Sunday, January 2, 2022

ਆਮ ਆਦਮੀ ਪਾਰਟੀ ਪੰਜਾਬ ਜੁਆਇੰਟ ਸੈਕਟਰੀ ਰਾਕੇਸ਼ ਕੁਮਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਰਕੇ ਵੱਖ ਹੋਏ : ਅਨਿਲ ਜੋਸ਼ੀ

 ਚੰਡੀਗੜ, 02 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਅੰਮ੍ਰਿਤਸਰ ਤੋਂ ਪਾਰਟੀ ਦੇ ਸੂਬਾ ਜੁਆਇੰਟ ਸੈਕਟਰੀ ਤੇ ਸਾਬਕਾ ਏ.ਡੀ.ਸੀ. ਰਾਕੇਸ਼ ਕੁਮਾਰ ਅੱਜ ‘ਆਪ’ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ।

ਉਨ੍ਹਾਂ ਕਿਹਾ ਕਿ ਰਾਕੇਸ਼ ਕੁਮਾਰ ਦੀ ਸ਼ਮੂਲੀਅਤ ਨਾਲ ਅੰਮ੍ਰਿਤਸਰ ਇਲਾਕੇ ‘ਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ ਅਤੇ ਉਨ੍ਹਾਂ ਨੂੰ ਪਾਰਟੀ ਦਾ ਆਮ ਆਦਮੀ ਪਾਰਟੀ ਦਾ ਸੂਬਾ ਸਕੱਤਰ ਅਕਾਲੀ ਦਲ ਚ ਸ਼ਾਮਲਮੀਤ ਪ੍ਰਧਾਨ ਬਣਾਇਆ ਜਾਂਦਾ ਹੈ।


ਇਸ ਮੌਕੇ ਰਾਕੇਸ਼ ਕੁਮਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਕੇ ਉਹ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਨਿਲ ਜੋਸ਼ੀ ਰਾਹੀਂ ਉਹ ਅਕਾਲੀ ਦਲ ਵਿੱਚ ਆਏ ਹਨ ਤੇ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਅੱਜ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਅਕਾਲੀ ਆਗੂ ਅਨਿਲ ਜੋਸ਼ੀ ਨੇ ਕਿਹਾ ਕਿ ਰਾਕੇਸ਼ ਕੁਮਾਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਕਰਕੇ ਵੱਖ ਹੋਏ ਹਨ। ਉਨ੍ਹਾਂ ਰਾਕੇਸ਼ ਕੁਮਾਰ ਦਾ ਅਕਾਲੀ ਦਲ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ ਤੇ ਪਾਰਟੀ ਦਾ ਵਾਈਸ ਪ੍ਰੈਜ਼ੀਡੈਂਟ ਲਾਏ ਜਾਣ ‘ਤੇ ਵਧਾਈ ਦਿੱਤੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger