SBP GROUP

SBP GROUP

Search This Blog

Total Pageviews

ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣਾ ਨਾ ਭੁੱਲੋ ਸਿਵਲ ਸਰਜਨ

ਐਸ.ਏ.ਐਸ ਨਗਰ, 15 ਦਸੰਬਰ : ਕੋਵਿਡ-19 ਦੇ ਪਾਜ਼ੇਟਿਵ ਕੇਸਾਂ ਵਿਚ ਮੁੜ ਹੋ ਰਹੇ ਵਾਧੇ ਦੇ ਸਨਮੁਖ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇਕ ਵਾਰ ਫਿਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਵਿਡ-19ਦੀ ਮਾਰੂ ਬੀਮਾਰੀ ਤੋਂ ਬਚਾਅ ਲਈ ਤਮਾਮ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ।ਉਨ੍ਹਾਂ ਕਿਹਾ ਕਿ ਕਈ ਲੋਕਾਂ ਦੁਆਰਾ ਮਾਸਕ ਪਾਉਣ, ਇਕ ਦੂਜੇ ਤੋਂ ਸਮਾਜਕ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਨਿਯਮਾਂ ਨੂੰ ਕੁਝ ਸਮੇਂ ਤੋਂ ਬਿਲਕੁਲ ਭੁਲਾ ਦਿਤਾ ਗਿਆ ਹੈ, ਜੋ ਗੰਭੀਰ ਚਿੰਤਾ ਦੀ ਗੱਲ ਹੈ। 


ਉਨ੍ਹਾਂ ਕਿਹਾ ਕਿ ਭਾਰਤ ਸਮੇਤ ਕੁਝ ਦੇਸ਼ਾਂ ਵਿਚ ਕੋਵਿਡ-19 ਦੇ ਨਵੇਂ ਸਰੂਪ ‘ਓਮੀਕਰੌਨ’ ਦੇ ਕੇਸ ਸਾਹਮਣੇ ਆ ਰਹੇ ਹਨ ਜਿਸ ਕਾਰਨ ਕੋਵਿਡ-ਮਹਾਂਮਾਰੀ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਬਣਦੀ ਜਾ ਰਹੀ ਹੈ। ਇਸ ਲਈ ਉਕਤਤਿੰਨ ਬੁਨਿਆਦੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ, “ਵੇਖਣ ਵਿਚ ਆਇਆ ਹੈ ਕਿ ਬਹੁਤੇ ਲੋਕ ਇਨ੍ਹਾਂ ਬੁਨਿਆਦੀ ਦਿਸ਼ਾ-ਨਿਰਦੇਸ਼ਾਂ ਦੀ ਉਕਾ ਹੀ ਪਰਵਾਹ ਨਹੀਂ ਕਰ ਰਹੇ।ਇਸ ਬੀਮਾਰੀ ਪ੍ਰਤੀ ਲੋਕਾਂ ਵੱਲੋਂ ਕੀਤੀਆਂ ਲਾਪਰਵਾਹਈਆਂ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ ।“  ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੂੰ ਲੱਗ ਰਿਹਾ ਹੈ ਕਿ ਕੋਵਿਡ ਦੀ ਬੀਮਾਰੀ ਹੁਣ ਸ਼ਾਇਦ ਖ਼ਤਮ ਹੋ ਗਈ ਹੈ ਪਰ ਅਜਿਹਾ ਬਿਲਕੁਲ ਨਹੀਂ ਹੈ। 

ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਦੇ ਮੁਕਾਬਲੇ ਲਈ ਪਹਿਲਾਂ ਹੀ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਜਿਥੇ ਵੱਖ-ਵੱਖ ਥਾਈਂ ਕੋਵਿਡ ਸੈਂਪਲਿੰਗ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ, ਉਥੇ ਕੋਵਿਡ ਟੀਕਾਕਰਨ ਦੇ ਕੰਮ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਇਸ ਤੋਂ ਇਲਾਵਾ ਹਸਪਤਾਲਾਂ ਵਿਚ ਬੈੱਡਾਂ ਦੀ ਗਿਣਤੀ ਵੀ ਕਾਫ਼ੀ ਵਧਾ ਦਿਤੀ ਗਈ ਹੈ। ਸਿਵਲ ਸਰਜਨ ਨੇ ਆਖਿਆ ਕਿ ਇਸ ਬੀਮਾਰੀ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਕਿਹਾ ਕਿ ਤੀਜੀ ਸੰਭਾਵੀ ਲਹਿਰ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤ ਕੇ ਖ਼ੁਦ ਨੂੰ ਅਤੇ ਸਮਾਜ ਨੂੰ ਬਚਾਉਣ ਦੀ ਲੋੜ ਹੈ। 
ਸਿਵਲ ਸਰਜਨ ਨੇ ਦੁਹਰਾਇਆਕਿ ਇਸ ਬੀਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾ ਕਰਨ ਵੀ ਬਹੁਤ ਜ਼ਰੂਰੀ ਹੈ। ਜਿਹੜੇ ਲੋਕਾਂ ਨੇ ਹਾਲੇ ਤਕ ਵੀ ਕੋਵਿਡ ਤੋਂ  ਬਚਾਅ ਲਈ ਕੋਈ ਵੀ ਟੀਕਾ ਨਹੀਂ ਲਗਵਾਇਆ ਜਾਂ ਜਿਨ੍ਹਾਂ ਨੇ ਦੂਜਾ ਟੀਕਾ ਨਹੀਂ ਲਗਵਾਇਆ, ਉਹ ਤੁਰੰਤ ਟੀਕਾਕਰਨ ਕਰਵਾਉਣ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾ ਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ’ਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।ਉਨ੍ਹਾਂ ਇਹ ਵੀ ਕਿਹਾ ਕਿ ਭੀੜ ਵਿਚ ਜਾਣ ਤੋਂ ਬਚਿਆ ਜਾਵੇ। ਜੇ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਸਰਕਾਰੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਵੀ ਡਾਕਟਰ ਦੀ ਸਲਾਹ ਲਈ ਜਾ ਸਕਦੀ ਹੈ। 

No comments:


Wikipedia

Search results

Powered By Blogger