ਖਰੜ,18 ਜਨਵਰੀ : ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਖਰੜ ਦੇ ਵਾਰਡ ਨੰਬਰ 26 ਵਿਖੇ ਕੌਂਸਲਰ ਜਸਬੀਰ ਸਿੰਘ ਰਾਣਾ ਨੇ ਡੋਰ ਟੂ ਡੋਰ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਮੌਕੇ ਕੌਂਸਲਰ ਜਸਵੀਰ ਸਿੰਘ ਰਾਣਾ ਨੇ ਕਿਹਾ ਕਿ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰਣਜੀਤ ਸਿੰਘ ਗਿੱਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਦੇ ਵਿਧਾਇਕ ਅਤੇ ਆਗੂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਜਦਕਿ ਕਾਂਗਰਸ ਪਾਰਟੀ ਦੇ ਵਿਧਾਇਕ ਦੇ ਆਗੂ ਲਗਾਤਾਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਇਸ ਦਾ ਮਤਲਬ ਇਹ ਹੈ ਕਿ ਅਸਿੱਧੇ ਤੌਰ ਤੇ ਭਾਜਪਾ ਦਾ ਸਮਰਥਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਜਸਬੀਰ ਸਿੰਘ ਰਾਣਾ ਜੌਨੀ , ਬਬਲੂ ਰਾਣਾ, ਵਿਜੇ ਚੌਹਾਨ, ਸੁਖਜੀਤ ਸਿੰਘ ਬਾਵਾ, ਬਲਜੀਤ ਸਿੰਘ ਸੈਣੀ, ਨਿਰਮਲ ਸਿੰਘ, ਸੁਖਜੀਤ ਸਿੰਘ ਗਿੱਲ ਬੇਅੰਤ ਸਿੰਘ ਫੌਜੀ, ਬਿੱਟਾ ਮਾਵੀ, ਜਿੰਦਰ ਮਾਵੀ, ਜਸਵਿੰਦਰ ਸਿੰਘ ਗਿੱਲ, ਹਰਵਿੰਦਰ ਸਿੰਘ ਗਿੱਲ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
No comments:
Post a Comment