ਐਸ.ਏ.ਐਸ ਨਗਰ 25 ਜਨਵਰੀ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ੍ਰੀਮਤੀ ਈਸ਼ਾ ਕਾਲੀਆ ਦੀ ਪ੍ਰਧਾਨਗੀ ਹੇਠ ਅੱਜ 25 ਜਨਵਰੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਵੋਟਰ ਦਿਵਸ ਆਨਲਾਇਨ ਢੰਗ ਨਾਲ ਮਨਾਇਆ ਗਿਆ । ਨੈਸ਼ਨਲ ਵੋਟਰ ਦਿਵਸ ਦੌਰਾਨ ਪ੍ਰਣ ਲਿਆ ਗਿਆ ਕਿ ਦੇਸ਼ ਦੀਆਂ ਲੋਕਤੰਤਰੀ ਪ੍ਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਨਿਰਪੱਖ ਅਤੇ ਸ਼ਾਤਮਈ ਢੰਗ ਨਾਲ ਵੋਟ ਦੀ ਵਰਤੋਂ ਕੀਤੀ ਜਾਵੇਗੀ ।
ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਮਤਦਾਨ ਕਰਨਾ ਮਨੁੱਖਤਾ ਦਾ ਮੌਲਿਕ ਅਧਿਕਾਰ ਹੈ ਅਤੇ ਇਸ ਦਾ ਇਸਤੇਮਾਲ ਬਿਨਾ ਕਿਸੇ ਲਾਲਚ ਅਤੇ ਭੈਅ ਤੋਂ ਕਰਨਾ ਚਾਹੀਦਾ ਹੈ । ਇਸ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਵਿੱਚ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ।
ਨੈਸ਼ਨਲ ਵੋਟਰ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਵੋਟਾਂ ਬਣਾਉਣ ਅਤੇ ਇਸ ਦੇ ਇਸਤੇਮਾਲ ਕਰਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਮੁਹਿੰਮ ਤਹਿਤ ਜਾਰੀ ਗਤੀਵਿਧੀਆਂ ਦੌਰਾਨ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਚੋਣਕਾਰ ਰਜਿਟਸਟਰੇਸ਼ਨ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਬੀ.ਐਲ.ਓਜ਼ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ।
ਇਸ ਤੋਂ ਇਲਾਵਾ ਉਨ੍ਹਾਂ ਵੱਲੋ ਚੋਣਾਂ ਦੇ ਸਬੰਧ ਵਿੱਚ ਸ਼ੋਸਲ ਮੀਡੀਆ ਰਾਹੀ ਹੋਏ ਆਨਲਾਈਨ ਇੰਸਟਾਗ੍ਰਾਮ ਰੀਲਜ਼ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਪਾਤ ਕਰਨ ਵਾਲੇ ਸਮਿਤ ਸ਼ਰਮਾ,ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਸੁਨੀਲ ਚੌਧਰੀ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਪ੍ਰਤੀਯੋਗੀ ਖੁਸ਼ਬੂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਨਵੇਂ ਵੋਟਰਾਂ ਨੂੰ ਪ੍ਰਮਾਣ ਪੱਤਰ ਸੌਪੇ ਗਏ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਸਮੂਹ ਪ੍ਰਸਾਸ਼ਨ ਅਧਿਕਾਰੀ ਵਿਸ਼ੇਸ ਤੌਰ 'ਤੇ ਹਾਜ਼ਰ ਸਨ।
No comments:
Post a Comment