SBP GROUP

SBP GROUP

Search This Blog

Total Pageviews

Monday, January 3, 2022

ਵਿਧਾਨ ਸਭਾ ਚੋਣਾਂ 2022- 'ਆਪ' ਵੱਲੋਂ ਐਲਾਨੇ 5 ਹੋਰ ਉਮੀਦਾਵਰਾਂ ਨਾਲ ਗਿਣਤੀ ਹੋਈ 101

ਚੰਡੀਗੜ੍ਹ, 03 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ 2022 ਦੀਆਂ ਆਮ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦੀ ਸੱਤਵੀਂ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਨਾਲ 'ਆਪ' ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 101 ਹੋ ਗਈ ਹੈ।


ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਬਹੁ ਚਰਚਿਤ ਵਿਧਾਨ ਸਭਾ ਹਲਕਾ ਮਜੀਠੀਆ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੂੰ ਉਮੀਦਵਾਰ ਐਲਾਨਿਆ ਹੈ, ਜਿਹੜੇ ਕਿ ਪਨਗਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ‘ਆਪ’ ਵਿੱਚ ਸ਼ਾਮਲ ਹੋਏ ਸਨ।  ਇਸੇ ਤਰ੍ਹਾਂ ਅੰਮ੍ਰਿਤਸਰ ਕੇਂਦਰੀ ਤੋਂ ਡਾ. ਅਜੇ ਗੁਪਤਾ, ਤਰਨਤਾਰਨ ਤੋਂ ਡਾ. ਕਸ਼ਮੀਰ ਸਿੰਘ ਸੋਹਲ, ਜਲੰਧਰ ਕੈਂਟ ਤੋਂ ਸੁਰਿੰਦਰ ਸਿੰਘ ਸੋਢੀ, ਮਲੋਟ ਤੋਂ ਡਾ. ਬਲਜੀਤ ਕੌਰ ਨੂੰ ਉਮੀਦਵਾਰ ਬਣਾਇਆ ਗਿਆ ਹੈ।

No comments:


Wikipedia

Search results

Powered By Blogger