੇ ਉਲਟ ਸਿੱਖਿਆ
ਵਿਭਾਗ ਨੇ ਅਧਿਆਪਕਾਂ ਨੂੰ ਰੈਗੂਲਰ ਕਰਮਚਾਰੀਆਂ ਵਾਲੀਆਂ ਸਾਰੀਆਂ ਸਹੂਲਤਾਂ ਇੱਕ ਇੱਕ
ਕਰਕੇ ਦੇਣੀਆਂ ਬੰਦ ਕਰ ਦਿੱਤੀਆਂ ਜਿਸ ਕਾਰਨ ਕੰਪਿਊਟਰ ਅਧਿਆਪਕਾਂ ਨੂੰ ਆਪਣੇ ਬਣਦੇ ਹੱਕਾਂ
ਲਈ ਸੜਕਾਂ 'ਤੇ ਬੈਠਣਾ ਪੈ ਰਿਹਾ ਹੈ। ਕੰਪਿਊਟਰ ਅਧਿਆਪਕਾਂ ਨੂੰ ਆਪਣੇ ਘਰ ਪਰਿਵਾਰਾਂ
ਤੋਂ ਦੂਰ ਸਕੂਲਾਂ ਵਿਚ ਬੱਚਿਆਂ ਨੂੰ ਪੜ੍ਹਾਉਣ ਦੀ ਥਾਂ 'ਤੇ ਧਰਨੇ ਪ੍ਰਦਰਸ਼ਨ ਕਰਨੇ ਪੈ
ਰਹੇ ਹਨ ਜਿਸਦੇ ਬਾਵਜੂਦ ਪੰਜਾਬ ਸਰਕਾਰ ਦੇ ਸਿਰ 'ਤੇ ਕੋਈ ਜੂੰ ਨਹੀਂ ਸਰਕ ਰਹੀ। ਉਨ੍ਹਾਂ
ਦੱਸਿਆ ਕਿ ਪਹਿਲਾਂ ਅਕਾਲੀ ਭਾਜਪਾ ਦੀ ਸਰਕਾਰ ਵੱਲੋਂ ਹਨੇਰੇ ਵਿਚ ਰੱਖੇ ਜਾਣ ਪਿੱਛੋਂ
ਕਾਂਗਰਸ ਵੱਲੋਂ 2017 ਦੀਆਂ ਚੋਣਾ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਬਣਦੇ ਹੱਕ ਦਿਵਾਉਣ ਦੇ
ਵਾਅਦੇ ਕੀਤੇ ਗਏ ਪਰ ਸਰਕਾਰ ਆਉਣ ਪਿੱਛੋਂ ਸਰਕਾਰ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।
ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿੱਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ਼ ਉਨ੍ਹਾਂ 'ਤੇ
ਲਾਗੂ ਨਹੀਂ ਕੀਤੇ ਜਾ ਰਹੇ। ਪੰਜਾਬ ਦੇ ਮੁੱਖਮੰਤਰੀ ਚਰਨਜੀਤ ਚੰਨੀ ਨਾਲ ਮੰਗਾਂ ਨੂੰ ਲੈਕੇ
ਹੋਈ ਮੁਲਾਕਾਤ ਦੌਰਾਨ ਵੀ ਅਧਿਆਪਕਾਂ ਨੂੰ ਕੇਵਲ ਲਾਰਿਆਂ ਤੋਂ ਇਲਾਵਾ ਹੋਰ ਕੁਝ ਵੀ ਨਸੀਬ
ਨਹੀਂ ਹੋਇਆ।
ਮਾਨ ਨੇ ਇਸ
ਮੌਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸੜਕਾਂ 'ਤੇ ਬੈਠਣ ਲਈ ਮਜਬੂਰ ਕੰਪਿਊਟਰ
ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕੀਆਂ ਮੰਗਾਂ ਮੰਨੀਆਂ ਜਾਣ ਅਤੇ ਉਨ੍ਹਾਂ ਨੂੰ ਰੈਗੂਲਰ
ਕਰਮਚਾਰੀਆਂ ਵਾਲੇ ਸਾਰੇ ਲਾਭ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ
ਅਧਿਆਪਕਾਂ ਨਾਲ ਉਨ੍ਹਾਂ ਦੀ ਇਸ ਹੱਕ ਦੀ ਲੜਾਈ ਵਿੱਚ ਡਟਕੇ ਖੜ੍ਹੀ ਹੈ। ਮਾਨ ਨੇ ਯਕੀਨ
ਦਵਾਇਆ ਕੇ 2022 ਵਿੱਚ ਸਰਕਾਰ ਆਉਣ 'ਤੇ ਕਿਸੇ ਵੀ ਸਰਕਾਰੀ ਕਰਮਚਾਰੀ ਨੂੰ ਆਪਣਿਆਂ ਹੱਕਾਂ
ਲਈ ਇੰਝ ਸੜਕਾਂ ਉੱਤੇ ਉਤਰਨ ਦੀ ਲੋੜ ਨਹੀਂ ਪਵੇਗੀ।
Attachments area
No comments:
Post a Comment