SBP GROUP

SBP GROUP

Search This Blog

Total Pageviews

ਗਿੱਲ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਖਰੜ, 24 ਜਨਵਰੀ : ਅਗਾਮੀ ਚੋਣਾਂ ਦੇ ਚਲਦਿਆਂ ਖਰੜ ਹਲਕੇ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿਚ ਪਿੰਡ ਖਿਜ਼ਰਾਬਾਦ ਵਿਖੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ, ਸਾਬਕਾ ਸਰਪੰਚ ਰਾਜਵਿੰਦਰ ਕੌਰ ਅਤੇ ਰਮਨ ਕੁਮਾਰ ਗੁਪਤਾ ਦੀ ਅਗਵਾਈ ਵਿਚ ਇਕ ਮੀਟਿੰਗ ਕੀਤੀ ਗਈ ਜਿਥੇ ਕਿ ਖਰੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੌਰਾਨ ਰਾਣਾ ਗਿੱਲ ਨੇ ਲੋਕਾਂ ਵਿਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਪਹਿਲ ਦੇ ਆਧਾਰ ਤੇ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ।


 ਇਸ ਦੌਰਾਨ ਰਾਣਾ ਗਿੱਲ ਦੀ ਮੌਜੂਦਗੀ ਵਿਚ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿਚ ਸ਼ਾਮਿਲ ਹੋਏ ਜਿਨ੍ਹਾਂ ਵਿੱਚ ਮੁੱਖ ਤੌਰ ਤੇ ਪੰਚ ਪਰਮਜੀਤ ਸਿੰਘ, ਹੈੱਡਮਾਸਟਰ ਬਸਤਾ ਸਿੰਘ, ਪੰਚ ਕਾਕਾ ਸਿੰਘ, ਕ੍ਰਿਸ਼ਨ ਸਿੰਘ, ਪੰਚ ਕਾਲਾ, ਰਣਜੀਤ ਸਿੰਘ, ਬਿੱਲੂ, ਸੁਖਰਾਜ ਸਿੰਘ, ਨਿਰਮਲ ਸਿੰਘ ਚੰਨੀ, ਵਿੱਕੀ, ਗੁਰਮੁਖ ਸਿੰਘ, ਰਾਜਪਾਲ ਸਿੰਘ, ਜਸਕਰਨ ਸਿੰਘ, ਸੁਰਜੀਤ ਸਿੰਘ, ਹਰਜੀਤ ਸਿੰਘ  ਸਮੇਤ ਕਈ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਨ੍ਹਾਂ ਪਰਿਵਾਰਾਂ ਨੂੰ ਸਿਰੋਪਾ ਪਾ ਕੇ ਰਾਣਾ ਗਿੱਲ ਨੇ ਪਾਰਟੀ ਵਿਚ ਸ਼ਾਮਿਲ ਕਰਦਿਆਂ ਜੀ ਆਇਆਂ ਆਖਿਆ ਅਤੇ ਪਾਰਟੀ ਵਿਚ ਸ਼ਾਮਿਲ ਹੋਣ ਤੇ  ਨਾਲ ਮੌਜੂਦ ਅਕਾਲੀ-ਬਸਪਾ ਲੀਡਰਸ਼ਿਪ ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ, ਐੱਸ ਸੀ ਵਿੰਗ ਜ਼ਿਲਾ ਪ੍ਰਧਾਨ ਮੋਹਾਲੀ ਦਿਲਬਾਗ ਸਿੰਘ ਮੀਆਂਪੁਰ, ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਮੁਹਾਲੀ ਸਰਬਜੀਤ ਸਿੰਘ ਕਾਦੀਮਾਜਰਾ, ਮੀਤ ਪ੍ਰਧਾਨ ਬਹੁਜਨ ਸਮਾਜ ਪਾਰਟੀ ਬੀਬੀ ਰਾਜਵਿੰਦਰ ਕੌਰ, ਸਾਬਕਾ ਚੇਅਰਮੈਨ ਮੇਜਰ ਸਿੰਘ, ਹਰਮਿੰਦਰ ਸਿੰਘ ਲੌਂਗੀਆ, ਸਰਕਲ ਪ੍ਰਧਾਨ ਕੁਲਵੰਤ ਸਿੰਘ ਪੰਮਾ, ਬਲਦੇਵ ਸਿੰਘ ਸੱਜਣ ਸਿੰਘ ਗੁਰਮੁਖ ਸਿੰਘ ਸਾਬੀ ਸਮੇਤ ਸਮੁੱਚੀ ਅਕਾਲੀ ਬਸਪਾ ਲੀਡਰਸ਼ਿਪ ਨੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਪੂਰਾ ਮਾਣ ਸਨਮਾਨ ਦੇਣ ਦਾ ਵਾਅਦਾ ਕੀਤਾ।

No comments:


Wikipedia

Search results

Powered By Blogger