SBP GROUP

SBP GROUP

Search This Blog

Total Pageviews

ਕੋਵਿਡ ਦੇ ਮੱਦੇਨਜਰ ਐਸ ਏ ਐਸ ਨਗਰ ਜਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਪਾਬੰਦੀਆਂ ਵਿਚ ਵਾਧਾ

ਐਸ ਏ ਐਸ ਨਗਰ 26 ਜਨਵਰੀ : ਜਿ਼ਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ  ਨੇ ਕੋਵਿਡ ਦੇ ਖਤਰੇ ਦੇ ਮੱਦੇਨਜਰ ਇਕ ਵਿਸੇਸ਼ ਹੁਕਮ ਜਾਰੀ ਕਰਕੇ ਜਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ ਅਗਲੇ ਹੁਕਮਾਂ ਤੱਕ ਵਧਾ ਦਿੱਤੀਆਂ ਹਨ। ਇਸ ਤੋਂ ਬਿਨ੍ਹਾ ਅੰਦਰ (ਇੰਡੋਰ) ਅਤੇ ਬਾਹਰ (ਆਊਟਡੋਰ) 300 ਤੋਂ ਵੱਧ ਲੋਕਾਂ ਦੇ ਇੱਕਠ ਕਰਨ ਤੇ ਵੀ ਰੋਕ ਲਗਾਈ ਗਈ ਹੈ। ਇਹ ਇੱਕਠ ਵੀ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।

  ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਕ ਥਾਂਵਾਂ ਅਤੇ ਕੰਮ ਦੀਆਂ ਥਾਂਵਾਂ ਤੇ ਮਾਸਕ ਪਾਉਣਾ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਂਵਾਂ ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਲਈ ਨਿਰਦੇਸ਼ ਜਾਰੀ ਕੀਤਾ ਗਿਆ ਹੈ।
ਇਸੇ ਤਰਾਂ ਧਾਰਾ 144 ਤਹਿਤ ਜਾਰੀ ਇੰਨ੍ਹਾਂ ਹੁਕਮਾਂ ਅਨੁਸਾਰ ਗੈਰ ਜਰੂਰੀ ਆਵਾਜਾਈ ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਿਲ੍ਹੇ ਵਿਚ ਰੋਕ ਰਹੇਗੀ। ਹਾਲਾਂਕਿ ਜਰੂਰੀ ਗਤੀਵਿਧੀਆਂ, ਸਮਾਨ ਦੀ ਢੌਆ ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ।ਵੈਕਸੀਨ, ਸਿਹਤ ਯੰਤਰ ਅਤੇ ਟੈਸਟਿੰਗ ਕਿੱਟ ਦੀ ਆਵਾਜਾਈ `ਤੇ ਕੋਈ ਰੋਕ ਨਹੀਂ ਹੋਵੇਗੀ।

ਇਸੇ ਤਰਾਂ ਸਕੂਲ, ਕਾਲਜ, ਯੁਨੀਵਰਸਿਟੀਆਂ ਕੋਚਿੰਗ ਸੰਸਥਾਨ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦ ਕਿ ਆਨਲਾਈਨ ਵਿਧੀ ਨਾਲ ਪੜਾਈ ਜਾਰੀ ਰਹੇਗੀ। ਮੈਡੀਕਲ ਤੇ ਨਰਸਿੰਗ ਕਾਲਜ ਰੋਜਾਨਾ ਦੇ ਆਧਾਰ `ਤੇ ਕੰਮ ਕਰਨਗੇ।
ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ ਨੂੰ 50 ਫੀਸਦੀ ਸਮੱਰਥਾ ਨਾਲ ਹੀ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰਾ ਸਟਾਫ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਣਗੀਆਂ।
ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਵੀ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। 
  ਸਿਰਫ਼ ਉਹ ਯਾਤਰੀ ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਕੀਤਾ ਗਿਆ ਹੈ, ਜਾਂ ਕੋਵਿਡ ਤੋਂ ਠੀਕ ਹੋਏ ਹਨ ਜਾਂ ਨਕਾਰਾਤਮਕ ਹਨ, 72 ਘੰਟਿਆਂ ਤੋਂ ਘੱਟ ਸਮੇਂ ਦੀ ਆਰਟੀਪੀਸੀਆਰ ਰਿਪੋਰਟ ਨੂੰ ਜ਼ਿਲ੍ਹੇ ਵਿੱਚ ਦਾਖਲ ਹੋਣ ਦੀ ਆਗਿਆ ਹੋਵੇਗੀ। ਜੇਕਰ ਕਿਸੇ ਪਾਸਿੰਗ ਕੋਲ ਇਹਨਾਂ ਵਿੱਚੋਂ ਕੋਈ ਵੀ ਨਹੀਂ ਹੈ, ਤਾਂ RAT ਟੈਸਟਿੰਗ ਲਾਜ਼ਮੀ ਹੋਵੇਗੀ। ਯਾਤਰੀਆਂ ਦੀ ਯਾਤਰਾ ਲਈ ਉਡਾਣਾਂ ਨੂੰ ਲਾਜ਼ਮੀ ਤੌਰ 'ਤੇ ਪੂਰੀ ਤਰ੍ਹਾਂ ਟੀਕਾਕਰਨ, ਜਾਂ ਕੋਵਿਡ ਤੋਂ ਠੀਕ ਹੋਣ, ਜਾਂ ਪਿਛਲੇ 72 ਘੰਟਿਆਂ ਦੀ ਨਕਾਰਾਤਮਕ RTPCR ਰਿਪੋਰਟਾਂ ਦੀ ਲੋੜ ਹੋਵੇਗੀ।
 ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

No comments:


Wikipedia

Search results

Powered By Blogger