ਐਸ.ਏ.ਐਸ. ਨਗਰ, 20 ਦਸੰਬਰ :ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ 052-ਖਰੜ, 053-ਐਸ.ਏ.ਐਸ ਨਗਰ , 112-ਡੇਰਾਬੱਸੀ ’ਚ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਲਈ ਖਾਸ ਕਰਕੇ ਨੌਜਵਾਨ ਵੋਟਰਾਂ ਨੂੰ ਚੋਣ ਪ੍ਰੀਕਿਰਿਆ ਦਾ ਹਿੱਸਾ ਬਣਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਨੋਡਲ ਅਫਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕਤੰਤਰ ਦੀਆਂ ਜੜ੍ਹਾਂ ਮਜ਼ਬੂਤ ਕਰਨ ਲਈ ਹਰੇਕ ਨੌਜਵਾਨ
ਨੂੰ 18 ਸਾਲ ਦਾ ਹੋਣ ਉਤੇ ਆਪਣੀ ਵੋਟ ਬਣਾਉਣ ਅਤੇ ਵੋਟ ਦੀ ਸਹੀ ਵਰਤੋਂ ਕਰਨ ਸਬੰਧੀ
ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ । ਉਨ੍ਹਾਂ ਨੇ ਸਵੀਪ ਦੇ ਨੋਡਲ ਅਫਸਰਾਂ ਨੂੰ ਨਿਰਦੇਸ਼
ਦਿੰਦਿਆ ਕਿਹਾ ਕਿ ਉਹ ਜਿਲ੍ਹੇ ਦੇ ਹਰ ਸਕੂਲ,ਕਾਲਜ਼, ਉਹ ਸਰਕਾਰੀ ਹੈ ਜਾਂ ਪ੍ਰਾਈਵੇਟ ’ਚ
ਪਹੁੰਚ ਕੇ 18 ਤੋਂ 19 ਸਾਲ ਦੇ ਨੌਜ਼ਵਾਨ ਜੋ ਵੋਟ ਬਣਾਉਂਣ ਦੇ ਯੋਗ ਹੋ ਗਏ ਹਨ ਉਨ੍ਹਾਂ
ਦੇ ਫਾਰਮ ਭਰਵਾ ਕੇ ਵੋਟਾ ਬਣਾਉਣੀਆਂ ਯਕੀਨੀ ਬਣਾਉਂਣ । ਇਸ ਦੇ ਨਾਲ ਹੀ ਸ਼ਹਿਰੀ ਖੇਤਰ
ਵਿੱਚ ਪੈਂਦੇ ਮਾਲਜ਼ ਵਿੱਚ ਜਾ ਕੇ, ਕਲਚਰ ਗਤੀਵਿਧੀਆ ਰਾਹੀ ਨੋਜ਼ਵਾਨ ਵੋਟਰਾ ਨੂੰ ਆਪਣੀਆਂ
ਵੋਟਾ ਬਣਾਉਂਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਦਿੱਤੀ ।
ਡਿਪਟੀ ਕਮਿਸ਼ਨਰ ਵੱਲੋਂ ਇਹ ਨਿਰਦੇਸ਼ ਵੀ ਦਿੱਤੇ ਗਏ ਹਰ ਸਕੂਲ, ਕਾਲਜ ਵਿੱਚ ਜਿਥੇ
ਪੋਲਿੰਗ ਸਟੇਸ਼ਨ ਬਣਨਾ ਹੈ ਤੇ ਪੰਜ ਅਜਿਹੇ ਵਲੰਟੀਅਰ ਤਿਆਰ ਕੀਤੇ ਜਾਣ ਜੋ ਲੋੜ ਪੈਣ ਤੇ
ਅਪੰਗ ਜਾਂ ਬਜ਼ੁਰਗ ਵਿਆਕਤੀਆਂ ਦੀ ਸਹਾਇਤਾ ਕਰ ਸਕਣ। ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ
ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ,
ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਉਨ੍ਹਾਂ ਨੇ
ਵੋਟਰਾਂ ਨੂੰ ਜਮਹੂਰੀ ਪ੍ਰੰਪਰਾਵਾਂ ਨੂੰ ਬਣਾਈ ਰੱਖਣ, ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ
ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ ਬਿਨ੍ਹਾਂ ਕਿਸੇ ਡਰ, ਭੈਅ, ਲਾਲਚ ਤੋਂ ਆਪਣੀ
ਵੋਟ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕ ਕਰਨ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ।
ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਹਰੇਕ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ
ਨਿਰਪੱਖ ਹੋ ਕੇ ਸਹੀ ਉਮੀਦਵਾਰਾਂ ਨੂੰ ਹੀ ਵੋਟ ਪਾਵੇ ਤਾਂ ਜੋ ਸਾਡਾ ਦੇਸ਼ ਵਿਕਾਸ ਦੀਆਂ
ਬੁਲੰਦੀਆਂ `ਤੇ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਵੱਖ ਵੱਖ ਸਕੂਲਾਂ, ਕਾਲਜਾਂ ਅਤੇ
ਆਂਗਣਵਾੜੀ ਵਰਕਰਾਂ ਦੇ ਵੋਟਰ ਜਾਗਰੂਕਤਾ ਸਬੰਧੀ ਸਲੋਗਨ ਲੇਖਣ, ਪੋਸਟਰ ਮੇਕਿੰਗ ਅਤੇ ਭਾਸ਼ਣ
ਮੁਕਾਬਿਲਆਂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ
ਵਰਤੋਂ ਬਿਨਾਂ ਕਿਸੇ ਲਾਲਚ ਅਤੇ ਡਰ ਤੋਂ ਕਰਨ ਲਈ ਪ੍ਰੇਰਨ ਵਾਸਤੇ ਸਵੀਪ ਗਤੀਵਿਧੀਆਂ ਤਹਿਤ
ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਵੋਟ ਦੇ ਬਹੁਮੁੱਲੇ
ਅਧਿਕਾਰ ਦੀ ਮਹੱਤਤਾ ਬਾਰੇ ਚੇਤਨ ਕਰਵਾਇਆ ਜਾਵੇ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕਾਂ ਨੂੰ ਮਤਦਾਨ ਲਈ ਜਾਗਰੂਕ ਸਬੰਧੀ ਸਵੀਪ
ਗਤੀਵਿਧੀਆਂ ਜਾਰੀ ਰਹਿਣਗੀਆਂ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਲੋਕਾਂ ਨੂੰ ਚੋਣ
ਪ੍ਰੀਕਿਰਿਆ ਦਾ ਹਿੱਸਾ ਬਣਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ
ਹੀ ਈ.ਵੀ.ਐਮ/ਵੀ.ਵੀ.ਪੈਟ ਮਸ਼ੀਨ ਬਾਰੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ।
No comments:
Post a Comment