ਫੇਜ਼ 7, ਮੰਦਰ ਵਿੱਚ ਵੀ ਮੱਥਾ ਟੇਕਿਆ
ਮੋਹਾਲੀ, 16 ਜਨਵਰੀ : ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਸਵੇਰੇ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਮੱਥਾ ਟੇਕਣ ਉਪਰੰਤ ਆਪਣੀ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ।
ਸਿੱਧੂ ਨੇ ਕਿਹਾ ਕਿ ਸੱਚੇ ਪਾਤਸ਼ਾਹ ਵਾਹਿਗੁਰੂ ਜੀ ਦੇ ਆਸ਼ਿਰਵਾਦ ਨਾਲ ਉਹ ਪਿਛਲੇ ਸਾਲਾਂ ਦੌਰਾਨ ਲੋਕਾਂ ਦੀਆਂ ਉਮੀਦਾਂ ਮੁਤਾਬਿਕ ਕੰਮ ਕਰਨ ਵਿੱਚ ਸਫਲ ਰਹੇ ਹਨ। ਇਹ ਗੁਰੂ ਮਹਾਰਾਜ ਦੀ ਕਿਰਪਾ ਅਤੇ ਮੋਹਾਲੀ ਵਾਸੀਆਂ ਦਾ ਪਿਆਰ ਹੀ ਹੈ ਕਿ ਉਨ੍ਹਾਂ ਨੂੰ 2007 ਤੋਂ ਲਗਾਤਾਰ ਤਿੰਨ ਵਾਰ ਚੋਣਾਂ ਵਿੱਚ ਜਿੱਤ ਪ੍ਰਾਪਤ ਹੋਈ ਹੈ । ਉਨ੍ਹਾਂ ਕਿਹਾ ਕਿ ਇਸ ਵਾਰ ਵੀ ਅਸੀਂ ਵੱਡੇ ਫਰਕ ਨਾਲ ਚੋਣਾਂ ਜਿੱਤਾਂਗੇ।
ਉਨ੍ਹਾਂ ਆਪਣੀ ਚੋਣ ਮੁਹਿੰਮ ਬਾਰੇ ਗੱਲ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਦਮ 'ਤੇ ਆਪਣੀ ਚੋਣ ਮੁਹਿੰਮ ਵਿੱਚ ਜਾ ਰਹੇ ਹਾਂ | ਸਾਡਾ ਏਜੰਡਾ ਬਹੁਤ ਸਪੱਸ਼ਟ ਹੈ। ਅਸੀਂ ਵਿਕਾਸ ਕੀਤਾ ਹੈ ਅਤੇ ਚੋਣਾਂ ਜਿੱਤਣ ਤੋਂ ਬਾਅਦ ਅਗਲੇ ਪੰਜ ਸਾਲਾਂ ਵਿੱਚ ਹੋਰ ਜੋਸ਼ ਨਾਲ ਵਿਕਾਸ ਕਰਾਂਗੇ। ਅਸੀਂ ਆਪਣੇ ਪ੍ਰਦਰਸ਼ਨ ਦੇ ਆਧਾਰ 'ਤੇ ਸਮਰਥਨ ਮੰਗ ਰਹੇ ਹਾਂ। ਹੁਣ ਇਹ ਜਨਤਾ ਨੇ ਤੈਅ ਕਰਨਾ ਹੈ ਕਿ ਕਿਹੜਾ ਉਮੀਦਵਾਰ ਅਸਲ ਵਿੱਚ ਉਨ੍ਹਾਂ ਦੀ ਬਿਹਤਰੀ ਲਈ ਕੰਮ ਕਰ ਸਕਦਾ ਹੈ ਅਤੇ ਕਿਹੜਾ ਨਹੀਂ।
ਮੁਹਾਲੀ ਦੇ ਲੋਕ ਦੇਖ ਸਕਦੇ ਹਨ ਕਿ ਅਸੀਂ ਪਿਛਲੇ ਸਾਲਾਂ ਦੌਰਾਨ ਮੁਹਾਲੀ ਵਿੱਚ ਅਣਗਿਣਤ ਵਿਕਾਸ ਕਾਰਜ ਕਰਵਾਏ ਹਨ। ਅਸੀਂ ਆਪਣੇ ਵਿਰੋਧੀਆਂ ਤੇ ਬੇਬੁਨਿਆਦ ਦੋਸ਼ ਅਤੇ ਆਲੋਚਨਾ ਕਰਕੇ ਸਮਰਥਨ ਨਹੀਂ ਮੰਗਾਂਗੇ। ਚੋਣਾਂ ਲਈ ਸਾਡੀ ਰਣਨੀਤੀ ਸਪੱਸ਼ਟ ਹੈ ਅਤੇ ਉਹ ਇਹ ਹੈ ਕੰਮ ਕੀਤਾ ਹੈ ਅਤੇ ਕੰਮ ਕਰਾਂਗੇ।
ਇਸ ਦੌਰਾਨ ਸਿੱਧੂ ਨੇ ਸੈਕਟਰ 67 ਅਤੇ 68 ਵਿੱਚ ਰੱਖੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਵੀ ਭਾਗ ਲਿਆ। ਉਨ੍ਹਾਂ ਫੇਜ਼ 7 ਸਥਿਤ ਮੰਦਿਰ ਵਿੱਚ ਵੀ ਮੱਥਾ ਟੇਕਿਆ।
No comments:
Post a Comment