ਐਸ ਏ ਐਸ ਨਗਰ 27 ਜਨਵਰੀ : ਕੋਰੋਨਾ
ਮਹਾਂਮਾਰੀ ਦੌਰਾਨ ਸ਼ਲਾਘਾਯੋਗ ਸਿਹਤ ਸੇਵਾਵਾਂ ਦੇਣ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਪੰਜ
ਅਧਿਕਾਰੀਆਂ/ਮੁਲਾਜ਼ਮਾਂ ਦਾ ਸਨਮਾਨ ਕੀਤਾ ਗਿਆ ਹੈ। ਗਣਤੰਤਰ ਦਿਵਸ ਮੌਕੇ ਇਥੇ ਹੋਏ ਸੂਬਾ
ਪੱਧਰੀ ਸਮਾਗਮ ਵਿਚ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇਨ੍ਹਾਂ ਅਧਿਕਾਰੀਆਂ ਨੂੰ
ਯਾਦ ਚਿੰਨ੍ਹ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ। ਸਨਮਾਨਤ ਹੋਣ ਵਾਲੇ ਅਧਿਕਾਰੀਆਂ ਵਿਚ
ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਗਿਰੀਸ਼ ਡੋਗਰਾ, ਐਸ.ਐਮ.ਓ. ਜ਼ਿਲ੍ਹਾ ਹਸਪਤਾਲ ਡਾ. ਵਿਜੇ
ਭਗਤ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ ਡਾਹਰੀ, ਡਾ. ਮਨਪ੍ਰੀਤ ਸਿੰਘ (ਸੀ.ਐਚ.ਓ)., ਸਫ਼ਾਈ
ਸੇਵਕ ਸੰਦੀਪ ਸਿੰਘ ਸ਼ਾਮਲ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਸਿਵਲ ਸਰਜਨ
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਉਹ ਅਪਣੇ ਵਿਭਾਗ ਦੇ ਸਟਾਫ਼ ਨੂੰ ਇਹ ਵਕਾਰੀ ਸਨਮਾਨ
ਮਿਲਣ ’ਤੇ ਅਥਾਹ ਖ਼ੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਮਨੁੱਖਤਾ
ਦੀ ਤੰਦਰੁਸਤੀ ਅਤੇ ਭਲੇ ਲਈ ਹਮੇਸ਼ਾ ਹੀ ਯਤਨਸ਼ੀਲ ਰਹਿੰਦਾ ਹੈ। ਕੋਰੋਨਾ ਮਹਾਂਮਾਰੀ ਦੇ
ਭਿਆਨਕ ਦੌਰ ਵਿਚ ਡਾਕਟਰਾਂ ਸਮੇਤ ਸਮੁੱਚੇ ਅਮਲੇ ਨੇ ਅਪਣੀਆਂ ਜਾਨਾਂ ਦੀ ਪਰਵਾਹ ਨਾ
ਕਰਦਿਆਂ ਲੱਖਾਂ ਕੀਮਤੀ ਜਾਨਾਂ ਬਚਾਈਆਂ ਹਨ ਜਿਸ ਲਈ ਉਹ ਵਡਿਆਈ ਦੇ ਪਾਤਰ ਹਨ। ਉਨ੍ਹਾਂ
ਕਿਹਾ ਕਿ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਨੇ ਦਿਨ-ਰਾਤ ਇਕ ਕਰਕੇ ਲੋਕਾਂ ਦੀ ਸੇਵਾ ਕੀਤੀ
ਹੈ।
No comments:
Post a Comment