SBP GROUP

SBP GROUP

Search This Blog

Total Pageviews

ਆਪ" ਦੀ ਸਰਕਾਰ ਆਉਣ 'ਤੇ ਪੰਜਾਬ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ 'ਚ ਕੀਤਾ ਜਾਵੇਗਾ ਸੁਧਾਰ : ਸ. ਕੁਲਵੰਤ ਸਿੰਘ

ਮੋਹਾਲੀ, 30 ਜਨਵਰੀ : ਵਿਧਾਨ ਸਭਾ ਹਲਕਾ ਮੋਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ, ਸ. ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਦੀ ਅੰਦਰੂਨੀ ਸੁਰੱਖਿਆ,ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਭਾਈਚਾਰਾ ਆਮ ਆਦਮੀ ਪਾਰਟੀ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਅਤੇ ਜ਼ਿੰਮੇਵਾਰੀ ਹੋਵੇਗੀ ਅਤੇ ਪੰਜਾਬ ਨੂੰ ਦੇਸ਼ ਦਾ ਸਭ ਤੋਂ ਸੁਰੱਖਿਅਤ ਸੂਬਾ ਬਣਾਵਾਂਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਪਿੰਡ ਮੋਟੇ ਮਾਜਰਾ, ਸਿਆਮਪੁਰ, ਚੱਪੜਚਿੜੀ ਖੁਰਦ, ਧੁਰਾਲੀ,  ਈਮਾਰ ਸੁਸਾਇਟੀ ਸੈਕਟਰ 105 ਵਿਖੇ ਚੋਣ ਪ੍ਰਚਾਰ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ | 


ਸ. ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਪੰਜਾਬ ਦੇ ਹਰ ਇੱਕ ਸਰਕਾਰੀ ਸਕੂਲ ਦਾ ਸੁਧਾਰ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਇੱਕ ਬੱਚੇ ਨੂੰ ਚੰਗੀ ਸਿੱਖਿਆ ਮਿਲ ਸਕੇ | ਇਸੇ ਦੇ ਨਾਲ ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦਾ ਸੁਧਾਰ ਕਰਨ ਦੇ ਨਾਲ-ਨਾਲ ਹਰ ਪਿੰਡ 'ਚ ਮੁਹੱਲਾ ਕਲੀਨਿਕ ਵੀ ਖੋਲਿਆ ਜਾਵੇਗਾ ਤਾਂ ਜੋ ਕੋਈ ਲੋੜਵੰਦ ਵਿਅਕਤੀ ਇਲਾਜ਼ ਪੱਖੋਂ ਵਾਂਝਾ ਨਾ ਰਹਿ ਜਾਵੇ | 



ਪੰਜਾਬ 'ਚ ਇਸ ਸਮੇਂ ਸਿਹਤ ਅਤੇ ਸਿੱਖਿਆ ਪ੍ਰਣਾਲੀ ਦਾ ਬੁਰਾ ਹਾਲ ਹੈ ਅਤੇ ਲੋਕ ਕਾਂਗਰਸ ਸਰਕਾਰ ਤੋਂ ਬਹੁਤ ਦੁਖੀ ਹਨ ਅਤੇ ਦਿੱਲੀ ਦੇ ਸਰਕਾਰੀ ਹਸਪਤਾਲਾਂ , ਮੁਹੱਲਾ ਕਲੀਨਿਕ ਦੇ ਨਾਲ ਹੀ ਸਰਕਾਰੀ ਸਕੂਲਾਂ ਦੀ ਤਰਜ ਤੇ ਪੰਜਾਬ 'ਚ ਵਧੀਆ ਸਹੂਲਤਾਂ ਲਈ ਤਰਸ ਰਹੇ ਹਨ| ਇਸੇ ਦਾ ਨਤੀਜਾ ਹੈ ਕਿ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਹਰ ਪਾਸੇ ਸਿਰਫ ਅਤੇ ਸਿਰਫ 'ਆਪ' ਦੀ ਹੀ ਲਹਿਰ ਹੈ।  ਜੇਕਰ ਪੰਜਾਬ ਦੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਦਿੱਤੀ ਜਾਵੇਗੀ ਤਾਂ ਪੰਜਾਬ ਦਾ ਵਿਕਾਸ ਆਪਣੇ-ਆਪ ਹੋ ਜਾਵੇਗਾ | ਜਿਸ ਤਰਾਂ ਅਰਵਿੰਦ ਕੇਜਰੀਵਾਲ ਨੇ ਦਿੱਲੀ 'ਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ, ਉਸੇ ਤਰਾਂ ਅਸੀਂ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਵੀ ਬਦਲਾਂਗੇ ਤਾਂ ਜੋ ਪੰਜਾਬ ਦੀ ਨੌਜਵਾਨ ਪੀੜੀ  ਚੰਗੀ ਸਿੱਖਿਆ ਲੈ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰ ਸਕੇ |


ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਔਰਤਾਂ ਦੀ ਸੁਰੱਖਿਆ ਦਾ ਖ਼ਾਸ ਪ੍ਰਬੰਧ ਕੀਤਾ ਜਾਵੇਗਾ, ਕਿਉਂਕਿ ਔਰਤਾਂ ਦੀ ਸੁਰੱਖਿਆ ਆਮ ਆਦਮੀ ਪਾਰਟੀ ਦੀ ਸਭ ਤੋਂ ਪਹਿਲੀ ਜਿੰਮੇਵਾਰੀ ਹੈ | ਔਰਤਾਂ ਦੀ ਸੁਰਖਿਆ ਲਈ  ਸੀਸੀਟੀਵੀ ਕੈਮਰੇ ਲਗਾ ਕੇ ਨੈੱਟਵਰਕ ਨੂੰ ਮਜ਼ਬੂਤ ​​ਕੀਤਾ ਜਾਵੇਗਾ, ਤਾਂ ਜੋ ਪੰਜਾਬ ਦੀਆਂ ਔਰਤਾਂ ਬਿਨਾਂ ਕਿਸੇ ਡਰ ਤੋਂ ਕਿਸੇ ਵੀ ਸਮੇਂ ਆਪਣੇ ਘਰ ਤੋਂ ਨਿਕਲ ਸਕਣ  |

No comments:


Wikipedia

Search results

Powered By Blogger