ਖਰੜ, 27 ਜਨਵਰੀ : ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ 73ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਗਰੁੱਪ ਦੇ ਚੇਅਰਮੈਨ ਸ.ਗੁਰਵਿੰਦਰ ਸਿੰਘ ਬਾਹਰਾ ਵੱਲੋਂ ਅਦਾ ਕੀਤੀ ਗਈ ਅਤੇ ਉਨ੍ਹਾਂ ਨਾਲ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਪਰਵਿੰਦਰ ਸਿੰਘ ਵੀ ਮੌਜੂਦ ਸਨ। ਸਮਾਗਮ ਦੌਰਾਨ ਅਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਚਾਂਸਲਰ ਸ.ਗੁਰਵਿੰਦਰ ਸਿੰਘ ਬਾਹਰਾ ਨੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਅਜ਼ਾਦੀ ਨੂੰ ਬਰਕਰਾਰ ਰੱਖਦਿਆਂ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਭਾਰਤ ਦਾ ਇਕ ਰਾਸ਼ਟਰੀ ਦਿਵਸ ਹੈ, ਜੋ ਕਿ ਹਰ ਸਾਲ 26 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸੀ ਦਿਨ ਸਾਲ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਨੇ ਵੀ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਉਨ੍ਹਾਂ ਅਖੰਡ ਭਾਰਤ ਦੇ ਸੰਵਿਧਾਨ ਵਿੱਚ ਪੂਰਨ ਵਿਸ਼ਵਾਸ਼ ਨੂੰ ਦਰਸਾਉਂਦਿਆਂ ਲੋਕਤੰਤਰੀ ਸਦਾਚਾਰ ਨੂੰ ਮਜ਼ਬੂਤ ਕਰਨ ਵਿੱਚ ਪੰਜਾਬੀਆਂ ਦੇ ਯੋਗਦਾਨ ’ਤੇ ਮਾਣ ਅਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇਸੇ ਦੌਰਾਨ ਯੂਨੀਵਰਸਿਟੀ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਦੇਸ਼ ਦੀ ਅਜ਼ਾਦੀ ਖਾਤਿਰ ਆਪਣੀਆਂ ਜਾਨਾਂ ਨਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਵਰਸਿਟੀ ਰਜਿਸਟਰਾਰ ਪ੍ਰੋ.ਬੀ.ਐਸ.ਸਤਿਆਲ,ਡੀਨ , ਡਾਇਰੈਕਟਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੀਆਂ ਵੱਖ ਵੱਖ ਉਪਲੱਭਦੀਆਂ ’ਤੇ ਅਧਾਰਿਤ ਇਕ ਯੂਨੀਵਰਸਿਟੀ ਨਿਊਜ਼ ਲੈਟਰ ਵੀ ਜਾਰੀ ਕੀਤਾ ਗਿਆ।
No comments:
Post a Comment