SBP GROUP

SBP GROUP

Search This Blog

Total Pageviews

ਨਵਾਂਗਰਾਓਂ ਵਿਖੇ ਪਾਰਟੀ ਵਲੰਟੀਅਰਾਂ ਨਾਲ ਮਾਨ ਨੇ ਕੀਤੀ ਮੀਟਿੰਗ, ਚੋਣ ਪ੍ਰਚਾਰ ਦੀ ਰਣਨੀਤੀ 'ਤੇ ਕੀਤੀ ਚਰਚਾ

ਖਰੜ, 27 ਦਸੰਬਰ : ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਇਤਿਹਾਸਕ ਜਿੱਤ ਦਰਜ ਕਰਵਾਈ ਗਈ ਉਥੇ ਹੀ ਲੋਕਾਂ ਨੇ ਭ੍ਰਿਸ਼ਟ ਰਵਾਇਤੀ ਪਾਰਟੀਆਂ ਦੀ ਮਾੜੀ ਰਾਜਨੀਤੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ।  ਰਾਜਧਾਨੀ ਦੀ ਇਸ ਜਿੱਤ ਨੇ ਪੰਜਾਬ ਵਿਧਾਨ ਸਭਾ ਚੋਣਾਂ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਜ਼ਿਕਰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਖਰੜ ਤੋਂ ਉਮੀਦਵਾਰ ਅਨਮੋਲ ਗਗਨ ਮਾਨ ਨੇ ਨਵਾਂਗਰਾਓਂ ਵਿਖੇ ਪਾਰਟੀ ਵਲੰਟੀਅਰਾਂ ਨਾਲ ਚੋਣ ਪ੍ਰਚਾਰ ਸਬੰਧੀ ਕਰਵਾਈ ਗਈ ਮੀਟਿੰਗ ਦੌਰਾਨ ਕੀਤਾ। ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਚੰਡੀਗੜ੍ਹ ਦੀਆਂ ਨਗਰ ਨਿਗਮ ਚੋਣਾਂ ਦੇ ਨਤੀਜੇ ਤੋਂ ਪਤਾ ਲਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇ ਲੋਕ ਭਲਾਈ ਮਾਡਲ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕਾਂ ਨੇ ਸਵੀਕਾਰਿਆ ਹੈ ਜਿਸ ਪਿੱਛੋਂ ਪੰਜਾਬ ਦੇ ਲੋਕ ਵੀ 'ਆਪ' ਦੀ ਸਰਕਾਰ ਬਣਾਕੇ ਮਤਲਬ ਦੀ ਰਾਜਨੀਤੀ ਕਰਨ ਵਾਲੀਆਂ ਸਿਆਸੀ ਧਿਰਾਂ ਨੂੰ ਲੋਕਤੰਤਰ ਦੀ ਅਸਲੀ ਤਾਕਤ ਦਾ ਅਹਿਸਾਸ ਕਰਵਾਉਣਗੇ। 

 
ਇਸ ਮੌਕੇ ਪਾਰਟੀ ਵਲੰਟੀਅਰਾਂ ਨਾਲ ਮੁਲਾਕਾਤ ਦੌਰਾਨ ਮਾਨ ਨੇ ਪਾਰਟੀ ਦੇ ਪ੍ਰਚਾਰ ਨੂੰ ਲੈਕੇ ਚੋਣ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਲੰਟੀਅਰਾਂ ਦੀ ਮੇਹਨਤ ਅਤੇ ਲਗਨ ਸਦਕਾ ਉਹ ਹਲਕੇ ਵਿੱਚ ਇਤਿਹਾਸਿਕ ਜਿੱਤ ਦਰਜ ਕਰਵਾਕੇ ਸੀਟ ਪਾਰਟੀ ਦੀ ਝੋਲੀ ਪਾਉਣਗੇ। ਹਲਕੇ ਦੇ ਲੋਕਾਂ ਨੂੰ ਉਨ੍ਹਾਂ ਦੇ ਮੂਲ ਅਧਿਕਾਰਾਂ ਤੋਂ ਇਲਾਵਾ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣੀਆਂ ਉਨ੍ਹਾਂ ਦੀ ਪ੍ਰਾਥਮਿਕਤਾ ਹੋਵੇਗੀ। ਜਿੱਥੇ ਇੱਕ ਪਾਸੇ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਦੀ ਫੂਕ ਨਿਕਲ ਚੁੱਕੀ ਹੈ ਉੱਥੇ ਹੀ ਇਲਾਕੇ ਦੇ ਨੌਜਵਾਨਾਂ ਦੀ ਜ਼ਿੰਦਗੀ ਸਰਕਾਰ ਦੀਆਂ ਨਕਾਮੀਆਂ ਕਾਰਨ ਬੇਰੋਜ਼ਗਾਰੀ ਕਰਕੇ ਪ੍ਰਭਾਵਿਤ ਹੋ ਰਹੀ ਹੈ। ਵੱਖ ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਆਪਣਿਆਂ ਹੱਕਾਂ ਲਈ ਲਾਏ ਜਾਂਦੇ ਧਰਨਿਆਂ ਦਾ ਸਰਕਾਰ ਉੱਤੇ ਕੋਈ ਅਸਰ ਨਹੀਂ ਹੋ ਰਿਹਾ। ਇਹੋ ਜਿਹੇ ਹਲਾਤਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਲੋਕਾਂ ਨੂੰ ਰਾਹਤ ਦਾ ਸਾਹ ਨਸੀਬ ਹੋਵੇਗਾ। 

ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਸੁਨਹਿਰੀ ਭਵਿੱਖ ਦੇਣ ਲਈ ਵਚਨਬੱਧ ਹੈ। 'ਆਪ' ਕੋਲ ਪੰਜਾਬ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਲੋੜੀਂਦੀਆਂ ਯੋਜਨਾਵਾਂ ਮੌਜੂਦ ਹਨ। ਸਰਕਾਰ ਬਣਦੇ ਸਾਰ ਹੀ 'ਆਪ' ਆਪਣੀਆਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਵਿੱਚ ਲੱਗ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਜਿੱਥੇ ਲੋਕਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ ਓਥੇ ਹੀ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ ਜਿੱਥੇ ਹਰ ਇਨਸਾਨ ਦੀ ਆਵਾਜ਼ ਮਾਇਨੇ ਰੱਖਦੀ ਹੈ।
ਇਸ ਮੋਕੇ ਅਨਿਲ ਕੁਮਾਰ, ਚੰਦਰ ਪ੍ਰਕਾਸ਼, ਕਾਂਤਾ ਜੀ, ਮਹੇਸ਼, ਪ੍ਰਿਤਪਾਲ, ਬਾਬੂ ਰਾਮ, ਵਿਕਰਮ ਵਿਰਕ, ਵਿੱਕੀ, ਸ਼੍ਰੀ ਚੰਦ, ਬਾਬਲਾ ਜੀ, ਕਮਲ, ਮਨੋਜ ਆਦਿ ਹੋਰ ਪਾਰਟੀ ਵਲੰਟੀਅਰ ਮੋਜੂਦ ਸਨ।

No comments:


Wikipedia

Search results

Powered By Blogger