ਪਿੰਡ ਦੈੜੀ ਵਿਚ ਕੀਤਾ ਪਾਰਟੀ ਚੋਣ ਦਫ਼ਤਰ ਦਾ ਉਦਘਾਟਨ
ਮੋਹਾਲੀ,
17 ਜਨਵਰੀ : ਪੰਜਾਬ ਦੇ ਸਾਬਕਾ ਕੈਬੀਨਟ ਮੰਤਰੀ ਅਤੇ ਮੋਹਾਲੀ ਤੋਂ ਕਾਂਗਰਸ ਦੇ ਉਮੀਦਵਾਰ
ਬਲਬੀਰ ਸਿੰਘ ਸਿੱਧੂ ਨੇ ਪਿੰਡ ਦੈੜੀ ਵਿਚ ਪਾਰਟੀ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ | ਇਸ
ਮੌਕੇ ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਦੌਰਾਨ ਵਿਕਾਸ
ਹੀ ਸਾਡਾ ਮੁੱਖ ਚੋਣ ਮੁੱਦਾ ਹੋਵੇਗਾ |
ਉਨ੍ਹਾਂ ਨੇ ਕਿਹਾ ਕਿ ਆਪ ਅਤੇ ਅਕਾਲੀ ਸਿਰਫ
ਹਵਾ ਵਿਚ ਹੀ ਫੋਕੇ ਫਾਇਰ ਕਰ ਰਹੇ ਹਨ ਜਦ ਕਿ ਉਨ੍ਹਾਂ ਵੱਲੋਂ ਪਿਛਲੀਆਂ ਚੋਣਾਂ ਵਿਚ ਵੀ
ਆਪਣੀ-ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਗਏ ਸਨ |
ਸਿਰਫ ਮੋਹਾਲੀ ਹੀ ਨਹੀਂ ਬਲਕਿ ਪੂਰੇ ਪੰਜਾਬ ਦੇ ਲੋਕ ਆਪ ਅਤੇ ਅਕਾਲੀਆਂ ਦੀਆਂ ਲਲਚਾ ਦੇਣ ਵਾਲੀਆਂ ਗੱਲਾਂ ਅਤੇ ਝੂਠੇ ਵਾਅਦਿਆਂ ਨੂੰ ਹੁਣ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਹੁਣ ਲੋਕ ਸੂਝਵਾਨ ਹੋ ਚੁੱਕੇ ਹਨ ਜਿਸ ਕਾਰਨ ਮੈਨੂੰ ਆਸ ਹੀ ਨਹੀਂ ਸਗੋਂ ਪੂਰੀ ਉਮੀਦ ਹੈ ਕਿ ਇਸ ਵਾਰ ਫਿਰ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਦੀ ਬਾਂਹ ਫੜਨ ਦੀ ਬਜਾਏ ਕਾਂਗਰਸ ਨੂੰ ਜਿਤਾ ਕੇ ਪੰਜਾਬ ਦੇ ਉੱਜਲ ਭਵਿੱਖ ਨੂੰ ਸੁਨਿਸ਼ਚਿਤ ਕਰਨਗੇ | ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਹਰ ਵਰਗ ਦੇ ਦੁਖ ਦਰਦ ਨੂੰ ਸਮਝਦੀ ਹੈ ਅਤੇ ਸਮੇਂ ਸਮੇਂ ਪਰ ਆਮ ਜਨਤਾ ਨੂੰ ਪੇਸ਼ ਆ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਦੀ ਹਰ ਸੰਭਵ ਕੋਸ਼ਿਸ਼ ਕਰਦੀ ਹੈ |
ਪਾਰਟੀ ਦੀ ਹਾਈਕਮਾਨ ਨੂੰ ਉਨ੍ਹਾਂ 'ਤੇ ਫਿਰ ਤੋਂ ਵਿਸ਼ਵਾਸ ਦਿਖਾਉਣ ਦੇ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਸਮਝ ਆ ਗਿਆ ਹੈ ਕਿ ਸਿਰਫ ਕਾਂਗਰਸ ਪਾਰਟੀ ਹੀ ਲੋਕਾਂ ਦੀਆਂ ਦੁਖ ਤਕਲੀਫਾਂ ਨੂੰ ਸਮਝਦੀ ਹੈ ਅਤੇ ਕਾਂਗਰਸ ਹੀ ਹਰ ਵਰਗ ਦੇ ਵਿਅਕਤੀ ਦੀ ਭਲਾਈ ਲਈ ਕੰਮ ਕਰ ਸਕਦੀ ਹੈ | ਮੋਹਾਲੀ ਤੋਂ ਵਿਧਾਇਕ ਹੋਣ ਦੇ ਨਾਤੇ ਮੈਂ ਮੋਹਾਲੀ ਦੇ ਵਿਕਾਸ ਨਾਲ ਕਦੇ ਸਮਝੌਤਾ ਨਹੀਂ ਕੀਤਾ | ਮੋਹਾਲੀ ਦੇ ਲੋਕਾਂ ਦਾ ਮੇਰੇ ਪ੍ਰਤੀ ਵਿਸ਼ਵਾਸ ਅਤੇ ਪਿਆਰ ਹੀ ਹੈ ਜਿਸਨੇ ਮੈਨੂੰ ਤਿੰਨ ਵਾਰ ਉਨ੍ਹਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ | ਮੈਂ ਵੀ ਉਨ੍ਹਾਂ ਦੀਆਂ ਆਸਾਂ ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕੀਤੀ ਹੈ |
No comments:
Post a Comment