SBP GROUP

SBP GROUP

Search This Blog

Total Pageviews

ਦਿੱਲੀ ਦੇ ਸਿਹਤ ਮੰਤਰੀ ਨੇ ਕੀਤਾ ਬੀਬੀ ਮਾਣੂੰਕੇ ਦੇ ਦਫ਼ਤਰ ਦਾ ਉਦਘਾਟਨ

 ਅਗਵਾੜ ਖੁਵਾਜਾ ਬਾਜੂ ਦੀ ਪੰਚਾਇਤ 'ਆਪ' 'ਚ ਸ਼ਾਮਲ
ਜਗਰਾਉਂ, 27 ਜਨਵਰੀ :
ਆਮ ਆਦਮੀ ਪਾਰਟੀ ਦੇ ਹਲਕਾ ਜਗਰਾਉਂ ਤੋਂ ਉਮੀਦਵਾਰ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਅਗਵਾੜ ਖੁਵਾਜਾ ਬਾਜੂ ਦੀ ਸਮੁੱਚੀ ਪੰਚਾਇਤ ਸਰਪੰਚ ਜਸਮੇਲ ਕੌਰ ਅਤੇ ਗੁਰਨਾਮ ਸਿੰਘ ਭੈਣੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਅੱਜ ਬੀਬੀ ਮਾਣੂੰਕੇ ਦੇ ਚੋਣ ਦਫਤਰ ਦਾ ਉਦਘਾਟਨ ਕੀਤਾ ਗਿਆ ਅਤੇ ਬੀਬੀ ਮਾਣੂੰਕੇ ਦੀ ਚੋਣ ਮੁਹਿੰਮ ਤੇਜ ਕਰਨ ਲਈ ਉਹਨਾਂ ਵੱਲੋਂ ਜਗਰਾਉਂ ਸ਼ਹਿਰ ਦੇ ਵੱਖ ਵੱਖ ਵਾਰਡਾਂ ਤੇ ਮੁਹੱਲਿਆਂ ਵਿੱਚ ਮੀਟਿੰਗਾਂ ਵੀ ਕੀਤੀਆਂ ਗਈਆਂ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ


 ਸਿਹਤ ਮੰਤਰੀ ਸਤਿੰਦਰ ਜੈਨ ਨੇ ਆਖਿਆ ਪੰਜਾਬ ਦੇ ਲੋਕ ਆਪਣੇ ਧੀਆਂ-ਪੁੱਤਰਾਂ ਦੇ ਚੰਗੇਰੇ ਭਵਿੱਖ ਲਈ ਆਮ ਆਦਮੀ ਪਾਰਟੀ ਨੂੰ ਵੱਧ ਤੋਂ ਵੱਧ ਵੋਟ ਪਾਉਣ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਇਮਾਨਦਾਰ ਸਰਕਾਰ ਬਣਾਕੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਆਪਣੀ ਜ਼ਿਮੇਵਾਰੀ ਨਿਭਾਉਣ। ਉਹਨਾਂ ਆਖਿਆ ਕਿ ਪੰਜਾਬ ਅੰਦਰ ਅਕਾਲੀਆਂ ਤੇ ਕਾਂਗਰਸੀਆਂ ਨੇ ਪਿਛਲੇ 72 ਸਾਲ ਤੋਂ ਰਾਜ ਕੀਤਾ ਹੈ ਅਤੇ ਪੰਜਾਬ ਨੂੰ ਕਰਜ਼ੇ ਹੇਠ ਬੁਰੀ ਤਰਾਂ ਨਾਲ ਡੋਬ ਦਿੱਤਾ ਹੈ। ਉਹਨਾਂ ਕਿਸਾਨਾਂ ਨੂੰ ਰੋਲਣ ਤੇ ਖੱਜਲ ਖੁਆਰ ਕਰਨ ਲਈ ਮੋਦੀ ਸਰਕਾਰ ਉਪਰ ਵੀ ਤਿੱਖੇ ਸ਼ਬਦੀ ਹਮਲੇ ਕਰਦਿਆਂ ਆਖਿਆ ਕਿ ਦੇਸ਼ ਦੇ ਲੋਕ ਹੁਣ ਜੁਮਲੇਬਾਜ਼ ਭਾਜਪਾ ਸਰਕਾਰ ਨੂੰ ਮੂੰਹ ਨਹੀਂ ਲਾਉਣਗੇ ਅਤੇ ਭਾਜਪਾ ਦਾ ਸਾਥ ਦੇਣ ਵਾਲੇ ਕੈਪਟਨ ਵਰਗਿਆਂ ਨੂੰ ਵੀ ਲੋਕ ਮੁਆਫ਼ ਨਹੀਂ ਕਰਨਗੇ। ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੁੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੀ ਪਿੰਡ ਅਗਵਾੜ ਖੁਵਾਜਾ ਬਾਜੂ ਦੀ ਪੰਚਾਇਤ ਤੇ ਹੋਰ ਲੋਕਾਂ ਦਾ ਪਾਰਟੀ ਵਿੱਚ ਪੂਰੀ ਤਰਾਂ ਮਾਣ ਸਤਿਕਾਰ ਕੀਤਾ ਜਾਵੇਗਾ।


 ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਅਗਵਾੜ ਖਵਾਜਾ ਬਾਜੂ ਦੇ ਸਰਪੰਚ ਜਸਮੇਲ ਕੌਰ, ਗੁਰਨਾਮ ਸਿੰਘ ਭੈਣੀ, ਬਿੱਕਰ ਸਿੰਘ ਘੋਨਾ ਪੰਚ, ਜਗਦੇਵ ਸਿੰਘ ਪੰਚ, ਤਰਨਦੀਪ ਸਿੰਘ ਪੰਚ, ਛਿੰਦਰ ਕੌਰ ਪੰਚ, ਬਿੱਟੂ ਸਿੰਘ ਪੰਚ, ਸ਼ਿੰਦਰ ਕੌਰ ਪੰਚ, ਤੇਜਿੰਦਰ ਸਿੰਘ ਪੰਚ, ਬਿੱਟੂ ਸੇਵਾ ਪੰਜਾਬ, ਬਲਦੇਵ ਸਿੰਘ ਪ੍ਰਧਾਨ, ਸੰਦੀਪ ਕੁਮਾਰ ਗੋਇਲ, ਜਸਪਾਲ ਸਿੰਘ ਪਾਲੀ ਆਦਿ ਦਾ ਨਾਮ ਜ਼ਿਕਰਯੋਗ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ ਸੁੱਖੀ, ਪੱਪੂ ਭੰਡਾਰੀ, ਸੁਖਵਿੰਦਰ ਸਿੰਘ ਜਵੰਧਾ, ਬਲਵੀਰ ਸਿੰਘ ਲੱਖਾ, ਤਰਸੇਮ ਸਿੰਘ ਹਠੂਰ, ਡੈਨੀ ਰੰਧਾਵਾ, ਰਾਮ ਜਗਰਾਉਂ, ਪੱਪੂ ਭੰਡਾਰੀ, ਸੁਰਿੰਦਰ ਸਿੰਘ ਸੱਗੂ, ਸੁਰਜੀਤ ਸਿੰਘ ਧਾਪਾ, ਤਰਸੇਮ ਸਿੰਘ ਅਲੀਗੜ੍ਹ, ਸੁਰਜੀਤ ਸਿੰਘ ਗਿੱਲ, ਜਸਪ੍ਰੀਤ ਸਿੰਘ ਅਲੀਗੜ੍ਹ, ਛਿੰਦਰਪਾਲ ਸਿੰਘ ਮੀਨੀਆਂ, ਦਿਲਬਾਗ ਸਿੰਘ ਨੰਬਰਦਾਰ ਗੁਰਦੇਵ ਸਿੰਘ ਚਕਰ, ਸੁਰਿੰਦਰ ਸਿੰਘ ਲੱਖਾ, ਹਰਮੀਤ ਸਿੰਘ ਕਾਉਂਕੇ, ਜਗਦੇਵ ਸਿੰਘ ਗਿੱਦੜਪਿੰਡੀ, ਹਰਪ੍ਰੀਤ ਸਿੰਘ ਸਰਬਾ, ਗੁਰਪ੍ਰੀਤ ਸਿੰਘ ਗੋਪੀ, ਕਾਮਰੇਡ ਨਿਰਮਲ ਸਿੰਘ, ਤੇਜਾ ਸਿੰਘ ਦੇਹੜਕਾ, ਆਰਾਮ ਸਿੰਘ ਬਾਰਦੇਕੇ, ਗੁਰਨੇਕ ਸਿੰਘ ਕਾਉਂਕੇ, ਬਲਵਿੰਦਰ ਸਿੰਘ, ਜਗਰੂਪ ਸਿੰਘ, ਗੋਪੀ ਚੰਦ, ਬਲਜੀਤ ਸਿੰਘ, ਰਾਮ ਜੀ, ਡਾ.ਹਰਮਹਿੰਦਰ ਸੁਖਜੀਤ, ਸੁਖਜੀਵਨ ਸਿੰਘ, ਮਾ:ਮੇਹਰ ਸਿੰਘ, ਸ਼ੇਰ ਸਿੰਘ ਸ਼ੌਂਕੀ, ਜੋਗਿੰਦਰ ਸਿੰਘ, ਲਾਲੀ ਲੰਬਰਦਾਰ, ਰਣਜੋਧ ਸਿੰਘ, ਸੁਰਜੀਤ ਸਿੰਘ, ਪ੍ਰੀਤਮ ਸਿੰਘ, ਸੁੰਦਰ ਸਿੰਘ ਭੁੱਲਰ, ਨਿਸ਼ਾਨ ਸਿੰਘ ਲੀਲਾਂ, ਜਸਵਿੰਦਰ ਸਿੰਘ ਗੁਲਸ਼ਨ, ਪਰਮਜੀਤ ਸਿੰਘ, ਸਤਵੰਤ ਸਿੰਘ ਆਦਿ ਵੀ ਹਾਜ਼ਰ ਸਨ।

No comments:


Wikipedia

Search results

Powered By Blogger